LPG Cylinder Price: ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ, ਜਾਣੋ ਨਵੇਂ ਰੇਟ

News18 Punjabi | News18 Punjab
Updated: July 1, 2021, 8:58 AM IST
share image
LPG Cylinder Price: ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ, ਜਾਣੋ ਨਵੇਂ ਰੇਟ
LPG Cylinder Price: ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ, ਜਾਣੋ ਨਵੇਂ ਰੇਟ( ਫਾਈਲ ਫੋਟੋ)

LPG Cylinder Price Hike : ਅੱਜ ਯਾਨੀ 1 ਜੁਲਾਈ ਤੋਂ ਤੁਹਾਨੂੰ ਇੰਡੇਨ ਦੇ ਸਿਲੰਡਰ ਭਰਨ ਲਈ 25 ਰੁਪਏ ਹੋਰ ਦੇਣੇ ਪੈਣਗੇ। ਅੱਜ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 834 ਰੁਪਏ ਹੈ। ਇਸ ਸਾਲ ਜਨਵਰੀ ਵਿਚ ਦਿੱਲੀ ਵਿਚ ਐਲਪੀਜੀ ਸਿਲੰਡਰ ਦੀ ਕੀਮਤ 694 ਰੁਪਏ ਸੀ।

  • Share this:
  • Facebook share img
  • Twitter share img
  • Linkedin share img
ਨਵੀਂ ਦਿੱਲੀ : ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਨੱਕ ਵਿੱਚ ਦਮ ਕੀਤੀ ਹੋਇਆ ਹੈ। ਹੁਣ ਬਿਨਾਂ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਇਆ ਹੈ। ਅੱਜ ਯਾਨੀ 1 ਜੁਲਾਈ ਤੋਂ ਤੁਹਾਨੂੰ ਇੰਡੇਨ ਦੇ ਸਿਲੰਡਰ ਭਰਨ ਲਈ 25 ਰੁਪਏ ਹੋਰ ਦੇਣੇ ਪੈਣਗੇ। ਅੱਜ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 834 ਰੁਪਏ ਹੈ। ਇਸ ਸਾਲ ਜਨਵਰੀ ਵਿਚ ਦਿੱਲੀ ਵਿਚ ਐਲਪੀਜੀ ਸਿਲੰਡਰ ਦੀ ਕੀਮਤ 694 ਰੁਪਏ ਸੀ, ਜੋ ਫਰਵਰੀ ਵਿਚ ਵਧਾ ਕੇ 719 ਰੁਪਏ ਪ੍ਰਤੀ ਸਿਲੰਡਰ ਕਰ ਦਿੱਤੀ ਗਈ ਸੀ। 15 ਫਰਵਰੀ ਨੂੰ, ਕੀਮਤ 769 ਰੁਪਏ ਕੀਤੀ ਗਈ ਸੀ। ਇਸ ਤੋਂ ਬਾਅਦ 25 ਫਰਵਰੀ ਨੂੰ ਐਲ.ਪੀ.ਜੀ. ਸਿਲੰਡਰ ਦੀ ਕੀਮਤ ਘਟਾ ਕੇ 794 ਰੁਪਏ ਕਰ ਦਿੱਤੀ ਗਈ ਸੀ। ਮਾਰਚ ਵਿਚ ਐਲਪੀਜੀ ਸਿਲੰਡਰ ਦੀ ਕੀਮਤ ਘਟਾ ਕੇ 819 ਰੁਪਏ ਕਰ ਦਿੱਤੀ ਗਈ ਸੀ।

ਦੱਸ ਦੇਈਏ ਕਿ ਮਈ ਅਤੇ ਜੂਨ ਵਿੱਚ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਅਪ੍ਰੈਲ ਵਿੱਚ, ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 10 ਰੁਪਏ ਦੀ ਕਟੌਤੀ ਕੀਤੀ ਗਈ ਸੀ।
Published by: Sukhwinder Singh
First published: July 1, 2021, 8:58 AM IST
ਹੋਰ ਪੜ੍ਹੋ
ਅਗਲੀ ਖ਼ਬਰ