Home /News /national /

ਕੁਲਗਾਮ ਮੁਕਾਬਲੇ ਵਿਚ 2 ਅੱਤਵਾਦੀ ਢੇਰ, ਆਪ੍ਰੇਸ਼ਨ ਦੌਰਾਨ DSP ਸ਼ਹੀਦ

ਕੁਲਗਾਮ ਮੁਕਾਬਲੇ ਵਿਚ 2 ਅੱਤਵਾਦੀ ਢੇਰ, ਆਪ੍ਰੇਸ਼ਨ ਦੌਰਾਨ DSP ਸ਼ਹੀਦ

  • Share this:
    ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸੇ ਦੌਰਾਨ ਜੰਮੂ ਕਸ਼ਮੀਰ ਪੁਲਿਸ ਦੇ ਡੀਐਸਪੀ ਆਪ੍ਰੇਸ਼ਨਜ਼ ਵੀ ਸ਼ਹੀਦ ਹੋ ਗਏ। ਇਲਾਕੇ ਵਿਚ ਦੋ-ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ। ਡੀਐਸਪੀ ਅਮਨ ਠਾਕੁਰ ਦੇ ਸਿਰ ਵਿੱਚ ਗੋਲ਼ੀ ਲੱਗੀ ਸੀ। ਇਸ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਉਥੇ ਉਨ੍ਹਾਂ ਦੀ ਮੌਤ ਹੋ ਗਈ।

    ਮੁਕਾਬਲੇ ਵਿਚ ਇੱਕ ਮੇਜਰ ਸਮੇਤ ਦੋ ਜਵਾਨ ਵੀ ਜ਼ਖ਼ਮੀ ਹੋਏ ਹਨ। ਸ਼ਹੀਦ ਡੀਐਸਪੀ 2011 ਬੈਚ ਦੇ ਕਸ਼ਮੀਰ ਪੁਲਿਸ ਅਫਸਰ ਸਨ। ਉਹ ਜੰਮੂ ਕਸ਼ਮੀਰ ਪੁਲਿਸ ਦੇ ਅੱਤਵਾਦੀ ਵਿਰੋਧੀ ਦਸਤੇ ਦੀ ਲੀਡ ਕਰ ਰਹੇ ਸਨ। ਉਨ੍ਹਾਂ ਦੇ ਪਰਿਵਾਰ ਵਿਚ ਮਾਤਾ-ਪਿਤਾ, ਪਤਨੀ ਤੇ 6 ਸਾਲ ਦਾ ਬੇਟਾ ਹੈ।
    ਦੱਸ ਦੇਈਏ ਕਿ 14 ਫਰਵਰੀ ਨੂੰ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਪਿੱਛੋਂ ਫੌਜ ਅੱਤਵਾਦੀਆਂ ਖਿਲਾਫ ਵੱਡੇ ਪੱਧਰ ’ਤੇ ਆਪ੍ਰੇਸ਼ਨ ਚਲਾ ਰਹੀ ਹੈ। 18 ਫਰਵਰੀ ਨੂੰ ਫੌਜ ਨੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਦਾ ਖ਼ਾਤਮਾ ਕੀਤਾ ਸੀ ਜਿਨ੍ਹਾਂ ਵਿੱਚ ਪੁਲਵਾਮਾ ਹਮਲੇ ਦੇ ਸਾਜ਼ਿਸ਼ਘਾੜੇ ਵੀ ਸ਼ਾਮਲ ਸਨ।
    First published:

    Tags: Kashmir, Terrorism

    ਅਗਲੀ ਖਬਰ