Home /News /national /

ਹਰਿਆਣਾ ਦੇ ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਸਖ਼ਤ CM ਖੱਟਰ, ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਧਾਇਕਾਂ ਨੂੰ ਧਮਕੀਆਂ ਦੇਣ ਵਾਲੀਆਂ ਕਾਲਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਰਾਜ ਦੇ ਗ੍ਰਹਿ ਮੰਤਰੀ ਅਨਿਲ ਵਿਜ ਵੀ ਮੌਜੂਦ ਸਨ। ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਲੈਣ ਤੋਂ ਬਾਅਦ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਸਖ਼ਤ ਕਾਰਵਾਈ ਕਰਨ ਅਤੇ ਕਿਸੇ ਕਿਸਮ ਦੀ ਢਿਲਾਈ ਨਾ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀ ਸੂਬੇ ਦੇ ਸਮੂਹ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕਰਕੇ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਕਰਣ।

ਹੋਰ ਪੜ੍ਹੋ ...
 • Share this:

  ਦੂਜੇ ਪਾਸੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਇਹ ਕਿਸੇ ਹੋਰ ਦੇਸ਼ ਦਾ ਮਾਮਲਾ ਹੈ। ਕਿਉਂਕਿ ਜਿਹੜੀਆਂ ਕਾਲਾਂ ਆਈਆਂ ਹਨ ਉਹ ਦੁਬਈ ਤੋਂ ਹਨ ਅਤੇ ਸਾਰੇ ਫ਼ੋਨ ਇੱਕੋ ਨੰਬਰ ਤੋਂ ਆਏ ਹਨ। ਇਸ ਦੇ ਲਈ ਸਾਡੀ ਵਿਸ਼ੇਸ਼ ਟਾਸਕ ਫੋਰਸ ਸਾਡੀ ਰਾਸ਼ਟਰੀ ਏਜੰਸੀ ਨਾਲ ਸੰਪਰਕ ਬਣਾ ਰਹੀ ਹੈ। ਅਸੀਂ ਜਲਦੀ ਹੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।

  ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਵਿੱਚ ਅਪਰਾਧ ਅਤੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ। ਮੀਟਿੰਗ ਵਿੱਚ ਪੁਲਿਸ ਅਧਿਕਾਰੀਆ ਨੇ ਮੁੱਖ ਮੰਤਰੀ ਨੂੰ ਅਵਗਤ ਕਰਵਾਇਆ ਕਿ ਇਸ ਮਾਮਲੇ ਦੀ ਲਗਾਤਾਰ ਜਾਂਚ ਚੱਲ ਰਹੀ ਹੈ ਅਤੇ ਤਫ਼ਤੀਸ਼ ਵਿੱਚ ਬਹੁਤ ਅਹਿਮ ਜਾਣਕਾਰੀਆਂ ਪ੍ਰਾਪਤ ਹੋਈਆਂ ਹਨ। ਪੁਲੀਸ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਸਾਰਾ ਮਾਮਲਾ ਹੱਲ ਕਰ ਲਿਆ ਜਾਵੇਗਾ।

  ਕੁਲਦੀਪ ਬਿਸ਼ਨੋਈ ਸਮੇਤ ਛੇ ਵਿਧਾਇਕਾਂ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

  ਦੱਸ ਦੇਈਏ ਕਿ ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਮਾਮਲਾ ਪਹਿਲਾਂ ਹੀ ਸਪੈਸ਼ਲ ਟਾਸਕ ਫੋਰਸ ਨੂੰ ਸੌਂਪਿਆ ਜਾ ਚੁੱਕਾ ਹੈ। ਸਪੈਸ਼ਲ ਟਾਸਕ ਫੋਰਸ ਇਸ 'ਤੇ ਕੰਮ ਕਰ ਰਹੀ ਹੈ। ਐਸਟੀਐਫ ਨੂੰ ਇਸ ਵਿੱਚ ਕਾਫੀ ਹੱਦ ਤੱਕ ਸਫਲਤਾ ਵੀ ਮਿਲੀ ਹੈ। ਹੁਣ ਤੱਕ ਆਦਮਪੁਰ ਦੇ ਵਿਧਾਇਕ ਕੁਲਦੀਪ ਬਿਸ਼ਨੋਈ ਸਮੇਤ ਛੇ ਵਿਧਾਇਕਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਪੰਜ ਵਿਧਾਇਕਾਂ ਨੂੰ ਵਿਦੇਸ਼ਾਂ ਤੋਂ ਵਟਸਐਪ ਕਾਲ ਕਰਕੇ ਫਿਰੌਤੀ ਮੰਗੀ ਗਈ ਸੀ ਅਤੇ ਨਾ ਦੇਣ 'ਤੇ ਜਾਨੋਂ ਮਾਰਨ ਦੀ ਚਿਤਾਵਨੀ ਦਿੱਤੀ ਗਈ ਸੀ।

  Published by:Drishti Gupta
  First published:

  Tags: Haryana, Manoharlal Khattar