ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮਸਵਰੂਪ ਸ਼ਰਮਾ ਦੀ ਸ਼ੱਕੀ ਹਾਲਤ ਵਿੱਚ ਮੌਤ ਹੋਣ ਦੀ ਖਬਰ ਮਿਲੀ ਹੈ। ਮੁਢਲੀ ਜਾਣਕਾਰੀ ਦੇ ਅਨੁਸਾਰ ਇਹ ਖੁਦਕੁਸ਼ੀ ਦਾ ਮਾਮਲਾ ਜਾਪ ਰਿਹਾ ਹੈ। ਇਹ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ਦੀ ਘਟਨਾ ਹੈ।
ਸੂਤਰਾਂ ਅਨੁਸਾਰ ਸੰਸਦ ਮੈਂਬਰ ਨੇ ਆਪਣੇ ਆਪ ਨੂੰ ਫਾਹੇ ‘ਤੇ ਲਟਕਾ ਲਿਆ। ਮੌਕੇ ‘ਤੇ ਮੌਜੂਦ ਪੁਲਿਸ ਅਨੁਸਾਰ ਗੇਟ ਅੰਦਰੋਂ ਬੰਦ ਸੀ। ਸਟਾਫ ਨੇ ਫੋਨ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਪੁਲਿਸ ਦੇ ਪਹੁੰਚਣ 'ਤੇ ਗੇਟ ਨੂੰ ਤੋੜਿਆ ਗਿਆ ਅਤੇ ਪੁਲਿਸ ਅੰਦਰ ਦਾਖਲ ਹੋਈ।
ਸੰਸਦ ਮੈਂਬਰ ਦਿੱਲੀ ਦੇ ਗੋਮਤੀ ਅਪਾਰਟਮੈਂਟਸ ਵਿੱਚ ਰਹਿੰਦੇ ਸਨ ਅਤੇ ਇਹ ਅਪਾਰਟਮੈਂਟ ਆਰਐਮਐਲ ਹਸਪਤਾਲ ਦੇ ਬਿਲਕੁਲ ਸਾਹਮਣੇ ਹੈ। ਪੁਲਿਸ ਫੋਰੈਂਸਿਕ ਜਾਂਚ ਟੀਮ ਇਸ ਦੀ ਪੜਤਾਲ ਕਰਨ ਤੋਂ ਬਾਅਦ ਬਾਹਰ ਨਿਕਲੀ ਹੈ।
ਜਾਣਕਾਰੀ ਅਨੁਸਾਰ ਮੰਡੀ ਤੋਂ ਸੰਸਦ ਮੈਂਬਰ ਰਾਮਸਵਰੂਪ ਸ਼ਰਮਾ ਇਸ ਸਮੇਂ ਦਿੱਲੀ ਦੇ ਗੋਮਤੀ ਅਪਾਰਟਮੈਂਟ ਵਿਚ ਰਹਿ ਰਿਹਾ ਸੀ। ਲੋਕ ਸਭਾ ਚੋਣਾਂ 2019 ਵਿਚ, ਉਹ ਹੌਟ ਸੀਟ ਮੰਡੀ ਤੋਂ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਦੂਜੀ ਵਾਰ ਸੰਸਦ ਪਹੁੰਚੇ।
ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਆਸ਼ੀਰ ਸ਼ਰਮਾ ਨੂੰ ਤਕਰੀਬਨ ਚਾਰ ਲੱਖ ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਇਹ ਅੱਜ ਤੱਕ ਮੰਡੀ ਸੰਸਦੀ ਖੇਤਰ ਦੀ ਸਭ ਤੋਂ ਵੱਡੀ ਅਤੇ ਇਤਿਹਾਸਕ ਜਿੱਤ ਰਹੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP, Suicide