Home /News /national /

ਮਨਜਿੰਦਰ ਸਿੰਘ ਸਿਰਸਾ ਵੱਲੋਂ ਹਰਿਆਣਾ ‘ਚ ਇਮਤਿਹਾਨਾਂ ਲਈ ਧਾਰਮਿਕ ਚਿੰਨ੍ਹਾਂ 'ਤੇ ਪਾਬੰਦੀ ਲਗਾਉਣ ਦਾ ਸਖਤ ਵਿਰੋਧ

ਮਨਜਿੰਦਰ ਸਿੰਘ ਸਿਰਸਾ ਵੱਲੋਂ ਹਰਿਆਣਾ ‘ਚ ਇਮਤਿਹਾਨਾਂ ਲਈ ਧਾਰਮਿਕ ਚਿੰਨ੍ਹਾਂ 'ਤੇ ਪਾਬੰਦੀ ਲਗਾਉਣ ਦਾ ਸਖਤ ਵਿਰੋਧ

ਮਨਜਿੰਦਰ ਸਿੰਘ ਸਿਰਸਾ DSGMC ਵਿਚੋਂ ਦੇਣਗੇ ਅਸਤੀਫ਼ਾ (file photo)

ਮਨਜਿੰਦਰ ਸਿੰਘ ਸਿਰਸਾ DSGMC ਵਿਚੋਂ ਦੇਣਗੇ ਅਸਤੀਫ਼ਾ (file photo)

ਹਰਿਆਣਾ ਸਰਕਾਰ ਵੱਲੋਂ ਜਾਰੀ ਕੀਤਾ ਇਹ ਹੁਕਮ ਪੂਰੀ ਤਰ੍ਹਾਂ ਗੈਰ ਸੰਵਿਧਾਨਕ ਅਤੇ ਮਨੋਵਿਗਿਆਨਕ

  • Share this:

    ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਅਤੇ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਸਰਕਾਰ ਵੱਲੋਂ ਐਚਪੀਐਸਸੀ ਪ੍ਰੀਖਿਆਵਾਂ ਵਿਚ ਧਾਰਮਿਕ ਚਿੰਨ੍ਹਾਂ ਨੂੰ ਨਾਲ ਲਿਜਾਣ ‘ਤੇ ਪਾਬੰਦੀ ਦਾ ਸਖਤ ਵਿਰੋਧ ਕੀਤਾ ਹੈ।

    ਸ. ਸਿਰਸਾ ਨੇ ਹੈਰਾਨੀ ਪ੍ਰਗਟ ਕੀਤੀ ਕਿ ਹਰਿਆਣਾ ਸਰਕਾਰ ਨੇ ਐਚਪੀਐਸਸੀ ਉਮੀਦਵਾਰਾਂ (Sept 12 exam) ਲਈ ਤਾਨਾਸ਼ਾਹੀ ਹੁਕਮ ਜਾਰੀ ਕੀਤਾ ਹੈ, ਜਿੱਥੇ ਉਮੀਦਵਾਰਾਂ ਨੂੰ ਕਿਸੇ ਵੀ ਧਾਰਮਿਕ ਚਿੰਨ੍ਹ ਪਹਿਨਣ ਦੀ ਸਖਤ ਮਨਾਹੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਗੈਰ ਸੰਵਿਧਾਨਕ ਅਤੇ ਸਿੱਖ ਚਿੰਨ੍ਹਾਂ ਜਿਵੇਂ ਕੱੜਾ ਅਤੇ ਸ੍ਰੀ ਸਾਹਿਬ ਦੇ ਵਿਰੁੱਧ ਹੈ ਜਿਨ੍ਹਾਂ ਨੂੰ ਅੰਮ੍ਰਿਤਧਾਰੀ ਸਿੱਖ ਹਰ ਸਮੇਂ ਪਾ ਕੇ ਰੱਖਦੇ ਹਨ।

    ਉਨ੍ਹਾਂ ਕਿਹਾ ਕਿ ਸਿੱਖ ਪਹਿਲਾਂ ਹੀ ਦੇਸ਼ ਵਿੱਚ ਵੱਖੋ ਵੱਖਰੀਆਂ ਪ੍ਰੀਖਿਆਵਾਂ ਵਿੱਚ ਧਾਰਮਿਕ ਚਿੰਨ੍ਹਾਂ ਨੂੰ ਪਹਿਨਣ ਨੂੰ ਲੈ ਕੇ ਕਾਨੂੰਨੀ ਲੜਾਈ ਲੜ ਰਹੇ ਹਨ ਅਤੇ ਹਰਿਆਣਾ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਇਹ ਹੁਕਮ ਪੂਰੀ ਤਰ੍ਹਾਂ ਗੈਰ ਸੰਵਿਧਾਨਕ ਅਤੇ ਮਨੋਵਿਗਿਆਨਕ ਹੁਕਮ ਹੈ।

    Published by:Ashish Sharma
    First published:

    Tags: Examination, Haryana, Manjinder singh sirsa, Sikhs