ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ਼ੁੱਕਰਵਾਰ ਨੂੰ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਤਕਨੀਕੀ ਅਤੇ ਕਾਨੂੰਨੀ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ।
ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਹ ਕੇਂਦਰੀ ਮੰਤਰੀਆਂ ਧਰਮਿੰਦਰ ਪ੍ਰਧਾਨ ਅਤੇ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। । ਦੱਸਣਯੋਗ ਹੈ ਕਿ 1 ਦਸੰਬਰ ਨੂੰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ DSGMC ਦੀਆਂ ਅੰਦਰੂਨੀ ਚੋਣਾਂ ਨਾ ਲੜਨ ਦੀ ਗੱਲ ਵੀ ਆਖੀ ਸੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।