ਸਿਹਤ ਮੰਤਰੀ ਹਰਸ਼ਵਰਧਨ, ਕਿਰਤ ਮੰਤਰੀ ਸੰਤੋਸ਼ ਗੰਗਵਾਰ ਤੇ ਦੇਬਸ੍ਰੀ ਚੌਧਰੀ ਵੱਲੋਂ ਅਸਤੀਫੇ

News18 Punjabi | News18 Punjab
Updated: July 7, 2021, 3:39 PM IST
share image
ਸਿਹਤ ਮੰਤਰੀ ਹਰਸ਼ਵਰਧਨ, ਕਿਰਤ ਮੰਤਰੀ ਸੰਤੋਸ਼ ਗੰਗਵਾਰ ਤੇ ਦੇਬਸ੍ਰੀ ਚੌਧਰੀ ਵੱਲੋਂ ਅਸਤੀਫੇ
ਸਿਹਤ ਮੰਤਰੀ ਹਰਸ਼ਵਰਧਨ, ਕਿਰਤ ਮੰਤਰੀ ਸੰਤੋਸ਼ ਗੰਗਵਾਰ ਤੇ ਦੇਬਸ੍ਰੀ ਚੌਧਰੀ ਵੱਲੋਂ ਅਸਤੀਫੇ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਕੇਂਦਰੀ ਮੰਤਰੀ ਮੰਡਲ ਵਿੱਚ ਫੇਰਬਦਲ ਦੇ ਵਿਸਥਾਰ ਤੋਂ ਕੁੱਝ ਘੰਟੇ ਪਹਿਲਾਂ ਸਿਹਤ ਮੰਤਰੀ ਹਰਸ਼ਵਰਧਨ, ਕਿਰਤ ਮੰਤਰੀ ਸੰਤੋਸ਼ ਗੰਗਵਾਰ, ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ, ਸਦਾਨੰਦ ਗੌੜਾ ਨੇ ਮੰਤਰੀ ਮੰਡਲ ਤੋਂ ਅਸਤੀਫੇ ਦੇ ਦਿੱਤੇ ਹਨ। ਇਸ ਮਗਰੋਂ ਮਹਿਲਾ ਤੇ ਬਾਲ ਵਿਕਾਸ ਰਾਜ ਮੰਤਰੀ ਦੇਬਸ੍ਰੀ ਚੌਧਰੀ ਨੇ ਵੀ ਆਪਣਾ ਅਸਤੀਫ਼ਾ ਸੌਂਪ ਦਿੱਤਾ। ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਮੋਦੀ ਸਰਕਾਰ ਦੇ 10 ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ, ਜਿਨ੍ਹਾਂ ਵਿੱਚ ਸੰਜੇ ਧੋਤ੍ਰੇ, ਥਾਵਰਚੰਦ ਗਹਿਲੋਤ ਅਤੇ ਰਾਓ ਸਾਹਬ ਪਾਟਿਲ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਰਤਨ ਲਾਲ ਕਟਾਰੀਆ, ਪ੍ਰਤਾਪ ਸਾਰੰਗੀ ਨੇ ਵੀ ਅਸਤੀਫਾ ਦੇ ਦਿੱਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਦੂਜੇ ਕਾਰਜਕਾਲ ਵਿੱਚ ਪਹਿਲੀ ਵਾਰ ਮੰਤਰੀ ਮੰਡਲ ਦਾ ਵਿਸਥਾਰ ਕਰਨ ਜਾ ਰਹੇ ਹਨ। ਨਵੇਂ ਮੰਤਰੀਆਂ ਦਾ ਸਹੁੰ ਚੁੱਕ ਸਮਾਰੋਹ ਅੱਜ ਸ਼ਾਮ ਰਾਸ਼ਟਰਪਤੀ ਭਵਨ ਵਿਖੇ ਹੋਵੇਗਾ, ਜਿਸ ਲਈ ਰਸਮੀ ਤੌਰ ‘ਤੇ ਸੱਦਾ ਭੇਜਿਆ ਗਿਆ ਹੈ।
Published by: Gurwinder Singh
First published: July 7, 2021, 2:49 PM IST
ਹੋਰ ਪੜ੍ਹੋ
ਅਗਲੀ ਖ਼ਬਰ