Home /News /national /

ਸਕੂਲੀ ਬੱਸ ਨੂੰ ਤੇਜ਼ ਰਫ਼ਤਾਰ ਡੰਪਰ ਨੇ ਮਾਰੀ ਟੱਕਰ, 28 ਬੱਚੇ ਗੰਭੀਰ ਜ਼ਖ਼ਮੀ

ਸਕੂਲੀ ਬੱਸ ਨੂੰ ਤੇਜ਼ ਰਫ਼ਤਾਰ ਡੰਪਰ ਨੇ ਮਾਰੀ ਟੱਕਰ, 28 ਬੱਚੇ ਗੰਭੀਰ ਜ਼ਖ਼ਮੀ

ਸਕੂਲੀ ਬੱਸ ਨੂੰ ਤੇਜ਼ ਰਫ਼ਤਾਰ ਡੰਪਰ ਨੇ ਮਾਰੀ ਟੱਕਰ, 28 ਬੱਚੇ ਗੰਭੀਰ ਜ਼ਖ਼ਮੀ

ਸਕੂਲੀ ਬੱਸ ਨੂੰ ਤੇਜ਼ ਰਫ਼ਤਾਰ ਡੰਪਰ ਨੇ ਮਾਰੀ ਟੱਕਰ, 28 ਬੱਚੇ ਗੰਭੀਰ ਜ਼ਖ਼ਮੀ

ਯੂਪੀ ਦੇ ਮਹੋਬਾ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਉਸ ਸਮੇਂ ਇੱਕ ਵੱਡਾ ਹਾਦਸਾ ਵਾਪਰਿਆ ਜਦੋਂ ਸਕੂਲੀ ਬੱਚਿਆਂ ਨਾਲ ਭਰੀ ਬੱਸ ਨੂੰ ਇੱਕ ਤੇਜ਼ ਰਫ਼ਤਾਰ ਡੰਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 28 ਬੱਚੇ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸਾਗ੍ਰਸਤ ਬੱਸ ਸਾਈਂ ਸਕੂਲ ਦੀ ਦੱਸੀ ਜਾ ਰਹੀ ਹੈ।

ਹੋਰ ਪੜ੍ਹੋ ...
  • Share this:

    ਹਾਦਸਾ ਸ਼ਹਿਰ ਦੇ ਕੋਤਵਾਲੀ ਇਲਾਕੇ ਦੇ ਪਿੰਡ ਪਸਵਾਰਾ ਨੇੜੇ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ ਪਰਿਵਾਰਕ ਮੈਂਬਰ ਅਤੇ ਪੁਲਿਸ ਪ੍ਰਸ਼ਾਸਨ ਵੀ ਮੌਕੇ 'ਤੇ ਪਹੁੰਚ ਗਿਆ। ਜ਼ਖਮੀ ਬੱਚਿਆਂ ਨੂੰ ਦੇਖ ਕੇ ਪਰਿਵਾਰ ਦਾ ਬੁਰਾ ਹਾਲ ਹੈ।

    ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਡਰਾਈਵਰ ਦੀ ਹਾਲਤ ਵੀ ਕਾਫੀ ਗੰਭੀਰ ਬਣੀ ਹੋਈ ਹੈ। ਦੂਜੇ ਪਾਸੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਹਾਦਸੇ ਦਾ ਨੋਟਿਸ ਲਿਆ ਹੈ। ਉਨ੍ਹਾਂ ਜ਼ਿਲ੍ਹਾ ਅਧਿਕਾਰੀ ਅਤੇ ਐਸ.ਪੀ ਨੂੰ ਹਦਾਇਤ ਕੀਤੀ ਕਿ ਉਹ ਮੌਕੇ ’ਤੇ ਪੁੱਜ ਕੇ ਹਾਦਸੇ ਵਿੱਚ ਜ਼ਖ਼ਮੀ ਹੋਏ ਬੱਚਿਆਂ ਦਾ ਢੁੱਕਵਾਂ ਇਲਾਜ ਕਰਾਉਣ।

    ਚਾਰ ਬੱਚਿਆਂ ਤੇ ਡਰਾਈਵਰ ਨੂੰ ਝਾਂਸੀ ਰੈਫਰ ਕਰ ਦਿੱਤਾ ਗਿਆ

    ਐਸਪੀ ਮਹੋਬਾ ਨੇ ਦੱਸਿਆ ਕਿ ਚਾਰ ਬੱਚਿਆਂ ਅਤੇ ਡਰਾਈਵਰ ਨੂੰ ਗੰਭੀਰ ਹਾਲਤ ਵਿੱਚ ਝਾਂਸੀ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਸੀਐਮਐਸ ਨੇ ਦੱਸਿਆ ਕਿ ਸਵੇਰੇ ਹਾਦਸੇ ਦੀ ਸੂਚਨਾ ਮਿਲਣ ’ਤੇ ਜ਼ਖ਼ਮੀ ਬੱਚਿਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

    ਉਨ੍ਹਾਂ ਦੱਸਿਆ ਕਿ ਚਾਰ ਬੱਚਿਆਂ ਅਤੇ ਡਰਾਈਵਰ ਦੀ ਹਾਲਤ ਨਾਜ਼ੁਕ ਹੈ, ਉਨ੍ਹਾਂ ਨੂੰ ਮੈਡੀਕਲ ਕਾਲਜ ਝਾਂਸੀ ਲਈ ਰੈਫਰ ਕਰ ਦਿੱਤਾ ਗਿਆ ਹੈ। ਬਾਕੀਆਂ ਦਾ ਇਲਾਜ ਜ਼ਿਲ੍ਹਾ ਹਸਪਤਾਲ ਵਿੱਚ ਚੱਲ ਰਿਹਾ ਹੈ।

    Published by:Gurwinder Singh
    First published:

    Tags: Accident, Road accident