UP: ਭਾਜਪਾ ਨੂੰ ਹਰਾਉਣ ਲਈ ਕਾਂਗਰਸ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਲਈ ਤਿਆਰ: ਪ੍ਰਿਯੰਕਾ

News18 Punjabi | News18 Punjab
Updated: July 19, 2021, 4:33 PM IST
share image
UP: ਭਾਜਪਾ ਨੂੰ ਹਰਾਉਣ ਲਈ ਕਾਂਗਰਸ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਲਈ ਤਿਆਰ: ਪ੍ਰਿਯੰਕਾ
UP: ਭਾਜਪਾ ਨੂੰ ਹਰਾਉਣ ਲਈ ਕਾਂਗਰਸ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਲਈ ਤਿਆਰ: ਪ੍ਰਿਯੰਕਾ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਉੱਤਰ ਪ੍ਰਦੇਸ਼ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਹੈ ਕਿ ਸੂਬੇ ਵਿੱਚ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਬਣਾਉਣ ਲਈ ਤਿਆਰ ਹੈ ਅਤੇ ਉਨ੍ਹਾਂ ਨੂੰ ਇਸ ’ਤੇ ‘ਖੁੱਲ੍ਹੇ ਮਨ’ ਨਾਲ ਸੋਚਣਾ ਚਾਹੀਦਾ ਹੈ।

ਕਾਂਗਰਸ ਯੂਪੀ ਦੀਆਂ ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਚੋਣਾਂ ਇਕੱਲੀ ਲੜ ਰਹੀ ਹੈ ਜਾਂ ਗੱਠਜੋੜ ਬਣਾ ਕੇ ਲੜੇਗੀ, ਬਾਰੇ ਪੁੱਛਣ ’ਤੇ ਪ੍ਰਿਯੰਕਾ ਗਾਂਧੀ ਨੇ ਪੱਤਰਕਾਰਾਂ ਨਾਲ ਗੈਰ-ਰਸਮੀ ਮੀਟਿੰਗ ਦੌਰਾਨ ਕਿਹਾ, ‘‘ਇਹ ਕਹਿਣਾ ਹਾਲੇ ਜਲਦਬਾਜ਼ੀ ਹੈ।’’ ਹਾਲਾਂਕਿ ਉਨ੍ਹਾਂ ਨੇ ਗੱਠਜੋੜ ਕਰਨ ਜਾਂ ਨਾ ਕਰਨ ਤੋਂ ਇਨਕਾਰ ਨਹੀਂ ਕੀਤਾ।

ਉਨ੍ਹਾਂ ਕਿਹਾ, ‘‘ਮੈਂ ਗੱਠਜੋੜ ਤੋਂ ਇਨਕਾਰ ਨਹੀਂ ਕਰਦੀ। ਅਸੀਂ ਤੰਗ-ਨਜ਼ਰ ਬਿਲਕੁਲ ਨਹੀਂ ਹਾਂ। ਅਸੀਂ ਖੁੱਲ੍ਹੇ ਮਨ ਵਾਲੇ ਹਾਂ। ਸਾਡਾ ਮਕਸਦ ਭਾਜਪਾ ਨੂੰ ਹਰਾਉਣਾ ਹੈ। ਇਸ ਲਈ ਬਾਕੀ ਸਿਆਸੀ ਪਾਰਟੀਆਂ ਨੂੰ ਖੁੱਲ੍ਹੇ ਮਨ ਨਾਲ ਸੋਚਣਾ ਚਾਹੀਦਾ ਹੈ।’’
ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਕਾਂਗਰਸ ਨੂੰ ਗੱਠਜੋੜ ਕਾਰਨ ਨੁਕਸਾਨ ਹੀ ਝੱਲਣਾ ਪਿਆ ਹੈ, ਪਰ ਭਾਜਪਾ ਨੂੰ ਹਰਾਉਣ ਲਈ ਸਾਰੇ ਵਿਕਲਪ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਇਹ ਵੀ ਧਿਆਨ ਰੱਖੇਗੀ ਕਿ ਜੋ ਵੀ ਫੈਸਲਾ ਲਿਆ ਜਾਂਦਾ ਹੈ, ਉਸ ਨਾਲ ਸੰਸਥਾ ਅਤੇ ਪਾਰਟੀ ਨੂੰ ਨੁਕਸਾਨ ਨਾ ਪਹੁੰਚੇ।
Published by: Gurwinder Singh
First published: July 19, 2021, 4:31 PM IST
ਹੋਰ ਪੜ੍ਹੋ
ਅਗਲੀ ਖ਼ਬਰ