ਨਵੀਂ ਦਿੱਲੀ: ਦਿੱਲੀ ਸਰਕਾਰ (Delhi Government) ਦੇ ਮੰਤਰੀ ਸਤੇਂਦਰ ਜੈਨ (Satyender Jain) ਨੂੰ ਫਿਲਹਾਲ ਕੁਝ ਦਿਨ ਹੋਰ ਜੇਲ 'ਚ ਰਹਿਣਾ ਪਵੇਗਾ। ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮਨੀ ਲਾਂਡਰਿੰਗ ਮਾਮਲੇ (Money laundering cases) ਵਿੱਚ ਗ੍ਰਿਫਤਾਰ ਜੈਨ ਦੀ ਨਿਆਂਇਕ ਹਿਰਾਸਤ ਸੋਮਵਾਰ ਨੂੰ ਸੀਬੀਆਈ (CBI) ਦੀ ਵਿਸ਼ੇਸ਼ ਅਦਾਲਤ ਨੇ 14 ਦਿਨਾਂ ਲਈ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਇਹ ਹੁਕਮ ਸਤੇਂਦਰ ਜੈਨ ਦੀ ਨਿਆਂਇਕ ਹਿਰਾਸਤ ਵਧਾਉਣ ਦੀ ਮੰਗ ਕਰਨ ਵਾਲੀ ਈਡੀ ਦੀ ਪਟੀਸ਼ਨ 'ਤੇ ਦਿੱਤਾ।
ਇਸ ਤੋਂ ਪਹਿਲਾਂ ਦਿਨ 'ਚ ਜੱਜ ਨੇ ਇਹ ਕਹਿੰਦਿਆਂ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿ ਕਾਰਵਾਈ ਦੌਰਾਨ ਨਾ ਤਾਂ ਸਤੇਂਦਰ ਜੈਨ ਅਤੇ ਨਾ ਹੀ ਉਨ੍ਹਾਂ ਦੀ ਨੁਮਾਇੰਦਗੀ ਕਰਨ ਵਾਲਾ ਕੋਈ ਵਕੀਲ ਅਦਾਲਤ 'ਚ ਮੌਜੂਦ ਸੀ।
ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਕੁਝ ਦਿਨ ਹੋਰ ਜੇਲ੍ਹ ਵਿੱਚ ਰਹਿਣਾ ਪਵੇਗਾ। ਸੋਮਵਾਰ ਨੂੰ, ਵਿਸ਼ੇਸ਼ ਸੀਬੀਆਈ ਅਦਾਲਤ ਦੇ ਜੱਜ ਨੇ ਦਿਨ ਦੇ ਫੈਸਲੇ ਨੂੰ ਉਲਟਾਉਂਦੇ ਹੋਏ, ਈਡੀ ਦੁਆਰਾ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਜੈਨ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ।
ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਇਹ ਹੁਕਮ ਸਤੇਂਦਰ ਜੈਨ ਦੀ ਨਿਆਂਇਕ ਹਿਰਾਸਤ ਵਧਾਉਣ ਦੀ ਮੰਗ ਕਰਨ ਵਾਲੀ ਈਡੀ ਦੀ ਪਟੀਸ਼ਨ 'ਤੇ ਦਿੱਤਾ।
ਜੈਨ ਨੂੰ ਪਿਛਲੇ ਹਫ਼ਤੇ ਆਕਸੀਜਨ ਦਾ ਪੱਧਰ ਡਿੱਗਣ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ ਸੀ।
ਸਤੇਂਦਰ ਜੈਨ ਦੇ ਹਸਪਤਾਲ ਵਿੱਚ ਦਾਖਲ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਅਦਾਲਤ ਨੇ ਈਡੀ ਨੂੰ ਵੀਡੀਓ ਕਾਨਫਰੰਸ ਰਾਹੀਂ ਜੈਨ ਦੀ ਮੌਜੂਦਗੀ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਸੀ। ਆਕਸੀਜਨ ਦਾ ਪੱਧਰ ਘਟਣ ਤੋਂ ਬਾਅਦ ਉਨ੍ਹਾਂ ਨੂੰ ਪਿਛਲੇ ਹਫ਼ਤੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਜੱਜ ਨੇ ਈਡੀ ਦੀ ਪਟੀਸ਼ਨ 'ਤੇ ਦਲੀਲਾਂ ਸੁਣੀਆਂ ਅਤੇ ਜੈਨ ਦੀ ਨਿਆਂਇਕ ਹਿਰਾਸਤ ਹੋਰ 14 ਦਿਨਾਂ ਲਈ ਵਧਾ ਦਿੱਤੀ। ਈਡੀ ਨੇ 57 ਸਾਲਾ ਜੈਨ ਨੂੰ 30 ਮਈ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Arvind Kejriwal, Enforcement Directorate, Satyendar jain