Home /News /national /

ਇਸ ਹਫਤੇ ਆ ਸਕਦਾ ਹੈ ਚੱਕਰਵਾਤੀ ਤੂਫਾਨ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਇਸ ਹਫਤੇ ਆ ਸਕਦਾ ਹੈ ਚੱਕਰਵਾਤੀ ਤੂਫਾਨ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਇਸ ਹਫਤੇ ਆ ਸਕਦਾ ਹੈ ਚੱਕਰਵਾਤੀ ਤੂਫਾਨ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਇਸ ਹਫਤੇ ਆ ਸਕਦਾ ਹੈ ਚੱਕਰਵਾਤੀ ਤੂਫਾਨ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Cyclone Alert: ਘੱਟ ਦਬਾਅ ਵਾਲੇ ਖੇਤਰ ਦੇ ਕਾਰਨ, ਅਗਲੇ 2-3 ਦਿਨਾਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 6 ਮਈ ਦੇ ਆਸ-ਪਾਸ, ਦੱਖਣੀ ਅੰਡੇਮਾਨ ਸਾਗਰ ਵਿੱਚ ਅਤੇ ਇਸਦੇ ਆਲੇ-ਦੁਆਲੇ ਇੱਕ ਘੱਟ ਦਬਾਅ ਵਾਲਾ ਖੇਤਰ ਬਣੇਗਾ।

  • Share this:

ਨਵੀਂ ਦਿੱਲੀ : ਪਿਛਲੇ ਦੋ ਦਿਨਾਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਨੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਹੈ। ਇਸ ਲਈ ਲੋਕਾਂ ਨੂੰ ਤੇਜ਼ ਗਰਮੀ ਤੋਂ ਕੁਝ ਰਾਹਤ ਮਹਿਸੂਸ ਹੋ ਰਹੀ ਹੈ। ਪਰ ਹੁਣ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ ਮੰਡਰਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਇਸ ਹਫਤੇ ਦੇ ਅੰਤ ਤੱਕ ਦੱਖਣੀ ਅੰਡੇਮਾਨ ਸਾਗਰ 'ਤੇ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ। ਬਾਅਦ ਵਿੱਚ ਇਹ ਚੱਕਰਵਾਤੀ ਤੂਫ਼ਾਨ ਵਿੱਚ ਬਦਲ ਸਕਦਾ ਹੈ। ਅਜਿਹੇ 'ਚ ਦੱਖਣੀ ਅੰਡੇਮਾਨ ਸਾਗਰ ਅਤੇ ਨਾਲ ਲੱਗਦੇ ਦੱਖਣ-ਪੂਰਬੀ ਬੰਗਾਲ ਦੀ ਖਾੜੀ 'ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ, ਭੁਵਨੇਸ਼ਵਰ ਵਿੱਚ ਆਈਐਮਡੀ ਦੇ ਸੀਨੀਅਰ ਵਿਗਿਆਨੀ ਉਮਾਸ਼ੰਕਰ ਦਾਸ ਨੇ ਕਿਹਾ ਕਿ 6 ਮਈ ਦੇ ਆਸਪਾਸ ਦੱਖਣੀ ਅੰਡੇਮਾਨ ਸਾਗਰ ਵਿੱਚ ਅਤੇ ਇਸਦੇ ਆਲੇ-ਦੁਆਲੇ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਜਾਵੇਗਾ। ਬਾਅਦ ਵਿੱਚ, ਘੱਟ ਦਬਾਅ ਵਾਲਾ ਖੇਤਰ ਉੱਤਰ-ਪੱਛਮ ਵੱਲ ਵਧੇਗਾ ਅਤੇ 48 ਘੰਟਿਆਂ ਬਾਅਦ ਡੂੰਘੇ ਦਬਾਅ ਵਿੱਚ ਬਦਲ ਜਾਵੇਗਾ।

ਹਵਾ 75 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਸਕਦੀ ਹੈ

ਘੱਟ ਦਬਾਅ ਵਾਲੇ ਖੇਤਰ ਦੇ ਕਾਰਨ, ਅਗਲੇ 2-3 ਦਿਨਾਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਮਾਸ਼ੰਕਰ ਦਾਸ ਮੁਤਾਬਕ ਬੰਗਾਲ ਦੀ ਖਾੜੀ ਅਤੇ ਦੱਖਣੀ ਅੰਡੇਮਾਨ ਸਾਗਰ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਉਨ੍ਹਾਂ ਕਿਹਾ, 'ਇਸ ਸਮੇਂ ਦੌਰਾਨ ਹਵਾ ਦੀ ਰਫ਼ਤਾਰ 40-50 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਜੋ ਬਾਅਦ ਵਿੱਚ 75 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦਾ ਹੈ। ਮਛੇਰਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅੰਡੇਮਾਨ ਸਮੁੰਦਰੀ ਖੇਤਰ ਅਤੇ ਦੱਖਣ-ਪੂਰਬੀ ਬੰਗਾਲ ਦੀ ਖਾੜੀ ਵਿੱਚ ਨਾ ਜਾਣ।

ਦੇਸ਼ ਦੇ ਇਨ੍ਹਾਂ ਹਿੱਸਿਆਂ 'ਚ ਮੀਂਹ ਦੀ ਸੰਭਾਵਨਾ ਹੈ

ਸਕਾਈਮੇਟ ਮੌਸਮ ਦੇ ਅਨੁਸਾਰ, ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਕਰਨਾਟਕ, ਰਾਇਲਸੀਮਾ, ਤੱਟਵਰਤੀ ਕਰਨਾਟਕ ਅਤੇ ਤੇਲੰਗਾਨਾ ਦੇ ਇੱਕ-ਦੋ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।

ਯੂਪੀ ਵਿੱਚ ਮੌਸਮ ਨੇ ਕਰਵਟ ਲਿਆ

ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਬੁੱਧਵਾਰ ਦੇਰ ਸ਼ਾਮ ਮੌਸਮ ਨੇ ਕਰਵਟ ਲੈ ਲਿਆ ਅਤੇ ਤੇਜ਼ ਹਨੇਰੀ ਅਤੇ ਤੂਫਾਨ-ਪਾਣੀ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਲਖਨਊ ਸਥਿਤ ਮੌਸਮ ਵਿਗਿਆਨ ਕੇਂਦਰ ਦੇ ਨਿਰਦੇਸ਼ਕ ਜੇਪੀ ਗੁਪਤਾ ਨੇ ਸਮਾਚਾਰ ਏਜੰਸੀ 'ਪੀਟੀਆਈ' ਨੂੰ ਦੱਸਿਆ ਕਿ ਦੇਰ ਸ਼ਾਮ ਰਾਜ ਦੇ ਕਈ ਪੱਛਮੀ ਅਤੇ ਕੁਝ ਪੂਰਬੀ ਖੇਤਰਾਂ 'ਚ ਤੇਜ਼ ਹਨੇਰੀ ਅਤੇ ਹਲਕੀ ਬਾਰਿਸ਼ ਹੋਈ। ਉਨ੍ਹਾਂ ਦੱਸਿਆ ਕਿ ਦੱਖਣ-ਪੂਰਬੀ ਹਵਾਵਾਂ ਕਾਰਨ ਮੌਸਮ ਵਿੱਚ ਇਹ ਤਬਦੀਲੀ ਆਈ ਹੈ। ਸੂਬੇ ਵਿੱਚ ਅਗਲੇ ਤਿੰਨ-ਚਾਰ ਦਿਨਾਂ ਤੱਕ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। (ਭਾਸ਼ਾ ਇੰਪੁੱਟ ਦੇ ਨਾਲ)

Published by:Sukhwinder Singh
First published:

Tags: Cyclone, IMD forecast, Weather