ਕਰਨਾਟਕ ਦੀ ਰਾਜਧਾਨੀ ਬੰਗਲੌਰ ਵਿਚ ਪੁਲਿਸ ਨੇ ਇਕ ਮੋਟਰਸਾਈਕਲ ਚਾਲਕ ਨੂੰ ਖਤਰਨਾਕ ਡਰਾਈਵਿੰਗ ਅਤੇ ਓਵਰ ਸਪੀਡ ਲਈ ਗ੍ਰਿਫਤਾਰ ਕੀਤਾ ਹੈ। ਇਹ ਨੌਜਵਾਨ ਸ਼ਹਿਰ ਦੀ ਇਲੈਕਟ੍ਰਾਨਿਕ ਸਿਟੀ ਫਲਾਈਓਵਰ ਉੱਤੇ ਆਪਣੀ ਸੁਪਰਬਾਈਕ Yamaha R1 ਉਤੇ ਲਗਭਗ 300 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਡਰਾਇਵ ਕਰ ਰਿਹਾ ਸੀ। ਇਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ ਹੈ।
ਬੰਗਲੁਰੂ ਪੁਲਿਸ ਨੇ ਇੱਕ ਪੋਸਟ ਕੀਤੀ ਹੈ ਜਿਸ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਇਸ ਮੋਟਰਸਾਈਕਲ ਨੂੰ ਟ੍ਰੈਫਿਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਹ ਵਿਅਕਤੀ ਗਤੀ ਵਧਾਉਂਦਾ ਹੋਇਆ 299 ਕਿਮੀ ਪ੍ਰਤੀ ਘੰਟਾ ਤੱਕ ਪਹੁੰਚਦਾ ਹੈ।
ਕਿਸੇ ਨੇ ਇਸ ਦੀ ਵੀਡੀਓ ਬਣਾਈ ਅਤੇ ਇੰਸਟਾਗ੍ਰਾਮ 'ਤੇ ਪਾ ਦਿੱਤੀ। ਉਸ ਦੀ ਵੀਡੀਓ ਵਾਇਰਲ ਹੋਈ ਅਤੇ ਪੁਲਿਸ ਤੱਕ ਪਹੁੰਚ ਗਈ। ਪੁਲਿਸ ਨੇ ਇਸ ਵਿਅਕਤੀ ਨੂੰ ਟਰੇਸ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Lockdown 4.0, Traffic Police, Viral video