ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਉਹ ਕਾਂਗਰਸ ਦਾ ਪੱਲਾ ਛੱਡ ਕੇ ਸਮਾਜਵਾਦੀ ਪਾਰਟੀ (ਸਪਾ) ਦੇ ਨਾਲ ਚਲੇ ਗਏ ਹਨ।
ਇਸ ਨੂੰ ਲੈ ਕੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਕਾਂਗਰਸ ਉਤੇ ਤੰਜ਼ ਕੱਸਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 'ਸਾਰੇ ਕਾਂਗਰਸ ਛੱਡ ਜਾਣਗੇ, ਪਾਰਟੀ ਵਿਚ ਸਿਰਫ਼ ਮਾਂ, ਧੀ ਅਤੇ ਪੁੱਤ ਤਿੰਨ ਜਾਣੇ ਹੀ ਰਹਿ ਜਾਣਗੇ ਅਤੇ ਕਾਂਗਰਸ ਮੁਕਤ ਭਾਰਤ ਹੋ ਜਾਵੇਗਾ।
ਦੱਸ ਦਈਏ ਕਿ ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਅੱਜ ਸਾਰਿਆਂ ਨੂੰ ਉਸ ਵੇਲੇ ਹੈਰਾਨ ਕਰ ਦਿੱਤਾ ਜਦੋਂ ਉਨ੍ਹਾਂ ਸਮਾਜਵਾਦੀ ਪਾਰਟੀ ਦੇ ਸਮਰਥਨ ਨਾਲ ਆਜ਼ਾਦ ਉਮੀਦਵਾਰ ਵਜੋਂ ਰਾਜ ਸਭਾ ਲਈ ਨਾਮਜ਼ਦਗੀ ਕਾਗਜ਼ ਦਾਖਲ ਕੀਤੇ।
सब छोड़ जाएंगे बस कांग्रेस में मां बेटी और बेटा तीनों रह जाएंगे #congressmuktbharat https://t.co/7sMmTPfdZc
— Manjinder Singh Sirsa (@mssirsa) May 25, 2022
ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਿੱਬਲ ਨੇ ਪਾਰਟੀ ਦੇ ਸਮਰਥਨ ਨਾਲ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਦਾਖਲ ਕੀਤੀ ਹੈ। ਨਾਮਜ਼ਦਗੀ ਦੌਰਾਨ ਸਪਾ ਪ੍ਰਧਾਨ ਦੇ ਨਾਲ ਪਾਰਟੀ ਦੇ ਮੁੱਖ ਜਨਰਲ ਸਕੱਤਰ ਰਾਮ ਗੋਪਾਲ ਯਾਦਵ ਅਤੇ ਸਪਾ ਦੇ ਹੋਰ ਸੀਨੀਅਰ ਨੇਤਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਨਾਮਜ਼ਦਗੀ ਭਰਨ ਤੋਂ ਬਾਅਦ ਸਿੱਬਲ ਨੇ ਸਪੱਸ਼ਟ ਕੀਤਾ, ‘ਮੈਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਹੈ ਅਤੇ ਅਖਿਲੇਸ਼ ਜੀ ਦਾ ਸਮਰਥਨ ਕਰਨ ਲਈ ਧੰਨਵਾਦ ਕਰਦਾ ਹਾਂ।’ ਸਿੱਬਲ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ 16 ਮਈ ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।