ਮੇਰਠ: ਇਕ ਬੇਕਾਬੂ ਥਾਰ ਜੀਪ ਨੇ ਸਕੂਟੀ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਦੋਵਾਂ ਸਕੂਟੀ ਸਵਾਰਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਜਦਕਿ ਥਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਹਿੱਟ ਐਂਡ ਰਨ ਦੇ ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦਰਅਸਲ ਇਹ ਪੂਰਾ ਮਾਮਲਾ ਮੇਰਠ ਜ਼ਿਲ੍ਹੇ ਦੇ ਪਰੀਕਸ਼ਿਤਗੜ੍ਹ ਥਾਣਾ ਖੇਤਰ ਦੇ ਔਰੰਗਾਬਾਦ ਇਲਾਕੇ ਨਾਲ ਸਬੰਧਤ ਹੈ। ਦੋ ਨੌਜਵਾਨ ਪੂਜਾ ਦਾ ਸਾਮਾਨ ਲੈਣ ਸਕੂਟੀ 'ਤੇ ਜਾ ਰਹੇ ਸਨ।
ਇਸ ਦੌਰਾਨ ਤੇਜ਼ ਰਫਤਾਰ ਅਤੇ ਬੇਕਾਬੂ ਥਾਰ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਸਕੂਟੀ ਦੇ ਪਰਖੱਚੇ ਉੱਡ ਗਏ। ਦੋਵੇਂ ਸਕੂਟੀ ਸਵਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ ਇੱਕ ਦਾ ਨਾਮ ਵੰਸ਼ ਅਤੇ ਦੂਜੇ ਦਾ ਗੌਰਵ ਦੱਸਿਆ ਗਿਆ ਹੈ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਹੰਗਾਮਾ ਕੀਤਾ। ਪੁਲਿਸ ਨੇ ਹਰਕਤ 'ਚ ਆ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੀ ਜਾਂਚ ਵਿੱਚ ਜੁਟੀ ਪੁਲਿਸ ਨੇ ਜਦੋਂ ਇਲਾਕੇ ਦੇ ਸੀਸੀਟੀਵੀ ਫੁਟੇਜ ਵੇਖੀ ਤਾਂ ਇੱਕ ਲਾਲ ਰੰਗ ਦੀ ਥਾਰ ਦੀ ਸ਼ਨਾਖਤ ਕੀਤੀ। ਪੁਲਿਸ ਜਾਂਚ ਤੋਂ ਬਾਅਦ ਕਾਰ ਬਿਜਨੌਰ ਦੇ ਕਿਸੇ ਨੇਤਾ ਦੀ ਦੱਸੀ ਜਾ ਰਹੀ ਹੈ। ਉਦੋਂ ਤੋਂ ਇਸ ਮਾਮਲੇ 'ਤੇ ਸਿਆਸਤ ਸ਼ੁਰੂ ਹੋ ਗਈ ਹੈ। ਤਿਆਗੀ ਸੰਘਰਸ਼ ਸਮਿਤੀ ਦੇ ਪ੍ਰਧਾਨ ਮਾਂਗੇਰਾਮ ਤਿਆਗੀ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪੁੱਜੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Car accident, Road accident