ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਧੀਆਂ ਦੀ ਸਿੱਖਿਆ ਲਈ ਵੱਡੀ ਸਕੀਮ ਲਿਆ ਰਹੀ ਹੈ। ਜੇਕਰ ਦੋ ਭੈਣਾਂ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀਆਂ ਹਨ ਤਾਂ ਇੱਕ ਦੀ ਫੀਸ ਯੋਗੀ ਸਰਕਾਰ ਦੇਵੇਗੀ। ਮਤਲਬ ਇਕ ਬੇਟੀ ਮੁਫਤ ਪੜ੍ਹੇਗੀ।
ਯੋਗੀ ਸਰਕਾਰ ਆਪਣੇ ਅਗਲੇ ਬਜਟ 'ਚ ਇਸ ਲਈ ਵਿਵਸਥਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਸਕੀਮ ਤਹਿਤ ਪ੍ਰਾਇਮਰੀ, ਅੱਪਰ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਲਾਭ ਮਿਲੇਗਾ।
ਦਰਅਸਲ, ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਸੀ ਕਿ ਜੇਕਰ ਦੋ ਸਕੀਆਂ ਭੈਣਾਂ ਸੂਬੇ ਦੇ ਕਿਸੇ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀਆਂ ਹਨ ਤਾਂ ਸਕੂਲ ਪ੍ਰਸ਼ਾਸਨ ਨੂੰ ਇੱਕ ਬੇਟੀ ਦੀ ਫੀਸ ਮੁਆਫ਼ ਕਰਨੀ ਚਾਹੀਦੀ ਹੈ।
ਜੇਕਰ ਪ੍ਰਾਈਵੇਟ ਸਕੂਲ ਅਜਿਹਾ ਨਹੀਂ ਕਰ ਪਾਉਂਦੇ ਤਾਂ ਸਰਕਾਰ ਪੈਸਾ ਖਰਚੇਗੀ। ਹੁਣ ਮੁੱਖ ਮੰਤਰੀ ਦੀ ਇਸ ਯੋਜਨਾ ਨੂੰ ਲਾਗੂ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਅਗਲੇ ਬਜਟ ਵਿੱਚ ਇਸ ਲਈ ਫੰਡਾਂ ਦਾ ਪ੍ਰਬੰਧ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਪ੍ਰਸਤਾਵ ਬਣਾ ਕੇ ਰਾਜ ਸਰਕਾਰ ਨੂੰ ਭੇਜਿਆ ਗਿਆ ਹੈ। ਸਰਕਾਰ ਤੋਂ ਮਨਜ਼ੂਰੀ ਮਿਲਦੇ ਹੀ ਇਹ ਸਕੀਮ ਲਾਗੂ ਕਰ ਦਿੱਤੀ ਜਾਵੇਗੀ। ਇਸ ਸਕੀਮ ਦੇ ਲਾਗੂ ਹੁੰਦੇ ਹੀ ਮਾਪਿਆਂ ਨੂੰ ਭਾਰੀ ਫੀਸਾਂ ਤੋਂ ਰਾਹਤ ਮਿਲੇਗੀ।
ਇਸ ਤੋਂ ਇਲਾਵਾ ਯੋਗੀ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਲਣ ਦੀ ਵੀ ਤਾਕ ਵਿੱਚ ਹੈ। ਸੂਬੇ ਵਿੱਚ ਜਲਦੀ ਹੀ ਸਮਾਰਟ ਸਿੱਖਿਆ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਤਹਿਤ ਜੂਨੀਅਰ ਅਤੇ ਸੈਕੰਡਰੀ ਦੇ ਵਿਦਿਆਰਥੀਆਂ ਨੂੰ ਸਮਾਰਟ ਕਲਾਸ ਤਹਿਤ ਸਿੱਖਿਆ ਦਿੱਤੀ ਜਾਵੇਗੀ। ਇਸ ਦੇ ਲਈ ਸਕੂਲਾਂ ਵਿੱਚ ਟੇਬਲੈਟ ਦਾ ਵੀ ਪ੍ਰਬੰਧ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Government School, Punjab School Education Board, Schools