Home /News /national /

ਸਿਹਤ ਮੰਤਰਾਲੇ ਮੁਤਾਬਕ ਦੇਸ਼ 'ਚ ਘੱਟ ਹੋਏ ਕੋਰੋਨਾ ਸੰਕ੍ਰਮਣ ਦੇ ਮਾਮਲੇ,1,334 ਨਵੇਂ ਮਰੀਜ਼ਾਂ ਦੀ ਹੋੋਈ ਪੁਸ਼ਟੀ

ਸਿਹਤ ਮੰਤਰਾਲੇ ਮੁਤਾਬਕ ਦੇਸ਼ 'ਚ ਘੱਟ ਹੋਏ ਕੋਰੋਨਾ ਸੰਕ੍ਰਮਣ ਦੇ ਮਾਮਲੇ,1,334 ਨਵੇਂ ਮਰੀਜ਼ਾਂ ਦੀ ਹੋੋਈ ਪੁਸ਼ਟੀ

 ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ 'ਚ ਆਈ ਕਮੀ

ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ 'ਚ ਆਈ ਕਮੀ

ਭਾਰਤ ਵਿੱਚ ਕੋਰੋਨਾ ਵਾਇਰਸ ਸੰਕ੍ਰਮਣ ਦੇ 1,334 ਤਾਜ਼ੇ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਇਹ 188 ਦਿਨਾਂ ਵਿੱਚ ਸਭ ਤੋਂ ਘੱਟ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਅੰਕੜਿਆਂ ਤੋਂ ਬਾਅਦ ਦੇਸ਼ ਵਿੱਚ ਹੁਣ ਕੋਰਨਿਾ ਸੰਕ੍ਰਮਣ ਦੇ ਮਾਮਲਿਆਂ ਦੀ ਗਿਣਤੀ 4,46,44,076 ਪਹੁੰਚ ਗਈ ਹੈ। ਹਾਲਾਂਕਿ ਕਿਿਰਆਸ਼ੀਲ ਮਾਮਲਿਆਂ ਦੀ ਗਿਣਤੀ ਘੱਟ ਕੇ 23,193 ਪਹੁੰਚ ਗਈ ਹੈ।

ਹੋਰ ਪੜ੍ਹੋ ...
  • Share this:

ਦੇਸ਼ ਭਰ ਵਿੱਚ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਕੇਂਦਰੀ ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਅੰਕੜੇ ਜਾਰੀ ਕਰਦਿਆਂ ਦੱਸਿਆ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਸੰਕ੍ਰਮਣ ਦੇ 1,334 ਤਾਜ਼ੇ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਇਹ 188 ਦਿਨਾਂ ਵਿੱਚ ਸਭ ਤੋਂ ਘੱਟ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਅੰਕੜਿਆਂ ਤੋਂ ਬਾਅਦ ਦੇਸ਼ ਵਿੱਚ ਹੁਣ ਕੋਰਨਿਾ ਸੰਕ੍ਰਮਣ ਦੇ ਮਾਮਲਿਆਂ ਦੀ ਗਿਣਤੀ 4,46,44,076 ਪਹੁੰਚ ਗਈ ਹੈ। ਹਾਲਾਂਕਿ ਕਿਿਰਆਸ਼ੀਲ ਮਾਮਲਿਆਂ ਦੀ ਗਿਣਤੀ ਘੱਟ ਕੇ 23,193 ਪਹੁੰਚ ਗਈ ਹੈ।

ਕੋਰੋਨਾ ਸੰਕ੍ਰਮਣ ਨਾਲ ਮਰਨ ਵਾਲਿਆਂ ਦੀ ਗਿਣਤੀ 5,28,977 ਪਹੁੰਚੀ

ਇਸ ਦੌਰਾਨ ਕੋਰੋਨਾ ਸੰਕ੍ਰਮਣ ਦੇ ਨਾਲ 16 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿਸ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 5,28,977 ਪਹੁੰਚ ਗਈ ਹੈ। ਮਰਨ ਵਾਲੇ ਮਰੀਜ਼ਾਂ ਦੇਸ ਵਿੱਚ ਕੇਰਲ ਵਿੱਚ 12 ਮਰੀਜ਼ ਸ਼ਾਮਲ ਹਨ।ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਅਪਡੇਟ ਕੀਤੇ ਗਏ ਅੰਕੜਿਆਂ ਵਿੱਚ ਦੱਸਿਆ ਗਿਆ ਹੈ ਕਿ ਸਰਗਰਮ ਮਾਮਲਿਆਂ ਵਿੱਚ ਕੁੱਲ ਲਾਗਾਂ ਦਾ 0.05% ਸ਼ਾਮਲ ਹਨ ਜਦਕਿ ਰਾਸ਼ਟਰੀ ਰਿਕਵਰੀ ਦਰ ਵਧ ਕੇ 98.76% ਪਹੁੰਚ ਗਈ ਹੈ।

24 ਘੰਟਿਆਂ ਵਿੱਚ 239 ਮਾਮਲਿਆਂ ਦੀ ਕਮੀ ਕੀਤੀ ਗਈ ਦਰਜ

ਸਿਹਤ ਮੰਤਰਾਲੇ ਦੇ ਮੁਤਾਬਕ 24 ਘੰਟਿਆਂ ਵਿੱਚ ਸਰਗਰਮ ਕੋਵਿਡ-19 ਮਾਮਲਿਆਂ ਵਿੱਚ 239 ਮਾਮਲਿਆਂ ਦੀ ਕਮੀ ਦਰਜ ਕੀਤੀ ਗਈ ਹੈ। ਜਦੋਂ ਕਿ ਰੋਜ਼ਾਨਾ ਸਕਾਰਾਤਮਕਤਾ ਦਰ 1.52% ਦਰਜ ਹੋਈ ਹੈ, ਹਫਤਾਵਾਰੀ ਸਕਾਰਾਤਮਕਤਾ ਦਰ 0.95% ਹੈ। ਜਦਕਿ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਕੇ 4,40,91,906 ਹੋ ਗਈ ਹੈ,ਸੰਕ੍ਰਮਿਤ ਕੋਰੋਨਾ ਕੇਸਾਂ ਦੀ ਮੌਤ ਦਰ 1.18% ਦਰਜ ਕੀਤੀ ਗਈ ਹੈ।

ਹੁਣ ਤੱਕ ਕੋਵਿਡ-19 ਵੈਕਸੀਨ ਦੀਆਂ 219.56 ਕਰੋੜ ਦਿੱਤੀਆਂ ਖੁਰਾਕਾਂ

ਸਿਹਤ ਮੰਤਰਾਲੇ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵੈਕਸੀਨ ਦੀਆਂ 219.56 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਭਾਰਤ ਵਿੱਚ ਕੋਵਿਡ-19 ਦੀ ਗਿਣਤੀ 7 ਅਗਸਤ, 2020 ਨੂੰ 20 ਲੱਖ, 23 ਅਗਸਤ ਨੂੰ 30 ਲੱਖ, 5 ਸਤੰਬਰ ਨੂੰ 40 ਲੱਖ ਅਤੇ 16 ਸਤੰਬਰ ਨੂੰ 50 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਸੀ। ਇਹ 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ ਨੂੰ ਪਾਰ ਕਰ ਗਈ ਸੀ। , 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ ਅਤੇ 19 ਦਸੰਬਰ, 2020 ਨੂੰ ਇੱਕ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਸੀ। ਭਾਰਤ ਵਿੱਚ ਪਿਛਲੇ ਸਾਲ 23 ਜੂਨ ਨੂੰ ਤਿੰਨ ਕਰੋੜ ਅਤੇ 25 ਜਨਵਰੀ ਨੂੰ ਚਾਰ ਕਰੋੜ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ।ਪਿਛਲੇ 24 ਘੰਟਿਆਂ ਵਿੱਚ ਦਰਜ ਚਾਰ ਮੌਤਾਂ ਵਿੱਚੋਂ, ਕਰਨਾਟਕ, ਉੜੀਸਾ, ਤ੍ਰਿਪੁਰਾ ਅਤੇ ਉੱਤਰ ਪ੍ਰਦੇਸ਼ ਵਿੱਚ ਇੱਕ-ਇੱਕ ਦੀ ਰਿਪੋਰਟ ਕੀਤੀ ਗਈ ਹੈ।

Published by:Shiv Kumar
First published:

Tags: Ccoronavirus, Corona vaccine, Health, Indian