ਨਰਿੰਦਰ ਤੋਮਰ ਤੇ ਪਿਯੂਸ਼ ਗੋਇਲ ਵਿਗਿਆਨ ਭਵਨ ਵਿਖੇ ਕਿਸਾਨ ਨੇਤਾਵਾਂ ਨਾਲ ਗੱਲਬਾਤ ਕਰਦੇ ਹੋਏ, ਬੈਠਕ 'ਚ ਸ਼ਾਮਿਲ ਨਹੀਂ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ

News18 Punjabi | News18 Punjab
Updated: December 1, 2020, 5:43 PM IST
share image
ਨਰਿੰਦਰ ਤੋਮਰ ਤੇ ਪਿਯੂਸ਼ ਗੋਇਲ ਵਿਗਿਆਨ ਭਵਨ ਵਿਖੇ ਕਿਸਾਨ ਨੇਤਾਵਾਂ ਨਾਲ ਗੱਲਬਾਤ ਕਰਦੇ ਹੋਏ, ਬੈਠਕ 'ਚ ਸ਼ਾਮਿਲ ਨਹੀਂ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ
ਨਰਿੰਦਰ ਤੋਮਰ ਤੇ ਪਿਯੂਸ਼ ਗੋਇਲ ਵਿਗਿਆਨ ਭਵਨ ਵਿਖੇ ਕਿਸਾਨ ਨੇਤਾਵਾਂ ਨਾਲ ਗੱਲਬਾਤ ਕਰਦੇ ਹੋਏ, ਬੈਠਕ 'ਚ ਸ਼ਾਮਿਲ ਨਹੀਂ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ

ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿਚ ਕਿਸਾਨਾਂ ਦੇ ਅੰਦੋਲਨ ਦਾ ਅੱਜ ਛੇਵਾਂ ਦਿਨ ਹੈ। ਕਿਸਾਨ ਆਪਣੀਆਂ ਮੰਗਾਂ 'ਤੇ ਕਾਇਮ ਹਨ।

  • Share this:
  • Facebook share img
  • Twitter share img
  • Linkedin share img
ਦਿੱਲੀ: ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪਿਯੂਸ਼ ਗੋਇਲ ਨੇ ਵਿਗਿਆਨ ਭਵਨ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਕਰ ਰਹੇ ਹਨ ਪਰ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਹੋਰੋਨਾਂ ਮੰਤਰੀਆਂ ਨਾਲ ਕਿਸਾਨਾਂ ਨਾਲ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਗੱਲ ਕੀਤੀ ਜਾ ਰਹੀ ਸੀ।ਸਰਕਾਰ ਨੇ ਵਿਸ਼ਵਾਸ ਜਤਾਇਆ ਕਿ ਉਹ ਅੰਦੋਲਨਕਾਰੀ ਕਿਸਾਨਾਂ ਵੱਲੋਂ ਉਠਾਏ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਤੋਂ ਬਾਅਦ ਕਿਸੇ ਹੱਲ’ ਤੇ ਪਹੁੰਚੇਗੀ।ਕਿਸਾਨਾਂ ਨੇ ਸਰਕਾਰ ਅੱਗੇ 8 ਮੁੱਖ ਮੰਗਾਂ ਰੱਖੀਆਂ-

ਜਿੰਨ੍ਹਾਂ ਚਿਰ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਦੀ ਮੰਗ ਕੀਤੀ ਗਈ ਹੈ, ਉੱਥੇ ਹੀ ਬਿਜਲੀ ਸੋਧ ਪ੍ਰਸਤਾਵਿਤ ਬਿੱਲ, ਪਰਾਲੀ ਦੇ ਮੁੱਦੇ ਤੇ ਲਿਆਂਦਾ ਗਿਆ ਆਰਡੀਨੈਂਸ ਵੀ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਨੂੰ ਡੀਜ਼ਲ ਅੱਧੇ ਰੇਟ ਤੇ ਦੇਣ ਦੀ ਮੰਗ ਰੱਖੀ ਗਈ ਹੈ। ਬੁੱਧੀਜੀਵੀਆਂ ਖਿਲਾਫ ਦਰਜ ਕੇਸ ਰੱਦ ਕਰਨ ਦੀ ਵੀ ਮੰਗ ਰੱਖੀ ਹੈ। ਸਾਰੇ ਕਿਸਾਨਾਂ ਦਾ ਸਰਕਾਰ ਕਰਜ਼ਾ ਮੁਆਫ ਕਰੇ।

600 ਮੈਂਬਰਾਂ ਦੀ ਸਮੁੱਚੀ ਦੇਖ ਰੇਖ ਲਈ ਵੀ ਕਮੇਟੀ ਬਣਾਈ

ਕਿਸਾਨ ਮੋਰਚੇ ਨੂੰ ਚਲਾਉਣ ਲਈ 30 ਜਥੇਬੰਦੀਆਂ ਚੋ 1-1 ਮੈਂਬਰ ਲੈ ਕੇ ਸਟੇਜ ਕਮੇਟੀ ਵੀ ਬਣਾਈ ਗਈ। 30 ਵਿੱਚੋਂ 20-20 ਮੈਂਬਰ ਲੈ ਕੇ 600 ਮੈਂਬਰਾਂ ਦੀ ਸਮੁੱਚੀ ਦੇਖ ਰੇਖ ਲਈ ਵੀ ਕਮੇਟੀ ਬਣਾਈ ਗਈ ਹੈ। ਇਸੇ ਤਰਾਂ 6 ਮੈਂਬਰੀ ਕਮੇਟੀ ਵੀ ਬਣਾਈ ਐ ਜੋ ਬਾਹਰੋਂ ਸਮਰਥਨ ਦੇਣ ਆਉਣ ਵਾਲੇ ਆਗੂਆਂ ਅਤੇ ਜਥੇਬੰਦੀਆਂ ਨਾਲ ਤਾਲ ਮੇਲ ਕਰੇਗੀ। ਹਰ ਰੋਜ਼ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਸਟੇਜ ਚਲੇਗੀ। ਸਟੇਜ ਤੋਂ ਪਹਿਲਾਂ 30 ਮੈਂਬਰੀ ਕਮੇਟੀ ਦੀ ਮੀਟਿੰਗ ਹੋਵੇਗੀ, ਜਦਕਿ ਸ਼ਾਮ ਨੂੰ ਹੋਰ ਕਮੇਟੀਆਂ ਮੀਟਿੰਗ ਕਰਿਆ ਕਰਨਗੀਆਂ।

ਬਾਡਰ ਦੇ ਵਿਚਾਰਕਾਰ ਫਸੀ ਦਿੱਲੀ ਪੁਲਿਸ-

ਕਿਸਾਨ ਦਿੱਲੀ ਦੀ ਸਿੰਘੂ ਸਰਹੱਦ ਤੋਂ ਦੂਜੇ ਪਾਸਿਓਂ ਦਾਖਲ ਹੋਏ। ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੈਂਕੜੇ ਕਿਸਾਨਾਂ ਨੇ ਦੂਸਰੇ ਪਾਸਿਓਂ ਵੀ ਸਿੰਘੂ ਸਰਹੱਦ ਨੂੰ ਘੇਰ ਲਿਆ ਹੈ। ਹੁਣ ਸਰਹੱਦ ਦੇ ਹਰਿਆਣਾ ਵਾਲੇ ਪਾਸੇ ਹਜ਼ਾਰਾਂ ਕਿਸਾਨ ਅਤੇ ਦਿੱਲੀ ਵਾਲੇ ਪਾਸੇ ਕਿਸਾਨ ਅਤੇ ਉਨ੍ਹਾਂ ਦੇ ਟਰੈਕਟਰ ਬਾਰਡਰ ਦੇ ਵਿਚਕਾਰ ਪੁਲਿਸ ਅਤੇ ਇਸਦੀ ਬੈਰੀਕੇਡਿੰਗ ਲਟਕ ਰਹੀ ਹੈ। ਅੱਜ ਹੋਰ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਹੈ।

ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿਚ ਕਿਸਾਨਾਂ ਦੇ ਅੰਦੋਲਨ ਦਾ ਅੱਜ ਛੇਵਾਂ ਦਿਨ ਹੈ। ਕਿਸਾਨ ਆਪਣੀਆਂ ਮੰਗਾਂ 'ਤੇ ਕਾਇਮ ਹਨ। ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰ ਉਤੇ ਡਟੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅੱਜ 3 ਵਜੇ ਤੱਕ ਫੈਸਲਾ ਨਹੀਂ ਹੋਇਆ ਤਾਂ ਬੈਰੀਕੇਡ ਤੋੜ ਕੇ ਜੰਤਰ ਮੰਤਰ ਜਾਣਗੇ।
ਕਿਸਾਨ ਅੰਦੋਲਨ ਦੌਰਾਨ  ਗਾਜੀਪੁਰ-ਗਾਜ਼ੀਆਬਾਦ (ਦਿੱਲੀ-ਯੂਪੀ ਸਰਹੱਦ) 'ਤੇ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋ ਗਈ ਹੈ, ਕਿਸਾਨਾਂ ਨੇ ਬੈਰੀਕੇਡਾਂ ਨੂੰ ਹਟਾ ਦਿੱਤਾ ਹੈ।
Published by: Sukhwinder Singh
First published: December 1, 2020, 4:33 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading