ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਅੱਜ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਬਿਸ਼ਨੋਈ ਦੇ ਪਿਤਾ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਦਿੱਲੀ ਕੋਰਟ ਵੱਲੋਂ ਪੰਜਾਬ ਪੁਲਿਸ ਨੂੰ ਦਿੱਤੇ ਟਰਾਂਜ਼ਿਟ ਰਿਮਾਂਡ ਸਣੇ ਹੋਰ ਕਈ ਫੈਸਲਿਆਂ ਨੂੰ ਚੁਣੌਤੀ ਦਿੱਤੀ ਹੈ।
ਬਿਸ਼ਨੋਈ ਦੇ ਪਿਤਾ ਨੇ ਆਪਣੇ ਵਕੀਲ ਸੰਗਰਾਮ ਸਿੰਘ ਸਾਰੋਂ ਰਾਹੀਂ ਦਾਖ਼ਲ ਪਟੀਸ਼ਨ ਵਿੱਚ ਇਹ ਸ਼ਿਕਾਇਤ ਵੀ ਕੀਤੀ ਕਿ ਪੰਜਾਬ ਵਿੱਚ ਵਕੀਲਾਂ ਨੇ ਉਸ ਦੇ ਪੁੱਤਰ ਦਾ ਬਾਈਕਾਟ ਕੀਤਾ ਹੋਇਆ ਹੈ ਤੇ ਉਹ ਉਸ ਦੇ ਕੇਸ ਦੀ ਪੈਰਵੀ ਕਰਨ ਤੋਂ ਇਨਕਾਰ ਕਰ ਰਹੇ ਹਨ।
ਐਡਵੋਕੇਟ ਸਾਰੋਂ ਨੇ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੇ.ਬੀ.ਪਰਦੀਵਾਲਾ ਦੇ ਵੈਕੇਸ਼ਨ ਬੈਂਚ ਨੂੰ ਦੱਸਿਆ ਕਿ ਉਨ੍ਹਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੇ ਦਿੱਲੀ ਕੋਰਟ ਦੇ ਟਰਾਂਜ਼ਿਟ ਰਿਮਾਂਡ ਦੇਣ ਸਬੰਧੀ ਹੁਕਮਾਂ ਨੂੰ ਚੁਣੌਤੀ ਦਿੱਤੀ ਹੋਈ ਹੈ, ਪਰ ਪੰਜਾਬ ਦੀ ਮਾਨਸਾ ਕੋਰਟ ਵਿੱਚ ਕੋਈ ਵੀ ਵਕੀਲ ਬਿਸ਼ਨੋਈ ਦੇ ਕੇਸ ਦੀ ਪੈਰਵੀ ਕਰਨ ਲਈ ਤਿਆਰ ਨਹੀਂ ਹੈ, ਜਿਸ ਕਰਕੇ ਉਸ ਨੂੰ ਸੁਪਰੀਮ ਕੋਰਟ ਦਾ ਰੁਖ਼ ਕਰਨਾ ਪਿਆ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Lawrence Bishnoi, Sidhu Moose Wala, Sidhu Moosewala