Home /News /national /

ਅੱਜ ਮਮਤਾ ਬੈਨਰਜੀ ਨੂੰ ਮਿਲਣਗੇ ਕਿਸਾਨ ਆਗੂ ਰਾਕੇਸ਼ ਟਿਕੈਤ

ਅੱਜ ਮਮਤਾ ਬੈਨਰਜੀ ਨੂੰ ਮਿਲਣਗੇ ਕਿਸਾਨ ਆਗੂ ਰਾਕੇਸ਼ ਟਿਕੈਤ

ਅੱਜ ਮਮਤਾ ਬੈਨਰਜੀ ਨੂੰ ਮਿਲਣਗੇ ਕਿਸਾਨ ਆਗੂ ਰਾਕੇਸ਼ ਟਿਕੈਤ  (ਫਾਇਲ ਫੋਟੋ)

ਅੱਜ ਮਮਤਾ ਬੈਨਰਜੀ ਨੂੰ ਮਿਲਣਗੇ ਕਿਸਾਨ ਆਗੂ ਰਾਕੇਸ਼ ਟਿਕੈਤ (ਫਾਇਲ ਫੋਟੋ)

  • Share this:

ਸੋਸਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਅੱਜ 9 ਜੂਨ ਨੂੰ ਕੋਲਕਾਤਾ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣਗੇ। ਰਾਕੇਸ਼ ਟਿਕੈਤ ਨੇ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਭਾਜਪਾ ਖ਼ਿਲਾਫ਼ ਪ੍ਰਚਾਰ ਕੀਤਾ ਸੀ। ਟਿਕੈਤ ਨੇ ਖੁਦ ਟਵੀਟ ਕਰਕੇ ਦੱਸਿਆ ਹੈ ਕਿ ਉਹ ਮਮਤਾ ਨਾਲ ਸਥਾਨਕ ਕਿਸਾਨਾਂ, ਸਿਹਤ, ਖੇਤੀ ਸਬੰਧੀ ਮਸਲਿਆਂ ਬਾਰੇ ਗੱਲ ਕਰਨਗੇ।

ਸੂਤਰਾਂ ਅਨੁਸਾਰ ਟਿਕੈਤ ਇਸ ਦੌਰਾਨ ਮਮਤਾ ਬੈਨਰਜੀ ਨਾਲ ਨਵੇਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਚੱਲ ਰਹੇ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਰਣਨੀਤੀ ਬਾਰੇ ਵਿਚਾਰ ਚਰਚਾ ਕਰਨਗੇ। ਪਤਾ ਵੀ ਲੱਗਾ ਹੈ ਕਿ ਰਾਕੇਸ਼ ਟਿਕੈਤ ਅੱਜ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ’ਚ ਮਿਲੀ ਜਿੱਤ ਲਈ ਵਧਾਈ ਦੇਣਗੇ।

ਇਹ ਵੀ ਚਰਚਾ ਹੈ ਕਿ ਉਹ ਕਿਸਾਨ ਸੰਘਰਸ਼ ਬਾਰੇ ਵੀ ਵਿਚਾਰ ਵਟਾਂਦਰਾ ਕਰਨਗੇ।’ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਅੱਜ 3 ਵਜੇ ਦੇ ਕਰੀਬ ਕੋਲਕਾਤਾ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣਗੇ।

ਸੂਤਰਾਂ ਅਨੁਸਾਰ ਟਿਕੈਤ ਇਸ ਦੌਰਾਨ ਮਮਤਾ ਬੈਨਰਜੀ ਨਾਲ ਨਵੇਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਚੱਲ ਰਹੇ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਰਣਨੀਤੀ ਬਾਰੇ ਵਿਚਾਰ ਚਰਚਾ ਕਰਨਗੇ।

Published by:Gurwinder Singh
First published:

Tags: Kisan andolan, Mamata banerjee, Rakesh Tikait BKU