Home /News /national /

ਕੇਂਦਰ ਦਾ ਵੱਡਾ ਫੈਸਲਾ; ਹੁਣ ਪਸ਼ੂਆਂ ਲਈ ਵੀ ਚੱਲਣਗੀਆਂ ਐਂਬੂਲੈਂਸਾਂ

ਕੇਂਦਰ ਦਾ ਵੱਡਾ ਫੈਸਲਾ; ਹੁਣ ਪਸ਼ੂਆਂ ਲਈ ਵੀ ਚੱਲਣਗੀਆਂ ਐਂਬੂਲੈਂਸਾਂ

ਕੇਂਦਰੀ ਕੈਬਨਿਟ ਦਾ ਵੱਡਾ ਫੈਸਲਾ; ਹੁਣ ਪਸ਼ੂਆਂ ਲਈ ਵੀ ਚੱਲਣਗੀਆਂ ਐਂਬੂਲੈਂਸਾਂ  (ਫਾਇਲ ਫੋਟੋ)

ਕੇਂਦਰੀ ਕੈਬਨਿਟ ਦਾ ਵੱਡਾ ਫੈਸਲਾ; ਹੁਣ ਪਸ਼ੂਆਂ ਲਈ ਵੀ ਚੱਲਣਗੀਆਂ ਐਂਬੂਲੈਂਸਾਂ (ਫਾਇਲ ਫੋਟੋ)

  • Share this:
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰੈਸ ਕਾਨਫਰੰਸ ਵਿੱਚ ਮੰਤਰੀ ਮੰਡਲ ਵੱਲੋਂ ਲਏ ਗਏ ਮਹੱਤਵਪੂਰਨ ਫੈਸਲਿਆਂ ਦੀ ਜਾਣਕਾਰੀ ਦਿੱਤੀ।

    ਇਸ ਦੌਰਾਨ ਅਨੁਰਾਗ ਠਾਕੁਰ ਨੇ ਦਿਹਾਤੀ ਭਾਰਤ ਲਈ ਇਕ ਮਹੱਤਵਪੂਰਨ ਫੈਸਲਾ ਲਿਆ ਹੈ ਅਤੇ ਐਲਾਨ ਕੀਤਾ ਹੈ ਕਿ ਹੁਣ ਪਸ਼ੂਆਂ ਲਈ ਵੀ ਐਂਬੂਲੈਂਸ ਚੱਲੇਗੀ।

    ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਰਾਸ਼ਟਰੀ ਆਯੁਸ਼ ਮਿਸ਼ਨ 2025-26 ਦੇ ਤਹਿਤ ਮਿਲਣ ਵਾਲੇ ਲਾਭ ਜਾਰੀ ਰਹਿਣਗੇ। ਇਸ ਦੇ ਤਹਿਤ ਆਯੁਸ਼ ਕਾਲਜਾਂ ਤੋਂ ਇਲਾਵਾ ਆਯੁਸ਼ ਹਸਪਤਾਲ ਬਣਾਏ ਜਾਣਗੇ। ਰਾਸ਼ਟਰੀ ਆਯੂਸ਼ ਮਿਸ਼ਨ ਨੂੰ ਵਿੱਤੀ ਸਾਲ 2021-22 ਤੋਂ 2025-26 ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਵਿੱਚ ਕੁੱਲ 4607 ਕਰੋੜ ਰੁਪਏ ਖਰਚ ਕੀਤੇ ਜਾਣਗੇ।

    ਇਸ ਤੋਂ ਇਲਾਵਾ ਕੋਰੋਨਾ ਸੰਕਟ ਦੇ ਵਿਚਕਾਰ ਮੋਦੀ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਤੇ ਲੱਗੀ ਰੋਕ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ।

    ਮੰਤਰੀ ਮੰਡਲ ਨੇ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਅਰਥਾਤ ਡੀਏ(Dearness Allowance) ਨੂੰ 17 ਪ੍ਰਤੀਸ਼ਤ ਤੋਂ ਵਧਾ ਕੇ 28 ਪ੍ਰਤੀਸ਼ਤ ਕਰ ਦਿੱਤਾ ਹੈ। ਇਸ ਤਰ੍ਹਾਂ, ਡੀਏ ਵਿਚ ਕੁੱਲ 11 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਇਹ ਫੈਸਲਾ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਬੈਠਕ ਵਿੱਚ ਲਿਆ ਗਿਆ ਹੈ।

    ਪ੍ਰੈਸ ਕਾਨਫਰੰਸ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੰਤਰੀ ਮੰਡਲ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਇਹ ਫੈਸਲਾ 1 ਜੁਲਾਈ ਤੋਂ ਲਾਗੂ ਹੋ ਜਾਵੇਗਾ।
    Published by:Gurwinder Singh
    First published:

    Tags: Modi government

    ਅਗਲੀ ਖਬਰ