ਮਹਾਰਾਸ਼ਟਰ ਦੇ ਮੰਤਰੀ ਅਤੁਲ ਸੇਵ ਨੂੰ ਸਜਾਈ ਬੈਲਗੱਡੀ 'ਚ ਜਾਲਨਾ ਜ਼ਿਲ੍ਹੇ ਦੇ ਬਾਰਿਸ਼ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ 'ਤੇ ਵਿਰੋਧੀ ਧਿਰ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੰਤਰੀ ਨੇ ਸਥਾਨਕ ਵਿਧਾਇਕ ਨਰਾਇਣ ਕੁਚੇ ਦੇ ਨਾਲ ਐਤਵਾਰ ਨੂੰ ਬਦਨਾਪੁਰ ਅਤੇ ਅੰਬਾਡ ਤਹਿਸੀਲਾਂ ਦੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ, ਪਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਸਜਾਈਆਂ ਬੈਲ ਗੱਡੀਆਂ ਵਿੱਚ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਮੰਤਰੀ ਦੀ ਨਿੰਦਾ ਕੀਤੀ।
ਸ਼ਿਵ ਸੈਨਾ ਨੇਤਾ ਅੰਬਾਦਾਸ ਦਾਨਵੇ ਨੇ ਮੰਤਰੀ ਉਤੇ ਅਸੰਵੇਦਨਸ਼ੀਲ ਹੋਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਮੰਤਰੀ ਕਿਸੇ ਜਸ਼ਨ ਜਾਂ ਤਿਉਹਾਰ 'ਚ ਹਿੱਸਾ ਲੈਣ ਜਾ ਰਹੇ ਸਨ।
ਸਵਾਭਿਮਾਨੀ ਸ਼ੇਤਕਾਰੀ ਸੰਗਠਨ (ਐਸਐਸਐਸ) ਦੇ ਪ੍ਰਧਾਨ ਰਾਜੂ ਸ਼ੈਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਤਰੀ ਨੇ ਫਸਲਾਂ ਦੇ ਨੁਕਸਾਨ ਤੋਂ ਪੀੜਤ ਕਿਸਾਨਾਂ ਨਾਲ ਹਮਦਰਦੀ ਕਰਨ ਅਤੇ ਉਨ੍ਹਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦੇ ਜ਼ਖਮਾਂ 'ਤੇ ਲੂਣ ਛਿੜਕਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਬਦਨਾਪੁਰ ਅਤੇ ਅੰਬਾਡ ਤਹਿਸੀਲਾਂ ਵਿੱਚ ਕ੍ਰਮਵਾਰ 130 ਅਤੇ 133 ਮਿਲੀਮੀਟਰ ਬਾਰਿਸ਼ ਹੋਈ। ਜ਼ਿਲ੍ਹੇ ਵਿੱਚ ਜ਼ਿਆਦਾ ਮੀਂਹ ਪੈਣ ਕਾਰਨ ਸੋਇਆਬੀਨ, ਦਾਲਾਂ ਆਦਿ ਫ਼ਸਲਾਂ ਤਬਾਹ ਹੋ ਗਈਆਂ ਹਨ। ਸਬਜ਼ੀਆਂ ਦਾ ਵੀ ਨੁਕਸਾਨ ਹੋਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Floods, Heavy rain fall, Maharashtra