Home /News /national /

ਹੁਣ ਮਣੀਪੁਰ 'ਚ ਕਾਂਗਰਸ ਦੀ ਹਾਲਤ ਖ਼ਰਾਬ, ਸੂਬਾ ਪ੍ਰਧਾਨ ਵੱਲੋਂ ਅਸਤੀਫਾ, 8 MLA ਹੋ ਸਕਦੇ ਨੇ ਭਾਜਪਾ ਵਿਚ ਸ਼ਾਮਲ

ਹੁਣ ਮਣੀਪੁਰ 'ਚ ਕਾਂਗਰਸ ਦੀ ਹਾਲਤ ਖ਼ਰਾਬ, ਸੂਬਾ ਪ੍ਰਧਾਨ ਵੱਲੋਂ ਅਸਤੀਫਾ, 8 MLA ਹੋ ਸਕਦੇ ਨੇ ਭਾਜਪਾ ਵਿਚ ਸ਼ਾਮਲ

  • Share this:

Manipur Congress Update: ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਮਣੀਪੁਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਅੱਜ ਭਾਵ ਮੰਗਲਵਾਰ ਨੂੰ ਪਾਰਟੀ ਦੇ ਘੱਟੋ ਘੱਟ 8 ਵਿਧਾਇਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

ਇਸ ਦੇ ਨਾਲ ਹੀ ਮਣੀਪੁਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਗੋਵਿੰਦਾਸ ਕੰਥੋਜਮ (Govindas Konthoujam) ਨੇ ਵੀ ਅਸਤੀਫਾ ਦੇ ਦਿੱਤਾ ਹੈ। ਗੋਵਿੰਦਾਸ 6 ਵਾਰ ਵਿਸ਼ਨੂਪੁਰ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ।

ਉਨ੍ਹਾਂ ਨੂੰ ਦਸੰਬਰ 2020 ਵਿਚ ਮਣੀਪੁਰ ਇਕਾਈ ਦਾ ਮੁਖੀ ਬਣਾਇਆ ਗਿਆ ਸੀ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੇ ਮੁੱਖ ਮੰਤਰੀ ਬੀਰੇਨ ਸਿੰਘ ਸੱਤਾ ਮੁੜ ਹਾਸਲ ਕਰਨ ਦੀ ਕੋਸ਼ਿਸ਼ ਕਰਨਗੇ।

ਇਸ ਤੋਂ ਪਹਿਲਾਂ ਚੋਣਾਂ ਵਾਲੇ ਸੂਬੇ ਪੰਜਾਬ ਕਾਂਗਰਸ ਵਿਚ ਵੱਡਾ ਕਲੇਸ਼ ਛਿੜਿਆ ਹੋਇਆ ਸੀ। ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਹਾਲ ਹੀ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਸਿੱਧੂ ਅਤੇ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਕਈ ਮੁੱਦਿਆਂ 'ਤੇ ਵਿਵਾਦ ਛਿੜਿਆ ਹੋਇਆ ਸੀ।

ਦੋਵਾਂ ਨੇਤਾਵਾਂ ਦਰਮਿਆਨ ਵੱਧ ਰਹੇ ਤਣਾਅ ਨੂੰ ਵੇਖਦਿਆਂ ਚੋਟੀ ਦੀ ਲੀਡਰਸ਼ਿਪ ਨੇ ਤਿੰਨ ਮੈਂਬਰੀ ਕਮੇਟੀ ਵੀ ਬਣਾਈ ਸੀ। ਇਸ ਤੋਂ ਇਲਾਵਾ ਖੁਦ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਨੇ ਦੋਵਾਂ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ।

Published by:Gurwinder Singh
First published:

Tags: BJP, Congress, Indian National Congress