Monsoon 2023 update: ਅਤਿ ਦੀ ਗਰਮੀ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਅਗਲੇ ਹਫਤੇ ਤੋਂ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਨੇ ਭਵਿੱਖਬਾਣੀ (monsoon 2023 update)ਕੀਤੀ ਹੈ ਕਿ ਮਾਨਸੂਨ 4 ਜੂਨ ਨੂੰ ਕੇਰਲ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਕਿਹਾ ਗਿਆ ਕਿ ਮੌਨਸੂਨ ਦੇ ਅੱਗੇ ਵਧਣ ਲਈ ਸਥਿਤੀ ਅਨੁਕੂਲ ਹੈ। ਉੱਤਰੀ ਭਾਰਤ ਵਿੱਚ ਅਗਲੇ 2-3 ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਬੁਲਾਰੇ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਮਾਰਚ-ਮਈ 'ਚ ਚੰਗੀ ਪ੍ਰੀ-ਮਾਨਸੂਨ ਬਾਰਸ਼ ਹੋਈ ਹੈ। 1 ਮਾਰਚ ਤੋਂ 25 ਮਈ ਤੱਕ 12 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਪ੍ਰੀ-ਮੌਨਸੂਨ ਸੀਜ਼ਨ ਵਿੱਚ ਗਰਮੀ ਦੀ ਲਹਿਰ ਘੱਟ ਦੇਖੀ ਗਈ ਹੈ।
ਮੌਸਮ ਵਿਗਿਆਨੀਆਂ ਨੇ ਕਿਹਾ ਕਿ ਇੱਕ ਵਾਰ ਮਾਨਸੂਨ ਦੇ ਮਜ਼ਬੂਤ ਹੋਣ ਤੋਂ ਬਾਅਦ ਅਸੀਂ ਇਸ ਦੇ 4 ਜੂਨ ਦੇ ਆਸਪਾਸ ਕੇਰਲ ਪਹੁੰਚਣ ਦੀ ਉਮੀਦ ਕਰ ਰਹੇ ਹਾਂ। 1 ਜੂਨ ਤੋਂ ਪਹਿਲਾਂ ਮਾਨਸੂਨ ਦੇ ਆਉਣ ਦੀ ਉਮੀਦ ਨਹੀਂ ਹੈ। ਇਸ ਸਾਲ ਮਾਨਸੂਨ ਦੇ ਆਮ ਰਹਿਣ ਦੀ ਸੰਭਾਵਨਾ ਹੈ।
ਉਧਰ, ਪੰਜਾਬ ਵਿਚ ਕੱਲ੍ਹ ਪਏ ਮੀਂਹ ਤੇ ਗੜਿਆਂ ਨੇ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਰਾਹਤ ਦਿਵਾਈ ਹੈ। ਮੀਂਹ ਤੇ ਹਨੇਰੀ ਕਰਕੇ ਸੂਬੇ ’ਚ ਤਾਪਮਾਨ ਵਿੱਚ 8 ਤੋਂ 10 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 26 ਤੋਂ 29 ਮਈ ਤੱਕ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਦਿੱਲੀ-ਐਨਸੀਆਰ ਵਿੱਚ ਅੱਜ ਫਿਰ ਤੋਂ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਸਮਾਨ ਵਿਚ ਬੱਦਲ ਛਾਏ ਰਹਿਣਗੇ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ 26 ਮਈ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਹੋ ਸਕਦਾ ਹੈ। 25 ਮਈ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 36.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਘੱਟ ਸੀ। ਆਈਐਮਡੀ ਦੇ ਅਨੁਸਾਰ, ਅੱਜ ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਬਿਹਾਰ, ਝਾਰਖੰਡ, ਨਾਗਾਲੈਂਡ, ਮਣੀਪੁਰ, ਪੰਜਾਬ, ਹਰਿਆਣਾ, ਜੰਮੂ, ਕਸ਼ਮੀਰ ਅਤੇ ਲੱਦਾਖ 'ਚ ਵੱਖ-ਵੱਖ ਥਾਵਾਂ 'ਤੇ ਬਿਜਲੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼, ਛੱਤੀਸਗੜ੍ਹ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਰਾਇਲਸੀਮਾ, ਕੇਰਲ ਅਤੇ ਮਾਹੇ, ਹਿਮਾਚਲ ਪ੍ਰਦੇਸ਼, ਦੱਖਣੀ ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਵੱਖ-ਵੱਖ ਸਥਾਨਾਂ 'ਤੇ ਬਿਜਲੀ ਦੇ ਨਾਲ ਮੀਂਹ ਦੀ ਸੰਭਾਵਨਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cold Weather, Hot Weather, Monsoon, Monsoon 2023 update, Monsoon in india, Monsoon Session, Punjab Weather, Punjab Weather Alert, Punjab Weather Update, Weather, Weather Change, Weather report, Weather Update