CAA ਪ੍ਰਦਰਸ਼ਨਾਂ ਨੂੰ ਲੈ ਕੇ ਕਾਂਗਰਸ ਨੇਤਾ ਇਮਰਾਨ ਪ੍ਰਤਾਪਗੜ੍ਹੀ ਨੂੰ 1 ਕਰੋੜ ਤੋਂ ਵੱਧ ਦਾ ਜੁਰਮਾਨਾ

News18 Punjabi | News18 Punjab
Updated: February 15, 2020, 3:00 PM IST
share image
CAA ਪ੍ਰਦਰਸ਼ਨਾਂ ਨੂੰ ਲੈ ਕੇ ਕਾਂਗਰਸ ਨੇਤਾ ਇਮਰਾਨ ਪ੍ਰਤਾਪਗੜ੍ਹੀ ਨੂੰ 1 ਕਰੋੜ ਤੋਂ ਵੱਧ ਦਾ ਜੁਰਮਾਨਾ
CAA ਪ੍ਰਦਰਸ਼ਨਾਂ ਨੂੰ ਲੈ ਕੇ ਕਾਂਗਰਸ ਨੇਤਾ ਇਮਰਾਨ ਪ੍ਰਤਾਪਗੜ੍ਹੀ ਨੂੰ ਜੁਰਮਾਨਾ

ਮੁਰਾਦਾਬਾਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੀਏਏ ਦੇ ਵਿਰੋਧ 'ਚ ਸ਼ਾਮਲ ਹੋਣ ਅਤੇ ਧਾਰਾ 144 ਦੀ ਉਲੰਘਣਾ ਕਰਨ ਦੇ ਇਲਜ਼ਾਮ 'ਚ ਕਵੀ ਅਤੇ ਕਾਂਗਰਸੀ ਆਗੂ ਇਮਰਾਨ ਪ੍ਰਤਾਪਗੜ੍ਹੀ ਨੂੰ 1 ਕਰੋੜ 4 ਲੱਖ 8 ਹਜ਼ਾਰ ਰੁਪਏ ਜੁਰਮਾਨੇ ਦਾ ਨੋਟਿਸ ਭੇਜਿਆ ਹੈ।

  • Share this:
  • Facebook share img
  • Twitter share img
  • Linkedin share img
ਮੁਰਾਦਾਬਾਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੀਏਏ ਦੇ ਵਿਰੋਧ 'ਚ ਸ਼ਾਮਲ ਹੋਣ ਅਤੇ ਧਾਰਾ 144 ਦੀ ਉਲੰਘਣਾ ਕਰਨ ਦੇ ਇਲਜ਼ਾਮ 'ਚ ਕਵੀ ਅਤੇ ਕਾਂਗਰਸੀ ਆਗੂ ਇਮਰਾਨ ਪ੍ਰਤਾਪਗੜ੍ਹੀ ਨੂੰ 1 ਕਰੋੜ 4 ਲੱਖ 8 ਹਜ਼ਾਰ ਰੁਪਏ ਜੁਰਮਾਨੇ ਦਾ ਨੋਟਿਸ ਭੇਜਿਆ ਹੈ।

ਪ੍ਰਸ਼ਾਸਨ ਨੇ ਇਮਰਾਨ ਪ੍ਰਤਾਪਗੜ੍ਹੀ ਨੂੰ ਨੋਟਿਸ 'ਚ 13 ਲੱਖ 42 ਹਜ਼ਾਰ ਰੁਪਏ ਦੇ ਖਰਚਿਆਂ ਦਾ ਲੇਖਾ ਜੋਖਾ ਕਰਨ ਤੋਂ ਬਾਅਦ ਇੱਕ ਨੋਟਿਸ ਭੇਜਿਆ ਹੈ। ਸੀਏਏ ਵਿਰੁੱਧ 29 ਜਨਵਰੀ ਤੋਂ ਮੁਰਾਦਾਬਾਦ 'ਚ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ।

ਰਿਪੋਰਟਾਂ ਮੁਤਾਬਕ ਪ੍ਰਦਰਸ਼ਨ ਨੂੰ ਸਮਾਜਿਕ ਸਦਭਾਵਨਾ ਲਈ ਖ਼ਤਰਾ ਦੱਸਿਆ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਇਸ ਕਾਰਨ ਕਾਨੂੰਨ ਅਤੇ ਵਿਵਸਥਾ 'ਤੇ ਬਹੁਤ ਪੈਸਾ ਖ਼ਰਚ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਨੇ ਨਾਗਰਿਕਤਾ ਕਾਨੂੰਨ ਦੇ ਵਿਰੋਧ ਦੇ ਨਾਂ 'ਤੇ ਹਿੰਸਾ ਕਰਨ ਵਾਲਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਸੀ ਅਤੇ ਕਾਫੀ ਲੋਕਾਂ ਨੂੰ ਹਰਜਾਨੇ ਦਾ ਭੁਗਤਾਨ ਕਰਨ ਲਈ ਇੱਕ ਹੁਕਮ ਜਾਰੀ ਕੀਤਾ ਸੀ। ਹਿੰਸਾ 'ਚ ਕਰੋੜਾਂ ਦੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਨੋਟਿਸ ਦਿੱਤਾ ਗਿਆ ਸੀ।
First published: February 15, 2020, 2:58 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading