Home /News /national /

ਅਦਾਲਤ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਡਰਾਈਵਰ ਨੂੰ ਰੇਲਵ ਜੰਕਸ਼ਨ 'ਤੇ ਪੈਂਫਲਿਟ ਵੰਡਣ ਦੀ 'ਸਜ਼ਾ' ਸੁਣਾਈ

ਅਦਾਲਤ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਡਰਾਈਵਰ ਨੂੰ ਰੇਲਵ ਜੰਕਸ਼ਨ 'ਤੇ ਪੈਂਫਲਿਟ ਵੰਡਣ ਦੀ 'ਸਜ਼ਾ' ਸੁਣਾਈ

(ਸੰਕੇਤਕ ਫੋਟੋ)

(ਸੰਕੇਤਕ ਫੋਟੋ)

 • Share this:

  ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਡਰਾਈਵਰ ਨੂੰ ਅਦਾਲਤ ਨੇ ਜ਼ਮਾਨਤ ਦੀ ਸ਼ਰਤ ਵਜੋਂ ਅਨੋਖੀ ਸਜ਼ਾ ਸੁਣਾਈ ਹੈ। ਮਦਰਾਸ ਹਾਈ ਕੋਰਟ ਨੇ ਇਸ ਵਿਅਕਤੀ ਨੂੰ ਜ਼ਮਾਨਤ ਦੇਣ ਦੀ ਸ਼ਰਤ ਵਜੋਂ ਸ਼ਰਾਬ ਪੀ ਕੇ ਗੱਡੀ ਚਲਾਉਣ ਵਿਰੁੱਧ ਪੈਂਫਲੇਟ ਵੰਡਣ ਦਾ ਨਿਰਦੇਸ਼ ਦਿੱਤਾ ਹੈ।

  ਹਾਈ ਕੋਰਟ ਨੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਤਿੰਨ ਰਾਹਗੀਰਾਂ ਨੂੰ ਜ਼ਖ਼ਮੀ ਕਰਨ ਵਾਲੇ ਵਿਅਕਤੀ ਨੂੰ ਦੋ ਹਫ਼ਤਿਆਂ ਲਈ ਚੇਨਈ ਜੰਕਸ਼ਨ 'ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਿਰੁੱਧ ਪੈਂਫਲੇਟ ਵੰਡਣੇ ਹੋਣਗੇ। ਉਸ ਨੂੰ ਇਹ ਉਦੋਂ ਤੱਕ ਕਰਨਾ ਪਏਗਾ ਜਦੋਂ ਤੱਕ ਉਸ ਨੂੰ ਇਹ ਅਹਿਸਾਸ ਨਹੀਂ ਹੁੰਦਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣਾ ਕਿੰਨਾ ਖਤਰਨਾਕ ਅਤੇ ਘਾਤਕ ਹੈ।

  ਜਸਟਿਸ ਏਡੀ ਜਗਦੀਸ਼ ਚੰਦਰ ਨੇ ਮੁਲਜ਼ਮ ਨੌਜਵਾਨ ਨੂੰ ਜ਼ਮਾਨਤ ਦਿੰਦੇ ਹੋਏ ਇਹ ਨਿਰਦੇਸ਼ ਦਿੱਤਾ। ਜਸਟਿਸ ਜਗਦੀਸ਼ ਚੰਦਰ ਨੇ ਕਿਹਾ ਕਿ ਉਸ ਨੂੰ 25,000 ਰੁਪਏ ਦੇ ਜ਼ਮਾਨਤ ਬਾਂਡ 'ਤੇ ਰਿਹਾਅ ਕੀਤਾ ਜਾਵੇਗਾ। ਦੱਸ ਦਈਏ ਕਿ ਇਸ ਨੌਜਵਾਨ ਨੂੰ ਨਸ਼ੇ ਦੀ ਹਾਲਤ 'ਚ ਗੱਡੀ ਚਲਾਉਂਦੇ ਹੋਏ ਤਿੰਨ ਰਾਹਗੀਰਾਂ ਨੂੰ ਜ਼ਖਮੀ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਸੀ।

  ਜ਼ਮਾਨਤ ਦੇਣ ਦਾ ਵਿਰੋਧ ਕਰਦੇ ਹੋਏ ਸਰਕਾਰੀ ਵਕੀਲ ਨੇ ਦਲੀਲ ਦਿੱਤੀ ਕਿ ਪਟੀਸ਼ਨਰ ਨੇ ਸ਼ਰਾਬ ਦੇ ਨਸ਼ੇ 'ਚ ਆਪਣੀ ਗੱਡੀ ਤੇਜ਼ ਅਤੇ ਲਾਪਰਵਾਹੀ ਨਾਲ ਚਲਾਈ ਅਤੇ ਤਿੰਨ ਪੈਦਲ ਯਾਤਰੀਆਂ ਨੂੰ ਟੱਕਰ ਮਾਰ ਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਇੰਨਾ ਹੀ ਨਹੀਂ ਉਹ ਮੌਕੇ ਤੋਂ ਫਰਾਰ ਵੀ ਹੋ ਗਿਆ। ਮੁਲਜ਼ਮ ਨੂੰ 23 ਅਗਸਤ ਨੂੰ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

  Published by:Gurwinder Singh
  First published:

  Tags: High court