ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਵਿਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਸਰਕਾਰ ਵੱਲੋਂ PM ਆਵਾਸ ਲਈ ਪਹਿਲੀ ਕਿਸ਼ਤ ਮਿਲਦੇ ਹੀ 4 ਔਰਤਾਂ ਆਪਣੇ ਪਤੀਆਂ ਨੂੰ ਛੱਡ ਕੇ ਪ੍ਰੇਮੀਆਂ ਨਾਲ ਫਰਾਰ ਹੋ ਗਈਆਂ।
ਦਰਅਸਲ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਦੀ 50 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਮਿਲਦੇ ਹੀ 4 ਔਰਤਾਂ ਆਪਣੇ ਪਤੀਆਂ ਨੂੰ ਛੱਡ ਕੇ ਆਪਣੇ ਪ੍ਰੇਮੀ ਨਾਲ ਭੱਜ ਗਈਆਂ। ਪਤਨੀਆਂ ਦੇ ਭੱਜ ਜਾਣ ਕਾਰਨ ਪ੍ਰੇਸ਼ਾਨ ਪਤੀਆਂ ਨੂੰ ਦੋਹਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਕ ਤਾਂ ਅਜੇ ਤੱਕ ਉਸਾਰੀ ਦਾ ਕੰਮ ਸ਼ੁਰੂ ਨਾ ਹੋਣ ਕਾਰਨ ਜ਼ਿਲ੍ਹਾ ਸ਼ਹਿਰੀ ਵਿਕਾਸ ਏਜੰਸੀ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ। ਦੂਜਾ ਵਿਭਾਗ ਵੱਲੋਂ ਰਿਕਵਰੀ ਦਾ ਡਰ ਪੈਦਾ ਹੋ ਗਿਆ ਹੈ। ਦੁਖੀ ਪਤੀ ਇਹ ਸੋਚਣ ਤੋਂ ਅਸਮਰੱਥ ਹਨ ਕਿ ਉਹ ਕਰਨ ਤਾਂ ਕੀ ਕਰਨ? ਪੀੜਤ ਪਤੀਆਂ ਨੇ ਪੀ.ਓ. ਡੁਡਾ ਨੂੰ ਦੂਜੀ ਕਿਸ਼ਤ ਨਾ ਦੇਣ ਦੀ ਗੁਹਾਰ ਲਗਾਈ ਹੈ।
ਦੱਸ ਦਈਏ ਕਿ 2015 ਵਿਚ ਪ੍ਰਧਾਨ ਮੰਤਰੀ ਮੋਦੀ ਨੇ ਗਰੀਬਾਂ ਨੂੰ ਛੱਤ ਦੇਣ ਲਈ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਸ਼ੁਰੂ ਕੀਤੀ ਸੀ। ਸਕੀਮ ਤਹਿਤ ਲਾਭਪਾਤਰੀ ਨੂੰ ਪਹਿਲੀ ਕਿਸ਼ਤ ਵਜੋਂ 50 ਹਜ਼ਾਰ, ਦੂਜੀ ਕਿਸ਼ਤ 1 ਲੱਖ 50 ਹਜ਼ਾਰ ਅਤੇ ਤੀਜੀ ਕਿਸ਼ਤ ਵਜੋਂ 50 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਜ਼ਿਲ੍ਹੇ ਵਿੱਚ 40 ਅਜਿਹੇ ਲਾਭਪਾਤਰੀ ਹਨ, ਜਿਨ੍ਹਾਂ ਨੇ ਪਹਿਲੀ ਕਿਸ਼ਤ ਤਾਂ ਲੈ ਲਈ ਹੈ ਪਰ ਕੰਮ ਸ਼ੁਰੂ ਨਹੀਂ ਕੀਤਾ ਹੈ।
ਡੂਡਾ ਸੌਰਭ ਤ੍ਰਿਪਾਠੀ ਨੇ ਦੱਸਿਆ ਕਿ ਪਹਿਲੀ ਕਿਸ਼ਤ ਕਢਵਾਉਣ ਵਾਲੇ ਲੋਕਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਜੇਕਰ ਇਨ੍ਹਾਂ ਲਾਭਪਾਤਰੀਆਂ ਨੇ ਨਿਰਧਾਰਤ ਸਮੇਂ ਅੰਦਰ ਕੰਮ ਸ਼ੁਰੂ ਨਾ ਕੀਤਾ ਤਾਂ ਵਸੂਲੀ ਕੀਤੀ ਜਾਵੇਗੀ।
ਡੁੂਡਾ ਅਨੁਸਾਰ ਬੰਕੀ, ਫਤਿਹਪੁਰ, ਬੇਲਹਰਾ ਅਤੇ ਸਿੱਧੌਰ ਨਗਰ ਪੰਚਾਇਤਾਂ ਵਿੱਚ ਅਜਿਹੇ 4 ਮਾਮਲੇ ਸਾਹਮਣੇ ਆਏ ਹਨ।
ਇਨ੍ਹਾਂ ਸਾਰੀਆਂ ਨਗਰ ਪੰਚਾਇਤਾਂ ਦੇ 4 ਲਾਭਪਾਤਰੀਆਂ ਦੀਆਂ ਪਤਨੀਆਂ ਪਹਿਲੀ ਕਿਸ਼ਤ ਦੇ 50,000 ਰੁਪਏ ਲੈਣ ਤੋਂ ਬਾਅਦ ਆਪਣੇ ਪਰਿਵਾਰਾਂ ਨੂੰ ਛੱਡ ਗਈਆਂ ਹਨ। ਇਸ ਕਾਰਨ ਇਹ ਮਕਾਨ ਨਹੀਂ ਬਣ ਰਹੇ। ਦੁਖੀ ਪਤੀਆਂ ਨੇ ਦੂਜੀ ਕਿਸ਼ਤ ਜਾਰੀ ਨਾ ਕਰਨ ਦੀ ਗੁਹਾਰ ਲਗਾਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: PM Awas Yojana