ਖੁਸ਼ਖਬਰੀ: DCGI ਨੇ ਭਾਰਤ ਵਿਚ ਕੋਰੋਨਾਵਾਇਰਸ ਵੈਕਸੀਨ ਦੀ ਵਰਤੋਂ ਲਈ ਦਿੱਤੀ ਮਨਜ਼ੂਰੀ

ਖੁਸ਼ਖਬਰੀ: DCGI ਨੇ ਭਾਰਤ ਵਿਚ ਕੋਰੋਨਾਵਾਇਰਸ ਵੈਕਸੀਨ ਦੀ ਵਰਤੋਂ ਲਈ ਦਿੱਤੀ ਮਨਜ਼ੂਰੀ (ਸੰਕੇਤਕ ਫੋਟੋ)
- news18-Punjabi
- Last Updated: January 3, 2021, 11:36 AM IST
ਭਾਰਤ ਵਿਚ ਕੋਰੋਨਾਵਾਇਰਸ ਖਿਲਾਫ ਜੰਗ ਦੌਰਾਨ ਇਕ ਵੱਡੀ ਰਾਹਤ ਵਾਲੀ ਖਬਰ ਆਈ ਹੈ। ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ ਦੋ ਕੰਪਨੀਆਂ ਦੀ ਕੋਰੋਨਾ ਵੈਕਸੀਨ ਨੂੰ ਮਨਜੂਰੀ ਦੇ ਦਿੱਤੀ ਹੈ। ਇਸ ਦੌਰਾਨ ਇਹ ਦੱਸਿਆ ਗਿਆ ਕਿ ਮਾਹਰ ਕਮੇਟੀ ਨੇ ਕਿਹਾ ਕਿ ਦੇਸ਼ ਵਿੱਚ ਐਮਰਜੈਂਸੀ ਲਈ ਸੀਰਮ ਇੰਸਟੀਚਿਊਟ ਆਫ ਇੰਡੀਆ ਦੀ ਕੋਵੀਸ਼ਿਲਡ (Covishield) ਅਤੇ ਭਾਰਤ ਬਾਇਓਟੈਕ ਦੀ ਕੋਵੈਕਸੀਨ (Covaxin) ਨੂੰ ਐਮਰਜੈਂਸੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਡੀਸੀਜੀਆਈ ਨੇ ਜਾਣਕਾਰੀ ਦਿੱਤੀ ਹੈ ਕਿ ਦੋਵੇਂ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹਨ। ਟੀਕਾਕਰਨ ਦੌਰਾਨ ਇਨ੍ਹਾਂ ਟੀਕਿਆਂ ਦੀਆਂ 2-2 ਖੁਰਾਕਾਂ ਦਿੱਤੀਆਂ ਜਾਣਗੀਆਂ।
ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਵੈਕਸੀਨ ਦੇ ਟੀਕਾਕਰਨ ਦੀਆਂ ਤਿਆਰੀਆਂ ਜੋਰਾਂ-ਸ਼ੋਰਾਂ 'ਤੇ ਹਨ। ਸ਼ਨੀਵਾਰ ਨੂੰ ਵੀ ਦੇਸ਼ ਵਿਚ ਇਸ ਦੀਆਂ ਤਿਆਰੀਆਂ ਨੂੰ ਵੇਖਣ ਲਈ ਡ੍ਰਾਈ ਰਨ ਚਲਾਇਆ ਗਿਆ ਸੀ। ਇਸੇ ਦੌਰਾਨ ਐਤਵਾਰ ਨੂੰ, ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਟੀਕੇ ਬਾਰੇ ਜਾਣਕਾਰੀ ਦਿੱਤੀ।