Home /News /national /

ਮਨੀਸ਼ ਸਿਸੋਦੀਆ ਨੇ ਲਗਾਏ ਭਾਜਪਾ ਆਗੂ ਮਨੋਜ ਤਿਵਾਰੀ 'ਤੇ ਇਲਜ਼ਾਮ

ਮਨੀਸ਼ ਸਿਸੋਦੀਆ ਨੇ ਲਗਾਏ ਭਾਜਪਾ ਆਗੂ ਮਨੋਜ ਤਿਵਾਰੀ 'ਤੇ ਇਲਜ਼ਾਮ

ਮਨੀਸ਼ ਸਿਸੋਦੀਆ ਨੇ ਲਗਾਏ ਭਾਜਪਾ ਆਗੂ ਮਨੋਜ ਤਿਵਾਰੀ 'ਤੇ ਇਲਜ਼ਾਮ

ਮਨੀਸ਼ ਸਿਸੋਦੀਆ ਨੇ ਲਗਾਏ ਭਾਜਪਾ ਆਗੂ ਮਨੋਜ ਤਿਵਾਰੀ 'ਤੇ ਇਲਜ਼ਾਮ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਰਤੀ ਜਨਤਾ ਪਾਰਟੀ 'ਤੇ ਗੁਜਰਾਤ ਅਤੇ ਦਿੱਲੀ ਨਗਰ ਨਿਗਮ ਚੋਣਾਂ 'ਚ ਹਾਰ ਦੇ ਡਰ ਦੇ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦਾ ਇਲਜ਼ਾਮ ਲਗਾਇਆ ਹੈ। ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਨੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਇਸ ਮਾਮਲੇ 'ਚ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕਰਨਗੇ।ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਇਲਜ਼ਾਮ ਲਗਾਇਆ ਕਿ ਵੀਰਵਾਰ ਨੂੰ ਭਾਜਪਾ ਆਗੂ ਮਨੋਜ ਤਿਵਾੜੀ ਵੱਲੋਂ ਕੇਜਰੀਵਾਲ ਵਿਰੁੱਧ ਜਿਸ ਤਰ੍ਹਾਂ ਦੀ ਭਾਸ਼ਾ ਵਰਤੀ ਗਈ, ਉਹ ‘ਖੁੱਲ੍ਹੀ ਧਮਕੀ’ ਹੈ।

ਹੋਰ ਪੜ੍ਹੋ ...
  • Share this:

    ਦਿੱਲੀ ਦੀਆਂ ਐੱਮਸੀਡੀ ਚੋਣਾਂ ਅਤੇ ਗੁਜਰਾਤ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਇੱਕ ਦੂਜੇ ਦੇ ਖ਼ਿਲਾਫ਼ ਬਿਆਨਬਾਜ਼ੀਆਂ ਕਰ ਕੇ ਇਲਜ਼ਾਮ ਲਗਾਏ ਜਾ ਰਹੇ ਹਨ ।ਹੁਣ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਰਤੀ ਜਨਤਾ ਪਾਰਟੀ 'ਤੇ ਗੁਜਰਾਤ ਅਤੇ ਦਿੱਲੀ ਨਗਰ ਨਿਗਮ ਚੋਣਾਂ 'ਚ ਹਾਰ ਦੇ ਡਰ ਦੇ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦਾ ਇਲਜ਼ਾਮ ਲਗਾਇਆ ਹੈ। ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਨੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਇਸ ਮਾਮਲੇ 'ਚ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕਰਨਗੇ।ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਇਲਜ਼ਾਮ ਲਗਾਇਆ ਕਿ ਵੀਰਵਾਰ ਨੂੰ ਭਾਜਪਾ ਆਗੂ ਮਨੋਜ ਤਿਵਾੜੀ ਵੱਲੋਂ ਕੇਜਰੀਵਾਲ ਵਿਰੁੱਧ ਜਿਸ ਤਰ੍ਹਾਂ ਦੀ ਭਾਸ਼ਾ ਵਰਤੀ ਗਈ, ਉਹ ‘ਖੁੱਲ੍ਹੀ ਧਮਕੀ’ ਹੈ।


    ਇਸ ਤੋਂ ਇਲਾਵਾ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮਨੋਜ ਤਿਵਾੜੀ ਦੀ ਭਾਸ਼ਾ ਅਰਵਿੰਦ ਕੇਜਰੀਵਾਲ ਦੇ ਕਤਲ ਲਈ ਰਚੀ ਜਾ ਰਹੀ ਸਾਜਿਸ਼ ਵੱਲ ਇਸ਼ਾਰਾ ਕਰਦੀ ਹੈ। ਅਸੀਂ ਇਸ ਧਮਕੀ ਦੇਣ ਦੇ ਲਈ ਮਨੋਜ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਵੀ ਮੰਗ ਕਰਦੇ ਹਨ। ਮਨੋਜ ਤਿਵਾੜੀ ਨੇ ਇਨ੍ਹਾਂ ਇਲਜ਼ਾਮਾਂ ਦੇ ਜਵਾਬ 'ਚ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਨੇ ਇਸ ਇਲਜ਼ਾਮ  ਨੂੰ ਖਾਰਜ ਕੀਤਾ ਕਿ ਉਨ੍ਹਾਂ ਦੀ ਪਾਰਟੀ ਕੇਜਰੀਵਾਲ ਨੂੰ ਮਾਰਨ ਦੀ ਸਾਜਿਸ਼ ਰਚ ਰਹੀ ਹੈ। ਇਸ ਤੋਂ ਪਹਿਲਾਂ ਸਿਸੋਦੀਆ ਨੇ ਵੀਰਵਾਰ ਨੂੰ ਇਲਜ਼ਾਮ ਲਗਾਇਆ ਸੀ ਕਿ ਭਾਜਪਾ ਨੇ ਗੁਜਰਾਤ ਅਤੇ ਐੱਮ.ਸੀ.ਡੀ. ਚੋਣਾਂ 'ਚ ਹਾਰ ਦੇ ਡਰ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜਿਸ਼ ਰਚੀ ਹੈ ਅਤੇ ਦਿੱਲੀ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਇਸ 'ਚ ਸ਼ਾਮਲ ਹਨ।

    Published by:Shiv Kumar
    First published:

    Tags: AAP, BJP, Election, Gujrat, Manish sisodia, Tiwari