
ਪਰੇਡ ਵਾਲੇ ਦਿਨ ਲਾਪਤਾ ਹੋਏ ਨੌਜਵਾਨਾਂ ਦਾ ਪਤਾ ਲੱਗਿਆ, ਤੇਹਾੜ ਜੇਲ੍ਹ ਵਿਚ ਬੰਦ ਨੇ ਮੋਗਾ ਦੇ 11 ਨੌਜਵਾਨ: ਸਿਰਸਾ (ਸੰਕੇਤਕ ਫੋਟੋ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਹੈ ਕਿ 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਲਾਪਤਾ ਹੋਏ ਨੌਜਵਾਨਾਂ ਬਾਰੇ ਉਨ੍ਹਾਂ ਨੇ ਜਾਣਕਾਰੀ ਹਾਸਲ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲ਼ਬਾਤ ਕਰਕੇ ਪਤਾ ਲਗਾ ਲਿਆ ਗਿਆ ਹੈ। ਇਨ੍ਹਾਂ ਵਿਚੋਂ ਮੋਗੇ ਦੇ 11 ਨੌਜਵਾਨ ਇਸ ਸਮੇਂ ਤੇਹਾੜ ਜੇਲ੍ਹ ਵਿਚ ਹੈ।
ਉਨ੍ਹਾਂ ਦੱਸਿਆ ਕਿ ਇਹ ਵਿਚ 11 ਨੌਜਵਾਨ ਮੋਗੇ ਨਾਲ ਸਬੰਧਤ ਹਨ। ਉਨ੍ਹਾਂ ਨੇ ਇਨ੍ਹਾਂ ਸਬੰਧੀ ਸਾਰੀ ਜਾਣਕਾਰੀ ਹਾਸਲ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਗ੍ਰਿਫਤਾਰ ਕੀਤੇ ਨੌਜਵਾਨਾਂ ਦੀ ਕਾਨੂੰਨੀ ਪੈਰਵਾਈ ਕੀਤੀ ਜਾਵੇਗੀ। ਇਸ ਸਬੰਧੀ ਇਕ ਲੀਗਲ ਸੈਲ ਬਣਾਇਆ ਗਿਆ ਹੈ।
ਉਨ੍ਹਾਂ ਅਪੀਲ ਕੀਤੀ ਕਿ ਹੋਰ ਵੀ ਜਿਹੜੇ ਨੌਜਵਾਨ ਲਾਪਤਾ ਹਨ, ਉਨ੍ਹਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਦਿੱਲੀ ਪੁਲਿਸ ਨਾਲ ਇਸ ਸਬੰਧੀ ਗੱਲ ਕਰਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।