ਯੂਪੀ ਦੇ ਅਮਰੋਹਾ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਸਿੱਖ ਨੌਜਵਾਨ ਦੀ ਪੱਗ ਲਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਲੈ ਕੇ ਸਿੱਖਾਂ ਵਿਚ ਰੋਸ ਹੈ। ਸਿੱਖ ਭਾਈਚਾਰੇ ਨੇ ਥਾਣੇ ਦੇ ਇੰਚਾਰਜ ਇੰਸਪੈਕਟਰ ਨੂੰ ਮਿਲ ਕੇ ਦੋਸ਼ੀ ਨੌਜਵਾਨ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਹ ਘਟਨਾ ਅਮਰੋਹਾ ਦੇ ਮੰਡੀ ਧਨੌਰਾ ਖੇਤਰ ਵਿਚ ਵਾਪਰੀ। ਇਸ ਮਾਮਲੇ ਦੀ ਸ਼ਿਕਾਇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੂੰ ਕੀਤੀ ਗਈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਮਾਮਲੇ ਬਾਰੇ ਯੂਪੀ ਦੇ ਸੀਐਮ ਯੋਗੀ ਨਾਥ ਨੂੰ ਟਵਿਟ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਦੈਨਿਕ ਜਾਗਰਨ ਵਿਚ ਛਪੀ ਰਿਪੋਰਟ ਅਨੁਸਾਰ ਦੋ ਦਿਨ ਪਹਿਲਾਂ ਪਿੰਡ ਸ਼ੇਰਪੁਰ ਵਿਚ ਦੋ ਧਿਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਇਸ ਦੌਰਾਨ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਪੱਗੜੀ ਲਾਹੁਣ ਦਾ ਦੋਸ਼ ਲੱਗਿਆ ਸੀ। ਸਿੱਖਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦੇ ਕੇ ਦੋਸ਼ੀਆਂ ਵਿਰੁਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੂੰ ਵੀ ਕੀਤੀ ਸੀ। ਮਾਮਲੇ ਬਾਰੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਮਾਮਲੇ ਬਾਰੇ ਟਵਿਟ ਕਰਕੇ ਯੂਪੀ ਦੇ ਸੀਐਮ ਯੋਗੀ ਨਾਥ ਨੂੰ ਟੈਗ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁੱਖੀ ਸਵੇਂਦਰ ਸ਼ਰਮਾ ਨੇ ਦੱਸਿਆ ਕਿ ਪੰਜ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sikh, Uttar Pradesh