Home /News /national /

ਸ਼ਿੰਦੇ ਸਰਕਾਰ ਦਾ ਫੈਸਲਾ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 5 ਅਤੇ 3 ਰੁਪਏ ਦੀ ਕਟੌਤੀ

ਸ਼ਿੰਦੇ ਸਰਕਾਰ ਦਾ ਫੈਸਲਾ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 5 ਅਤੇ 3 ਰੁਪਏ ਦੀ ਕਟੌਤੀ

ਮਹਾਰਾਸ਼ਟਰ ਦੀ ਏਕਨਾਥ ਸ਼ਿੰਦੇ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਆਮ ਆਦਮੀ ਨੂੰ ਰਾਹਤ ਦਿੰਦੇ ਹੋਏ ਪੈਟਰੋਲ 5 ਰੁਪਏ ਅਤੇ ਡੀਜ਼ਲ 3 ਰੁਪਏ ਪ੍ਰਤੀ ਲੀਟਰ ਸਸਤਾ ਕਰ ਦਿੱਤਾ ਹੈ।

  • Share this:
    ਮੁੰਬਈ : ਮਹਾਰਾਸ਼ਟਰ ਵਿੱਚ ਨਵੀਂ ਚੁਣੀ ਗਈ ਏਕਨਾਥ ਸ਼ਿੰਦੇ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਕੀਤੀ ਹੈ। ਮਹਾਰਾਸ਼ਟਰ 'ਚ ਨਵੀਂ ਸਰਕਾਰ ਬਣਨ ਤੋਂ ਬਾਅਦ ਜਨਤਾ ਨੂੰ ਵੱਡੀ ਰਾਹਤ ਮਿਲੀ ਹੈ। ਸੂਬੇ ਦੀ ਏਕਨਾਥ ਸ਼ਿੰਦੇ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਆਮ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ 5 ਰੁਪਏ ਅਤੇ ਡੀਜ਼ਲ 3 ਰੁਪਏ ਪ੍ਰਤੀ ਲੀਟਰ ਸਸਤਾ ਕਰ ਦਿੱਤਾ ਹੈ।

    ਸੂਬਾ ਸਰਕਾਰ ਦੀ ਵੀਰਵਾਰ ਨੂੰ ਹੋਈ ਕੈਬਨਿਟ ਮੀਟਿੰਗ 'ਚ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ। ਮੰਤਰਾਲਾ 'ਚ ਕੈਬਨਿਟ ਦੀ ਬੈਠਕ ਤੋਂ ਬਾਅਦ ਸੀਐੱਮ ਸ਼ਿੰਦੇ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ 'ਤੇ 6,000 ਕਰੋੜ ਰੁਪਏ ਦਾ ਬੋਝ ਪਵੇਗਾ। ਸੀਐਮ ਸ਼ਿੰਦੇ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਦੋ ਵਾਰ ਟੈਕਸ ਘਟਾਇਆ ਸੀ ਅਤੇ ਰਾਜ ਸਰਕਾਰਾਂ ਨੂੰ ਈਂਧਨ 'ਤੇ ਵੈਟ ਘਟਾਉਣ ਲਈ ਕਿਹਾ ਸੀ।

    ਦੂਜੇ ਪਾਸੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਸ਼ਿਵ ਸੈਨਾ ਅਤੇ ਭਾਜਪਾ ਦੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਇਹ ਫੈਸਲਾ ਲਿਆ ਹੈ। ਇਸ ਤੋਂ ਇਲਾਵਾ ਦੇਵੇਂਦਰ ਫੜਨਵੀਸ ਨੇ ਟਵੀਟ ਕੀਤਾ ਕਿ ਇਹ ਘੋਸ਼ਣਾ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਮੁੱਖ ਮੰਤਰੀ ਏਕਨਾਥਰਾਓ ਸ਼ਿੰਦੇ ਦੀ ਅਗਵਾਈ ਵਾਲੀ ਨਵੀਂ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ ₹ 5/ਲੀਟਰ ਅਤੇ ₹3/ਲੀਟਰ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ।

    ਦੂਜੇ ਟਵੀਟ 'ਚ ਉਨ੍ਹਾਂ ਕਿਹਾ, 'ਇਹ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਕੀਤੀ ਗਈ ਅਪੀਲ ਵੱਲ ਸਾਡਾ ਕਦਮ ਹੈ, ਜੋ ਆਮ ਨਾਗਰਿਕਾਂ ਲਈ ਹੈ। ਇਸ ਫੈਸਲੇ ਲਈ ਰਾਜ 6000 ਕਰੋੜ ਰੁਪਏ ਦਾ ਬੋਝ ਝੱਲੇਗਾ। ਮੀਡੀਆ ਰਿਪੋਰਟਾਂ ਮੁਤਾਬਕ ਮੁੰਬਈ 'ਚ ਫਿਲਹਾਲ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਵੱਡੀ ਕਟੌਤੀ ਤੋਂ ਬਾਅਦ ਪੈਟਰੋਲ 106.35 ਰੁਪਏ ਅਤੇ ਡੀਜ਼ਲ 97.28 ਰੁਪਏ ਪ੍ਰਤੀ ਲੀਟਰ ਮਿਲੇਗਾ।
    Published by:Sukhwinder Singh
    First published:

    Tags: Mahabharata, Petrol and diesel

    ਅਗਲੀ ਖਬਰ