ਪ੍ਰਧਾਨ ਮੰਤਰੀ ਨਰਿੰਦਰ ਮੋਦੀ 56ਵੀਂ ਡੀਜੀਪੀ ਆਈਜੀਪੀ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਤਿੰਨ ਦਿਨਾਂ ਦੇ ਦੌਰੇ ਉੱਤੇ ਲਖਨਊ ਵਿੱਚ ਹਨ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਵੀ ਮੁਲਾਕਾਤ ਅਤੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ।
ਸੀਐਮ ਯੋਗੀ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਪੀਐਮ ਨਰਿੰਦਰ ਮੋਦੀ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਪੀਐਮ ਮੋਦੀ ਉਨ੍ਹਾਂ ਦੇ ਮੋਢੇ 'ਤੇ ਹੱਥ ਰੱਖ ਕੇ ਤੁਰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਗੰਭੀਰ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਰਾਜ ਭਵਨ ਦੇ ਗਲਿਆਰਿਆਂ ਵਿੱਚ ਸੀਐਮ ਯੋਗੀ ਦੇ ਮੋਢੇ 'ਤੇ ਹੱਥ ਰੱਖ ਕੇ ਡੂੰਘੀ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ।

ਸੀਐਮ ਯੋਗੀ ਆਦਿਤਿਆਨਾਥ ਨੇ ਵੀ ਐਤਵਾਰ ਨੂੰ ਪੀਐਮ ਮੋਦੀ ਨਾਲ ਆਪਣੀ ਤਸਵੀਰ ਸਾਂਝੀ ਕਰਦੇ ਹੋਏ ਇੱਕ ਕਵਿਤਾ ਰਾਹੀਂ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਉਨ੍ਹਾਂ ਲਿਖਿਆ… ‘'ਹਮ ਨਿਕਲ ਪੜੇ ਹੈਂ ਪ੍ਰਣ ਕਰਕੇ, ਆਪਣਾ ਤਨ-ਮਨ ਅਰਪਣ ਕਰਕੇ। ਜ਼ਿੱਦ ਹੈ ਏਕ ਸੂਰਯ ਉਗਾਨਾ ਹੈ, ਅੰਬਰ ਸੇ ਊਂਚਾ ਜਾਨਾ ਹੈ, ਏਕ ਭਾਰਤ ਨਯਾ ਬਨਾਨਾ ਹੈ।’
ਦੱਸ ਦਈਏ ਕਿ ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਲਗਾਤਾਰ ਦੌਰੇ ਹੋ ਰਹੇ ਹਨ। ਇਸ ਦੇ ਤਹਿਤ ਪਿਛਲੇ ਦਿਨੀਂ ਪੀਐਮ ਮੋਦੀ ਨੇ ਝਾਂਸੀ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸੂਬੇ ਦੇ ਕਈ ਸ਼ਹਿਰਾਂ 'ਚ ਵੱਡੀਆਂ ਮੀਟਿੰਗਾਂ ਨੂੰ ਸੰਬੋਧਨ ਕਰ ਚੁੱਕੇ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।