ਸ਼ਿਲੌਂਗ ਵਸਦੇ ਸਿੱਖਾਂ ਦੇ ਉਜਾੜੇ ਦੇ ਮੁੱਦੇ 'ਤੇ ਮੇਘਾਲਿਆ ਸਰਕਾਰ ਤਲਬ

News18 Punjab
Updated: June 13, 2019, 11:37 AM IST
ਸ਼ਿਲੌਂਗ ਵਸਦੇ ਸਿੱਖਾਂ ਦੇ ਉਜਾੜੇ ਦੇ ਮੁੱਦੇ 'ਤੇ ਮੇਘਾਲਿਆ ਸਰਕਾਰ ਤਲਬ
News18 Punjab
Updated: June 13, 2019, 11:37 AM IST
ਸ਼ਿਲੌਂਗ 'ਚ ਸਿੱਖਾਂ ਦੇ ਉਜਾੜੇ ਦੇ ਮੁੱਦੇ ਉਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੇਘਾਲਿਆ ਸਰਕਾਰ ਨੂੰ ਤਲਬ ਕਰ ਲਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਕਾਰਵਾਈ ਕੀਤੀ ਹੈ। ਗ੍ਰਹਿ ਮੰਤਰਾਲੇ ਨੇ ਮੇਘਾਲਿਆ ਸਰਕਾਰ ਨੂੰ ਅੱਜ (ਵੀਰਵਾਰ) ਨੂੰ ਬੈਠਕ ਲਈ ਬੁਲਾਇਆ ਹੈ। ਮੇਘਾਲਿਆ ਦੇ ਉਪ ਮੁੱਖ ਮੰਤਰੀ ਪ੍ਰੇਸਤੋਨ ਤੇਨਸੌਾਗ ਨੇ ਇਹ ਜਾਣਕਾਰੀ ਦਿੱਤੀ। ਤੇਨਸੌਂਗ ਨੇ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਪੀ.ਐਸ. ਥਾਂਗਿਖ਼ਊ ਕੱਲ੍ਹ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨਾਲ ਹੋਣ ਵਾਲੀ ਬੈਠਕ 'ਚ ਸ਼ਿਰਕਤ ਕਰਨਗੇ। ਉਹ ਮੰਤਰਾਲੇ ਸਾਹਮਣੇ ਸਾਰੀ ਜਾਣਕਾਰੀ ਪੇਸ਼ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਇਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਐਚ.ਐਨ.ਐਲ.ਸੀ. ਨੇ ਬੀਤੇ ਦਿਨੀਂ ਪੰਜਾਬੀ ਲੇਨ ਦੇ ਵਸਨੀਕਾਂ ਨੂੰ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਇਸ ਮੁੱਦੇ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਦਖ਼ਲ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਉਕਤ ਕਾਰਵਾਈ ਕੀਤੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸਥਾਨਕ ਪ੍ਰਸ਼ਾਸਨ ਨੇ ਪੰਜਾਬੀ ਲੇਨ ਦੇ ਵਸਨੀਕਾਂ ਨੂੰ ਨੋਟਿਸ ਜਾਰੀ ਕਰਦਿਆਂ 3 ਜੁਲਾਈ ਤੱਕ ਉਹ ਦਸਤਾਵੇਜ਼ ਜਮ੍ਹਾਂ ਕਰਵਾਉਣ ਨੂੰ ਕਿਹਾ ਸੀ, ਜੋ ਇਹ ਸਿੱਧ ਕਰਦੇ ਹੋਣ ਕਿ ਉਹ ਇੱਥੇ ਕਾਨੂੰਨੀ ਤੌਰ 'ਤੇ ਰਹਿ ਰਹੇ ਹਨ। ਜ਼ਿਕਰਯੋਗ ਹੈ ਕਿ ਕਰੀਬ 200 ਸਾਲ ਪਹਿਲਾਂ ਬਿ੍ਟਿਸ਼ ਸ਼ਾਸਨ ਦੌਰਾਨ ਅੰਗਰੇਜ਼ਾਂ ਨੇ ਸਫ਼ਾਈ ਸੇਵਕਾਂ ਵਜੋਂ ਪੰਜਾਬ ਤੋਂ ਕੁਝ ਲੋਕਾਂ ਨੂੰ ਸ਼ਿਲੌਂਗ ਲਿਆਂਦਾ ਸੀ।
Loading...
First published: June 13, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...