ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਹੋਈ ਇਹ ਮੀਟਿੰਗ ਕਰੀਬ ਇੱਕ ਘੰਟੇ ਤੱਕ ਚੱਲੀ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਦੌਰਾਨ ਸੀਐੱਮ ਮਮਤਾ ਬੈਨਰਜੀ ਨੇ ਪੀਐੱਮ ਮੋਦੀ ਨਾਲ ਸੂਬੇ ਦੇ ਗੁਡਸ ਐਂਡ ਸਰਵਿਸ ਟੈਕਸ (ਜੀਐੱਸਟੀ) ਦੇ ਬਕਾਏ ਸਮੇਤ ਕਈ ਮੁੱਦਿਆਂ 'ਤੇ ਚਰਚਾ ਕੀਤੀ। ਪੱਛਮੀ ਬੰਗਾਲ ਦੇ ਮੁੱਖ ਮੰਤਰੀ 7 ਅਗਸਤ ਨੂੰ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਇਸ ਦਿਨ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ, ਜਿਸ ਵਿੱਚ ਖੇਤੀਬਾੜੀ, ਸਿਹਤ ਅਤੇ ਆਰਥਿਕਤਾ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।
ਪੀਐਮ ਮੋਦੀ ਨੂੰ ਮਿਲਣ ਤੋਂ ਪਹਿਲਾਂ ਮਮਤਾ ਬੈਨਰਜੀ ਨੇ ਦਿੱਲੀ ਵਿੱਚ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਵਿੱਚ ਸੰਸਦ ਦੇ ਮੌਜੂਦਾ ਸੈਸ਼ਨ ਅਤੇ 2024 ਦੀਆਂ ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸੀਐਮ ਮਮਤਾ ਬੈਨਰਜੀ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਵੀ ਜਾਵੇਗੀ।
ਸੂਤਰਾਂ ਮੁਤਾਬਕ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੀਤੀ ਆਯੋਗ ਦੀ 7 ਅਗਸਤ ਨੂੰ ਹੋਣ ਵਾਲੀ ਬੈਠਕ 'ਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਗੈਰ-ਕਾਂਗਰਸੀ ਵਿਰੋਧੀ ਨੇਤਾਵਾਂ ਜਿਵੇਂ ਡੀਐਮਕੇ, ਟੀਆਰਐਸ ਅਤੇ 'ਆਪ' ਨਾਲ ਵੀ ਮੀਟਿੰਗ ਕੀਤੀ ਜਾਣੀ ਹੈ। ਸੰਸਦ 'ਚ ਕਾਂਗਰਸ ਪ੍ਰਤੀ ਤ੍ਰਿਣਮੂਲ ਦੇ ਗਰਮਜੋਸ਼ੀ ਦੇ ਨਾਲ-ਨਾਲ ਬੈਨਰਜੀ ਦੀ ਸਭ ਤੋਂ ਪੁਰਾਣੀ ਪਾਰਟੀ (ਕਾਂਗਰਸ) ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਦੀ ਸੰਭਾਵਨਾ ਹੈ।
ਸੂਤਰਾਂ ਨੇ ਸੰਕੇਤ ਦਿੱਤਾ ਕਿ ਬੈਨਰਜੀ ਦੇ ਮੀਡੀਆ ਨੂੰ ਸੰਬੋਧਿਤ ਕਰਨ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਪਾਰਥ ਚੈਟਰਜੀ ਰਾਜ ਵਿੱਚ ਨੌਕਰੀ ਲਈ ਨਕਦ ਘੁਟਾਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ। ਪ੍ਰਧਾਨ ਮੰਤਰੀ ਮੋਦੀ 7 ਅਗਸਤ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ, ਜਿਸ ਵਿੱਚ ਖੇਤੀਬਾੜੀ, ਸਿਹਤ ਅਤੇ ਆਰਥਿਕਤਾ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Mamata banerjee, Mamta, Modi government, Narendra modi, New delhi, PM Modi