• Home
  • »
  • News
  • »
  • national
  • »
  • LOK SABHA ELECTION 2019 PAKISTAN PM IMRAN KHAN CONGRATULATE PM MODI

ਇਮਰਾਨ ਖਾਨ ਵੱਲੋਂ ਵੀ ਮੋਦੀ ਨੂੰ ਜਿੱਤ 'ਤੇ ਵਧਾਈਆਂ

  • Share this:
    ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀ ਨਰਿੰਦਰ ਮੋਦੀ ਦੀ ਲੋਕ ਸਭਾ ਚੋਣਾਂ ਵਿਚ ਵੱਡੀ ਜਿੱਤ 'ਤੇ ਵਧਾਈ ਦਿੱਤੀ ਹੈ। ਇਮਰਾਨ ਨੇ ਟਵਿੱਟਰ 'ਤੇ ਮੋਦੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪਾਕਿਸਤਾਨ ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਮੋਦੀ ਨੂੰ ਚੋਣਾਂ ਵਿੱਚ ਉਨ੍ਹਾਂ ਦੀ ਤੇ ਸਹਿਯੋਗੀ ਪਾਰਟੀਆਂ ਨੂੰ ਸ਼ੁਭਕਾਮਨਾਵਾਂ।



    ਉਨ੍ਹਾਂ ਦੱਖਣ ਏਸ਼ੀਆ ਵਿਚ ਸ਼ਾਂਤੀ ਤੇ ਤਰੱਕੀ ਲਈ ਮੋਦੀ ਨਾਲ ਰਲ ਕੇ ਕੰਮ ਕਰਨ ਤਿਆਰ ਹੋਣ ਦੀ ਗੱਲ ਵੀ ਕਹੀ ਹੈ। ਇਸ ਤੋਂ ਇਲਾਵਾ ਨਰਿੰਦਰ ਮੋਦੀ ਨੂੰ ਕਾਫੀ ਦੇਸ਼ਾਂ ਤੋਂ ਵਧਾਈਆਂ ਮਿਲ ਰਹੀਆਂ ਹਨ।

    First published: