ਨਵੀਂ ਦਿੱਲੀ- ਕਾਂਗਰਸ ਦੇ ਨਵੇਂ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਾਂਗਰਸ ਵਰਕਿੰਗ ਕਮੇਟੀ ਨੂੰ ਭੰਗ ਕਰ ਦਿੱਤੀ ਹੈ ਅਤੇ ਇਸ ਦੀ ਥਾਂ 'ਤੇ 47 ਮੈਂਬਰੀ ਸਟੀਅਰਿੰਗ ਕਮੇਟੀ ਬਣਾਈ। ਇਸ ਕਮੇਟੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਖੜਗੇ ਦੀ ਅਗਵਾਈ ਵਾਲੀ ਅੰਤਰਿਮ ਕਮੇਟੀ ਉਦੋਂ ਤੱਕ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਥਾਂ ਲਵੇਗੀ ਜਦੋਂ ਤੱਕ ਪਾਰਟੀ ਦੇ ਪਲੇਨਰੀ ਸੈਸ਼ਨ ਵਿੱਚ ਖੜਗੇ ਦੀ ਚੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਇੱਕ ਨਵੀਂ ਸੀਡਬਲਯੂਸੀ ਦਾ ਗਠਨ ਨਹੀਂ ਹੋ ਜਾਂਦਾ।
ਕਾਬਲੇਗੌਰ ਹੈ ਕਿ ਪਿਛਲੀ ਸੀਡਬਲਯੂਸੀ ਦੇ ਜ਼ਿਆਦਾਤਰ ਮੈਂਬਰਾਂ ਨੂੰ ਇਸ ਕਮੇਟੀ ਵਿਚ ਬਰਕਰਾਰ ਰੱਖਿਆ ਗਿਆ ਹੈ, ਪਰ ਪਾਰਟੀ ਦੇ ਸੀਨੀਅਰ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਇਸ ਵਿਚ ਜਗ੍ਹਾ ਨਹੀਂ ਦਿੱਤੀ ਗਈ ਹੈ।
ਕਾਂਗਰਸ ਜਨਰਲ ਸਕੱਤਰ (ਸੰਗਠਨ) ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਮੇਟੀ ਦੇ ਮੈਂਬਰਾਂ ਵਿੱਚ ਸੀਨੀਅਰ ਪਾਰਟੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ, ਏ ਕੇ ਐਂਟਨੀ, ਅੰਬਿਕਾ ਸੋਨੀ, ਆਨੰਦ ਸ਼ਰਮਾ, ਕੇਸੀ ਵੇਣੂਗੋਪਾਲ, ਰਣਦੀਪ ਸੁਰਜੇਵਾਲਾ ਅਤੇ ਦਿਗਵਿਜੇ ਸਿੰਘ ਸ਼ਾਮਲ ਹਨ। ਵੇਣੂਗੋਪਾਲ ਨੇ ਕਿਹਾ, "ਭਾਰਤੀ ਰਾਸ਼ਟਰੀ ਕਾਂਗਰਸ ਦੇ ਸੰਵਿਧਾਨ ਦੀ ਧਾਰਾ 15 (ਬੀ) ਦੇ ਅਨੁਸਾਰ, ਕਾਂਗਰਸ ਪ੍ਰਧਾਨ ਨੇ ਇੱਕ ਸਟੀਅਰਿੰਗ ਕਮੇਟੀ ਦਾ ਗਠਨ ਕੀਤਾ ਹੈ, ਜੋ ਕਾਂਗਰਸ ਵਰਕਿੰਗ ਕਮੇਟੀ ਦੀ ਥਾਂ 'ਤੇ ਕੰਮ ਕਰੇਗੀ।"
ਸੀਡਬਲਯੂਸੀ ਕਾਂਗਰਸ ਦੀ ਸਰਵਉੱਚ ਫੈਸਲਾ ਲੈਣ ਵਾਲੀ ਸੰਸਥਾ ਹੈ ਅਤੇ ਸਟੀਅਰਿੰਗ ਕਮੇਟੀ ਹੁਣ ਖੜਗੇ ਦੀ ਚੋਣ ਦੀ ਪੁਸ਼ਟੀ ਹੋਣ ਤੱਕ ਪਾਰਟੀ ਦੇ ਪਲੇਨਰੀ ਸੈਸ਼ਨ ਵਿੱਚ ਸਾਰੇ ਫੈਸਲੇ ਲਵੇਗੀ, ਜਿਸ ਵਿੱਚ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਰੇ ਨੁਮਾਇੰਦੇ ਸ਼ਾਮਲ ਹੋਣਗੇ। ਇਹ ਸੈਸ਼ਨ ਅਗਲੇ ਸਾਲ ਮਾਰਚ ਵਿੱਚ ਹੋਣ ਦੀ ਸੰਭਾਵਨਾ ਹੈ। (ਭਾਸ਼ਾ ਇੰਪੁੱਟ ਦੇ ਨਾਲ)
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dr. Manmohan Singh, Mallikarjun Kharge, Rahul Gandhi, Sonia Gandhi