ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਭਾਵੇਂ ਹੀ ਐਮਸੀਡੀ ਚੋਣਾਂ (MCD Election Results 2022) ਵਿੱਚ ਬਹੁਮਤ ਹਾਸਲ ਕਰ ਲਿਆ ਹੈ, ਪਰ ਭਾਜਪਾ ਅਜੇ ਵੀ ਹਾਰ ਮੰਨਦੀ ਨਜ਼ਰ ਨਹੀਂ ਆ ਰਹੀ ਹੈ।
ਭਾਜਪਾ ਨੇ ਬੁੱਧਵਾਰ ਨੂੰ ਸੰਕੇਤ ਦਿੱਤਾ ਕਿ ਸ਼ਹਿਰ ਦੇ ਮੇਅਰ ਦੀ ਚੋਣ ਅਜੇ ਵੀ ਖੁੱਲ੍ਹੀ ਖੇਡ ਹੈ। ਪਾਰਟੀ ਨੇ ਚੰਡੀਗੜ੍ਹ ਦੀ ਮਿਸਾਲ ਵੀ ਦਿੱਤੀ, ਜਿੱਥੇ ਉਸ ਦੀ ਵਿਰੋਧੀ ਸਭ ਤੋਂ ਵੱਡੀ ਪਾਰਟੀ ਸੀ, ਪਰ ਮੇਅਰ ਭਾਜਪਾ ਹੀ ਬਣਿਆ ਸੀ।
ਭਾਜਪਾ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਟਵੀਟ ਕੀਤਾ, "ਹੁਣ ਜਦੋਂ ਦਿੱਲੀ ਦੇ ਮੇਅਰ ਦੀ ਚੋਣ ਕਰਨ ਦੀ ਗੱਲ ਆਉਂਦੀ ਹੈ, ਤਾਂ ਇਹ ਸਭ ਇਸ ਗੱਲ 'ਤੇ ਨਿਰਭਰ ਕਰੇਗਾ ਕਿ ਨਜ਼ਦੀਕੀ ਮੁਕਾਬਲੇ ਵਿੱਚ ਲੋੜੀਂਦੇ ਨੰਬਰ ਕਿਸ ਕੋਲ ਹਨ ਅਤੇ ਨਾਮਜ਼ਦ ਕੌਂਸਲਰ ਕਿਵੇਂ ਵੋਟ ਦਿੰਦੇ ਹਨ। ਉਦਾਹਰਣ ਵਜੋਂ ਚੰਡੀਗੜ੍ਹ ਵਿੱਚ ਭਾਜਪਾ ਦਾ ਮੇਅਰ ਹੈ।"
ਦੂਜੇ ਪਾਸੇ ਦਿੱਲੀ ਭਾਜਪਾ ਦੇ ਬੁਲਾਰੇ ਤਜਿੰਦਰਪਾਲ ਸਿੰਘ ਬੱਗਾ ਨੇ ਵੀ ਦਾਅਵਾ ਕੀਤਾ ਕਿ ਸ਼ਹਿਰ ਵਿਚ ਮੁੜ ਉਨ੍ਹਾਂ ਦੀ ਪਾਰਟੀ ਦਾ ਮੇਅਰ ਹੋਵੇਗਾ।
ਉਂਜ ਇੱਥੇ ਇਹ ਗੱਲ ਧਿਆਨ ਦੇਣ ਯੋਗ ਹੈ ਕਿ ਚੰਡੀਗੜ੍ਹ ਦੇ 35 ਵਾਰਡਾਂ ਲਈ ਹੋਈਆਂ ਨਗਰ ਨਿਗਮ ਚੋਣਾਂ ਵਿੱਚ ‘ਆਪ’ 14 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ, ਪਰ ਬਹੁਮਤ ਹਾਸਲ ਨਹੀਂ ਕਰ ਸਕੀ। ਜਦਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਬਹੁਮਤ ਦੇ ਅੰਕੜੇ ਤੋਂ 9 ਵੱਧ ਸੀਟਾਂ ਜਿੱਤੀਆਂ ਹਨ।
ਦਿੱਲੀ ਦੀ ਸੱਤਾਧਾਰੀ 'ਆਪ' ਨੇ ਬੁੱਧਵਾਰ ਨੂੰ ਦਿੱਲੀ ਨਗਰ ਨਿਗਮ (ਐੱਮਸੀਡੀ) ਚੋਣਾਂ 'ਚ 134 ਵਾਰਡਾਂ 'ਤੇ ਜਿੱਤ ਹਾਸਲ ਕੀਤੀ, ਜਿਸ ਨਾਲ ਨਗਰ ਨਿਗਮ 'ਚ ਭਾਜਪਾ ਦੇ 15 ਸਾਲ ਦੇ ਸ਼ਾਸਨ ਦਾ ਅੰਤ ਹੋ ਗਿਆ। ਇਸ ਚੋਣ ਵਿੱਚ ਭਾਜਪਾ ਨੇ 250 ਵਿੱਚੋਂ 104 ਵਾਰਡਾਂ ’ਤੇ ਜਿੱਤ ਹਾਸਲ ਕੀਤੀ, ਜਦਕਿ ਕਾਂਗਰਸ ਸਿਰਫ਼ 9 ਸੀਟਾਂ ’ਤੇ ਹੀ ਸਿਮਟ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Election Results, Election Results 2022, Mcd poll