ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ਵਿੱਚ ਵੀਰਵਾਰ ਤੜਕੇ ਪਸ਼ੂਆਂ ਨੂੰ ਲੈ ਕੇ ਜਾ ਰਹੇ ਇੱਕ ਟਰੱਕ ਦੀ ਇਕ ਹੋਰ ਟਰੱਕ ਭਿਆਨਕ ਟੱਕਰ ਗਈ। ਇਸ਼ ਹਾਦਸੇ ਵਿਚ ਚਾਰ ਵਿਅਕਤੀਆਂ ਅਤੇ 150 ਭੇਡਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਹਾਦਸਾ ਸਵੇਰੇ 4 ਵਜੇ ਦੇ ਕਰੀਬ ਨਾਂਦੇੜ-ਕਲਮਨੂਰੀ ਰੋਡ 'ਤੇ ਵਾਪਰਿਆ। ਅਧਿਕਾਰੀ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਰੂਟ 'ਤੇ ਆਵਾਜਾਈ ਕੁਝ ਸਮੇਂ ਲਈ ਪ੍ਰਭਾਵਿਤ ਹੋਈ।
ਕਲਮਨੂਰੀ ਥਾਣੇ ਦੇ ਇੰਸਪੈਕਟਰ ਵੈਜਨਾਥ ਮੁੰਡੇ ਨੇ ਦੱਸਿਆ ਕਿ ਭੇਡਾਂ ਨੂੰ ਲੈ ਕੇ ਜਾ ਰਹੇ ਟਰੱਕ ਨੇ ਟਾਈਲਾਂ ਨਾਲ ਲੱਦੇ ਇਕ ਹੋਰ ਵਾਹਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ 'ਚ ਚਾਰ ਲੋਕਾਂ ਅਤੇ 150 ਭੇਡਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਪਸ਼ੂਆਂ ਨਾਲ ਭਰੇ ਟਰੱਕ ਵਿੱਚ ਸਵਾਰ ਸਨ।
ਅਧਿਕਾਰੀ ਨੇ ਦੱਸਿਆ ਕਿ ਇਸੇ ਟਰੱਕ ਵਿੱਚ ਸਵਾਰ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਨੇੜਲੇ ਜ਼ਿਲ੍ਹੇ ਨਾਂਦੇੜ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਬਾਅਦ ਵਿੱਚ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸੜਕ ਆਵਾਜਾਈ ਲਈ ਖੋਲ੍ਹ ਦਿੱਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bus accident, Car accident, Maharashtra, Road accident, Truck Accident