
ਤੋਮਰ ਨਾਲ ਮੀਟਿੰਗ ਹੋਈ ਸੀ, ਧਰਨਾ ਚੁੱਕਣ ਲਈ 10 ਲੱਖ ਤੇ ਘੋੜਿਆਂ ਦੀ ਪੇਸ਼ਕਸ਼ ਕੀਤੀ ਸੀ: ਨਿਹੰਗ ਬਾਬਾ ਅਮਨ ਸਿੰਘ (IMAGE:Twitter@INCPunjab)
ਸਿੰਘੂ ਬਾਰਡਰ ਉਤੇ ਬੇਰਹਿਮੀ ਨਾਲ ਹੋਏ ਕਤਲ ਦੀ ਜਿੰਮੇਵਾਰੀ ਲੈਣ ਵਾਲੇ ਨਿਹੰਗ ਜਥੇਬੰਦੀ ਦੇ ਆਗੂ ਬਾਬਾ ਅਮਨ ਸਿੰਘ ਦੀ ਬੀਜੇਪੀ ਆਗੂਆਂ ਨਾਲ ਤਸਵੀਰ ਨੇ ਮਾਮਲੇ ਨੂੰ ਨਵਾਂ ਮੋੜ ਦੇ ਦਿੱਤਾ ਹੈ। ਹੁਣ ਨਿਹੰਗ ਬਾਬਾ ਅਮਨ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਸਮੇਤ ਭਾਜਪਾ ਨੇਤਾਵਾਂ ਨਾਲ ਗੁਪਤ ਮੀਟਿੰਗ ਹੋਈ ਸੀ ਅਤੇ ਸਿੰਘੂ ਬਾਰਡਰ ਵਾਲੀ ਥਾਂ ਖਾਲ੍ਹੀ ਕਰਨ ਲਈ ਕਥਿਤ ਤੌਰ 'ਤੇ 10 ਲੱਖ ਰੁਪਏ ਨਕਦ ਅਤੇ ਘੋੜਿਆਂ ਦੀ ਪੇਸ਼ਕਸ਼ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੇਸ਼ਕਸ਼ ਠੁਕਰਾ ਦਿੱਤੀ ਸੀ। ਉਨ੍ਹਾਂ ਕਿਹਾ,‘ਅਸੀਂ ਚਾਰ ਮੰਗਾਂ ਕੀਤੀਆਂ ਸਨ- ਖੇਤੀਬਾੜੀ ਕਾਨੂੰਨ ਵਾਪਸ ਲੈਣਾ, ਐੱਮਐੱਸਪੀ ਗਾਰੰਟੀ, ਬੇਅਦਬੀ ਮਾਮਲਿਆਂ ਵਿੱਚ ਨਿਆਂ ਅਤੇ ਸਾਡੇ ਵਿਰੁੱਧ ਕੇਸ ਵਾਪਸ ਲੈਣਾ ਸ਼ਾਮਲ ਸਨ। ਅਸੀਂ ਕਿਹਾ ਕਿ ਉਦੋਂ ਹੀ ਧਰਨਾ ਚੁੱਕਾਂਗੇ ਜਦੋਂ ਸਾਡੀਆਂ ਮੰਗਾਂ ਪੂਰੀਆਂ ਹੋਣਗੀਆਂ।
ਅਸੀਂ ਪੈਸੇ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤੀ ਤੇ ਅਸੀਂ ਆਪਣੀਆਂ ਮੰਗਾਂ ਸਬੰਧੀ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਚਿੱਠੀਆਂ ਵੀ ਲਿਖੀਆਂ।’
ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰ ਸਵਾਲ ਜਾ ਸਵਾਬ ਹੈ, ਉਨ੍ਹਾਂ ਨੇ ਕੋਈ ਗੱਲ ਲਕੋਈ ਨਹੀਂ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।