
ਸਕੂਲੀ ਬੱਚਿਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟੀ, 10 ਵਿਦਿਆਰਥੀ ਜ਼ਖਮੀ
ਉੱਤਰ ਪ੍ਰਦੇਸ਼ ਦੇ ਮਾਊ (mau) ਜ਼ਿਲ੍ਹੇ 'ਚ ਸੋਮਵਾਰ ਸਵੇਰੇ ਹਾਈ ਸਕੂਲ ਦੀ ਸਕੂਲ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਵਿਚ 10 ਸਕੂਲੀ ਵਿਦਿਆਰਥਣਾਂ ਜ਼ਖਮੀ ਹੋ ਗਈਆਂ ਹਨ। ਬੱਸ ਦਾ ਡਰਾਈਵਰ ਵੀ ਜ਼ਖ਼ਮੀ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਹੜਕੰਪ ਮਚ ਗਿਆ। ਜ਼ਖਮੀਆਂ ਨੂੰ ਤੁਰੰਤ ਬੱਸ 'ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ।
ਰਾਣੀਪੁਰ ਥਾਣਾ ਖੇਤਰ ਦੇ ਗੋਕੁਲਪੁਰਾ ਵਿੱਚ ਇੱਕ ਸਕੂਲੀ ਬੱਸ ਸੜਕ ਕਿਨਾਰੇ ਪਲਟ ਗਈ। ਇਸ ਵਿੱਚ 10 ਵਿਦਿਆਰਥੀਆਂ ਸਮੇਤ ਬੱਸ ਡਰਾਈਵਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਮਾਊ ਦੇ ਰਾਣੀਪੁਰ ਥਾਣਾ ਖੇਤਰ ਦੇ ਗੋਕੁਲਪੁਰਾ 'ਚ ਓਵਰਟੇਕ ਕਰਨ ਸਣੇ ਵਾਪਰਿਆ। ਇਹ ਘਟਨਾ ਮਾਊ ਸ਼ਹਿਰ ਸਥਿਤ ਸੇਂਟ ਜ਼ੇਵੀਅਰਜ਼ ਹਾਈ ਸਕੂਲ ਨੇੜੇ ਵਾਪਰੀ। ਬੱਸ ਪਲਟਣ ਤੋਂ ਬਾਅਦ ਰੌਲਾ-ਰੱਪਾ ਪੈ ਗਿਆ। ਸਾਰੇ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਲਿਆ ਗਿਆ। ਉਨ੍ਹਾਂ ਨੂੰ ਮੁੱਢਲੇ ਸਿਹਤ ਕੇਂਦਰ ਵਿੱਚ ਮੁੱਢਲੀ ਸਹਾਇਤਾ ਤੋਂ ਬਾਅਦ ਘਰ ਭੇਜ ਦਿੱਤਾ ਗਿਆ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਬੱਸ ਬਹੁਤ ਤੇਜ਼ ਰਫ਼ਤਾਰ ਨਾਲ ਆ ਰਹੀ ਸੀ | ਪੂਰਵਾਂਚਲ ਐਕਸਪ੍ਰੈਸਵੇਅ ਦੇ ਕੋਲ ਬੋਲੈਰੋ ਨੂੰ ਓਵਰਟੇਕ ਕਰਦੇ ਸਮੇਂ ਇਹ ਸੜਕ ਦੇ ਕਿਨਾਰੇ ਪਲਟ ਗਈ। ਬੱਸ ਦੀ ਹਾਲਤ ਬਹੁਤ ਖਰਾਬ ਸੀ। ਬੱਸ ਦੇ ਡਰਾਈਵਰ ਨੇ ਦੱਸਿਆ ਕਿ ਬੱਸ ਵਿੱਚ 10 ਬੱਚੇ ਸਵਾਰ ਸਨ। ਬੱਚਿਆਂ ਨੂੰ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ। ਇਸ ਹਾਦਸੇ ਵਿੱਚ ਉਹ ਵੀ ਜ਼ਖ਼ਮੀ ਹੋ ਗਿਆ।
ਆਲੇ-ਦੁਆਲੇ ਦੇ ਲੋਕਾਂ ਦਾ ਕਹਿਣਾ ਹੈ ਕਿ ਬੱਸ ਕਾਫ਼ੀ ਪੁਰਾਣੀ ਦਿਖਾਈ ਦੇ ਰਹੀ ਹੈ। ਇਸ ਤਰ੍ਹਾਂ ਦੀ ਕਬਾੜ ਬੱਸ ਵਿਚ ਬੱਚਿਆਂ ਨੂੰ ਲੈ ਜਾਣਾ ਠੀਕ ਨਹੀਂ ਹੈ। ਇਹ ਹਦਸੇ ਦੇ ਕਾਰਨ ਦੀ ਜਾਂਚ ਹੋਣੀ ਚਾਹੀਦੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।