Home /News /national /

ਲਖੀਮਪੁਰ ਕਾਂਡ: ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਪੁੱਛਿਆ- ਕਿਉਂ ਰੱਦ ਨਾ ਹੋਵੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ?

ਲਖੀਮਪੁਰ ਕਾਂਡ: ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਪੁੱਛਿਆ- ਕਿਉਂ ਰੱਦ ਨਾ ਹੋਵੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ?

ਸੁਪਰੀਮ ਕੋਰਟ ਨੇ ਸਰਕਾਰ ਤੋਂ ਪੁੱਛਿਆ- ਕਿਉਂ ਰੱਦ ਨਾ ਹੋਵੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ  (ਫਾਇਲ ਫੋਟੋ)

ਸੁਪਰੀਮ ਕੋਰਟ ਨੇ ਸਰਕਾਰ ਤੋਂ ਪੁੱਛਿਆ- ਕਿਉਂ ਰੱਦ ਨਾ ਹੋਵੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ (ਫਾਇਲ ਫੋਟੋ)

  • Share this:
    ਲਖੀਮਪੁਰ ਖੀਰੀ ਹਿੰਸਾ ਮਾਮਲੇ (Lakhimpur Kheri Case) ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ (Supreme Court) ਨੇ ਬੁੱਧਵਾਰ ਨੂੰ ਯੂਪੀ ਸਰਕਾਰ ਅਤੇ ਆਸ਼ੀਸ਼ ਮਿਸ਼ਰਾ ਨੂੰ ਨੋਟਿਸ ਜਾਰੀ ਕੀਤਾ ਹੈ।

    ਇਸ ਦੇ ਨਾਲ ਹੀ ਯੂਪੀ ਸਰਕਾਰ ਨੂੰ ਗਵਾਹਾਂ ਨੂੰ ਸੁਰੱਖਿਆ ਦੇਣ ਦੇ ਨਿਰਦੇਸ਼ ਦਿੰਦੇ ਹੋਏ ਰਿਪੋਰਟ ਤਲਬ ਕੀਤੀ ਗਈ ਹੈ। ਇੰਨਾ ਹੀ ਨਹੀਂ, ਇਕ ਗਵਾਹ 'ਤੇ ਹਮਲੇ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਅਤੇ ਯੂਪੀ ਸਰਕਾਰ ਤੋਂ ਪੁੱਛਿਆ ਹੈ ਕਿ ਉਸ ਦੀ ਜ਼ਮਾਨਤ ਕਿਉਂ ਨਾ ਰੱਦ ਕੀਤੀ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 24 ਮਾਰਚ ਨੂੰ ਹੋਵੇਗੀ।

    ਚੇਤੇ ਰਹੇ ਕਿ ਲਖੀਮਪੁਰ ਹਿੰਸਾ ਮਾਮਲੇ ਵਿੱਚ ਇਲਾਹਾਬਾਦ ਹਾਈਕੋਰਟ ਨੇ 10 ਫਰਵਰੀ ਨੂੰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਬਾਅਦ ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰਾਂ ਨੇ ਜ਼ਮਾਨਤ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

    ਪਟੀਸ਼ਨ 'ਚ ਅਪੀਲ ਕੀਤੀ ਗਈ ਹੈ ਕਿ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੀ ਜਾਵੇ। ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰਾਂ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਇਹ ਵੀ ਕਿਹਾ ਕਿ 10 ਮਾਰਚ ਨੂੰ ਇੱਕ ਗਵਾਹ 'ਤੇ ਹਮਲਾ ਕਰਕੇ ਧਮਕੀ ਦਿੱਤੀ ਗਈ ਸੀ ਕਿ ਸਰਕਾਰ ਫਿਰ ਆ ਗਈ ਹੈ।

    ਅਦਾਲਤ ਨੇ ਇਸ ਮਾਮਲੇ ਵਿੱਚ ਯੂਪੀ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਦੇ ਨਾਲ ਹੀ ਸਾਰੇ ਗਵਾਹਾਂ ਨੂੰ ਸੁਰੱਖਿਆ ਦੇਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

    ਪਟੀਸ਼ਨਕਰਤਾਵਾਂ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਸੀ ਕਿ ਅਪਰਾਧ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਾਈ ਕੋਰਟ ਦਾ ਹੁਕਮ ਗਲਤ ਸੀ। ਉਸ ਨੇ ਇਹ ਵੀ ਦੋਸ਼ ਲਾਇਆ ਸੀ ਕਿ ਅਦਾਲਤ 'ਚ ਪੇਸ਼ੀ ਤੋਂ ਪਹਿਲਾਂ ਗਵਾਹ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ।
    Published by:Gurwinder Singh
    First published:

    Tags: Lakhimpur, Lakhimpur Kheri, Supreme Court

    ਅਗਲੀ ਖਬਰ