ਨਵੀਂ ਦਿੱਲੀ: ਇਕ ਪਾਸੇ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ 'ਤੇ ਹਨ, ਦੂਜੇ ਪਾਸੇ ਹੁਣ ਦੁੱਧ ਦੀਆਂ ਕੀਮਤਾਂ ਵੀ ਵਧ ਸਕਦੀ ਹੈ। ਦੁੱਧ ਉਤਪਾਦਕਾਂ ਨੇ ਮੰਗ ਕੀਤੀ ਹੈ ਕਿ ਦੁੱਧ ਦੀ ਕੀਮਤ ਵਿਚ 55 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਜਾਵੇ ਕਿਉਂਕਿ ਮਹਿੰਗੇ ਪੈਟਰੋਲ ਅਤੇ ਡੀਜ਼ਲ ਕਾਰਨ ਉਨ੍ਹਾਂ ਦੀ ਆਰਥਿਕ ਸਥਿਤੀ ਵਿਗੜ ਗਈ ਹੈ। ਇਸ ਦੇ ਨਾਲ ਹੀ ਰਤਲਾਮ ਦੇ ਕੁਝ ਪਿੰਡਾਂ ਦੇ ਉਤਪਾਦਕਾਂ ਨੇ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ। ਰਤਲਾਮ ਮਿਲਕ ਪ੍ਰੋਡਿਊਸਰ ਐਸੋਸੀਏਸ਼ਨ ਦੇ ਅਨੁਸਾਰ, ਮੰਗਲਵਾਰ ਨੂੰ 25 ਪਿੰਡਾਂ ਦੀ ਇੱਕ ਮੀਟਿੰਗ ਹੋਈ ਅਤੇ ਦੁੱਧ ਦੀ ਕੀਮਤ ਵਧਾਉਣ 'ਤੇ ਸਹਿਮਤੀ ਦਿੱਤੀ ਗਈ। 1 ਮਾਰਚ ਤੋਂ ਦੁੱਧ ਦੀਆਂ ਕੀਮਤਾਂ ਵਧਣਗੀਆਂ।
ਦੱਸ ਦੇਈਏ ਕਿ ਦੁੱਧ ਉਤਪਾਦਕਾਂ ਨੇ ਪਿਛਲੇ ਸਾਲ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ਦੀ ਮੰਗ ਕੀਤੀ ਸੀ, ਪਰ ਕੋਰੋਨਾਵਾਇਰਸ ਮਹਾਂਮਾਰੀ ਕਾਰਨ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਗਿਆ। ਇਹੀ ਕਾਰਨ ਹੈ ਕਿ ਦੁੱਧ ਉਤਪਾਦਕ ਅਜੇ ਵੀ ਉਸੇ ਕੀਮਤ ਵਿਚ ਦੁੱਧ ਵੇਚ ਰਹੇ ਹਨ ਜਿਵੇਂ ਕਿ ਉਹ 2 ਸਾਲ ਪਹਿਲਾਂ ਵੇਚਦੇ ਸਨ। ਦੱਸ ਦੇਈਏ ਕਿ ਇਸ ਸਮੇਂ ਮੱਧ ਪ੍ਰਦੇਸ਼ ਦੇ ਰਤਲਾਮ ਜ਼ਿਲ੍ਹੇ ਵਿੱਚ ਦੁੱਧ 43 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਹੁਣ ਇਸ ਦੀ ਕੀਮਤ 12 ਰੁਪਏ ਵਧ ਕੇ 55 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ।
ਦੱਸ ਦੇਈਏ ਕਿ ਕਈਂ ਸ਼ਹਿਰਾਂ ਵਿੱਚ ਇਸ ਸਮੇਂ ਪੈਟਰੋਲ ਦੀ ਕੀਮਤ 100 ਰੁਪਏ ਤੱਕ ਪਹੁੰਚ ਗਈ ਹੈ। ਅਜਿਹੀ ਸਥਿਤੀ ਵਿੱਚ ਦੁੱਧ ਉਤਪਾਦਕਾਂ ਦਾ ਕਹਿਣਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਦੁੱਧ ਦੀ ਢੋਆ-ਢੁਆਈ ਦੀ ਲਾਗਤ ਵਧੀ ਹੈ। ਇਸ ਤੋਂ ਇਲਾਵਾ, ਪਸ਼ੂਆਂ ਲਈ ਚਾਰਾ ਵੀ ਮਹਿੰਗਾ ਹੋ ਗਿਆ ਹੈ। ਇਸ ਕਾਰਨ ਪਸ਼ੂ ਪਾਲਣ ਵਿਚ ਮੁਸ਼ਕਲਾਂ ਆ ਰਹੀਆਂ ਹਨ। ਜੇਕਰ ਦੁੱਧ ਦੀਆਂ ਕੀਮਤਾਂ ਨਾ ਵਧਾਈਆਂ ਗਈਆਂ ਤਾਂ ਉਹ ਹੜਤਾਲ ਕਰਨਗੇ ਅਤੇ ਦੁੱਧ ਦੀ ਸਪਲਾਈ ਬੰਦ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Milk