ਜ਼ਹਿਰੀਲੀ ਸ਼ਰਾਬ ਕਾਰਨ 70 ਤੋਂ ਵੱਧ ਮੌਤਾਂ, ਦਰਜਨਾਂ ਲੋਕ ਹਸਪਤਾਲ ਵਿਚ ਦਾਖਲ


Updated: February 9, 2019, 3:02 PM IST
ਜ਼ਹਿਰੀਲੀ ਸ਼ਰਾਬ ਕਾਰਨ 70 ਤੋਂ ਵੱਧ ਮੌਤਾਂ, ਦਰਜਨਾਂ ਲੋਕ ਹਸਪਤਾਲ ਵਿਚ ਦਾਖਲ

Updated: February 9, 2019, 3:02 PM IST
ਯੂਪੀ ਤੇ ਉੱਤਰਾਖੰਡ ਵਿੱਚ ਨਾਜਾਇਜ਼ ਸ਼ਰਾਬ ਪੀਣ ਨਾਲ ਹੁਣ ਤੱਕ 70 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਤਰ ਪ੍ਰਦੇਸ਼ ਦੇ ਦੋ ਜ਼ਿਲ੍ਹਿਆਂ ਅਤੇ ਉੱਤਰਾਖੰਡ ਦੇ ਰੁੜਕੀ 'ਚ ਦਰਜਨਾਂ ਲੋਕ ਵੱਖ-ਵੱਖ ਹਸਪਤਾਲਾਂ 'ਚ ਜ਼ਿੰਦਗੀ ਅਤੇ ਮੌਤ ਨਾਲ ਲੜ ਰਹੇ ਹਨ। ਸਹਾਰਨਪੁਰ 'ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦਾ ਅੰਕੜਾ 46 ਤੱਕ ਪਹੁੰਚ ਗਿਆ ਹੈ। ਸੂਤਰਾਂ ਮੁਤਾਬਕ ਇਹ ਅੰਕੜਾ ਇਸ ਤੋਂ ਕਿਤੇ ਵੱਧ ਹੈ। ਉਥੇ ਉੱਤਰਾਖੰਡ ਦੇ ਰੁੜਕੀ 'ਚ ਵੀ ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ 14 ਲੋਕਾਂ ਦੀ ਮੌਤ ਹੋ ਗਈ ਹੈ।

ਸਹਾਰਨਪੁਰ ਜ਼ਿਲ੍ਹੇ ਦੇ ਨਾਗਲ, ਗਾਗਲਹੇੜੀ ਅਤੇ ਦੇਵਬੰਦ ਥਾਣਾ ਖੇਤਰ ਵਿਚ ਕਈਆਂ ਪਿੰਡਾਂ 'ਚ ਦਰਜਨਾਂ ਲੋਕਾਂ ਦੀ ਮੌਤ ਹੋ ਗਈ ਹੈ ਅਤੇ 50 ਤੋਂ ਵਧੇਰੇ ਲੋਕ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਕਰਵਾ ਰਹੇ ਹਨ। ਸੂਬੇ ਦੇ ਡੀਜੀਪੀ ਓਪੀ ਸਿੰਘ ਦਾ ਕਹਿਣਾ ਹੈ ਕਿ ਸਹਾਰਨਪੁਰ 'ਚ ਜ਼ਹਿਰੀਲੀ ਸ਼ਰਾਬ ਗੁਆਂਢੀ ਸੂਬੇ ਉੱਤਰਾਖੰਡ ਤੋਂ ਲਿਆਂਦੀ ਗਈ ਸੀ। ਉੱਤਰਾਖੰਡ ਦੇ ਰੁੜਕੀ 'ਚ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਤੋਂ ਪਹਿਲਾਂ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਹੀ ਕੁਸ਼ੀਨਗਰ 'ਚ ਵੀ ਜ਼ਹਿਰੀਲੀ ਸ਼ਰਾਬ ਨੇ 10 ਤੋਂ ਵਧੇਰੇ ਲੋਕਾਂ ਦੀ ਜਾਣ ਲੈ ਲਈ ਸੀ। ਦੋਵਾਂ ਘਟਨਾਵਾਂ ਪਿੱਛੋਂ ਕਾਰਵਾਈ ਕਰਦਿਆਂ ਪਹਿਲਾਂ ਕੁਝ ਕਰਮੀਆਂ ਨੂੰ ਮੁਅੱਤਲ ਕੀਤਾ ਅਤੇ ਫਿਰ ਲਖਨਊ ਵਿੱਚ ਮੁੱਖ ਸਕੱਤਰ ਅਤੇ ਡੀਜੀਪੀ ਨੇ ਸਾਰੇ ਜ਼ਿਲ੍ਹਿਆਂ ਦੇ ਡੀਐਮ ਅਤੇ ਐਸਐਸਪੀ ਦੇ ਨਾਲ ਵੀਡੀਓ ਕਾਨਫ਼ਰੰਸ ਕਰਕੇ ਗ਼ੈਰ-ਕਾਨੂੰਨੀ ਸ਼ਰਾਬ ਦੀ ਵਿਕਰੀ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਸਹਾਰਨਪੁਰ ਵਿੱਚ ਨਾਗਲ ਥਾਣਾ ਇੰਚਾਰਜ ਸਣੇ 10 ਪੁਲਿਸ ਕਰਮੀਆਂ ਅਤੇ ਆਬਕਾਰੀ ਵਿਭਾਗ ਦੇ ਤਿੰਨ ਇੰਸਪੈਕਟਰ ਅਤੇ ਦੋ ਕਾਂਸਟੇਬਲਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਕੁਸ਼ੀਨਗਰ 'ਚ ਵੀ ਜ਼ਿਲ੍ਹਾ ਆਬਕਾਰੀ ਅਧਿਕਾਰੀ ਸਣੇ ਆਬਕਾਰੀ ਵਿਭਾਗ ਦੇ 10 ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਸਹਾਰਨਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਮੌਤ ਦਾ ਸਿਲਸਿਲਾ ਸ਼ੁੱਕਰਵਾਰ ਸਵੇਰ ਤੋਂ ਹੀ ਸ਼ੁਰੂ ਹੋ ਗਿਆ ਸੀ। ਨਾਗਲ ਥਾਣਾ ਖੇਤਰ ਵਿੱਚ ਗਰਾਮ ਉਮਾਹੀ, ਸਲੇਮਪੁਰ ਅਤੇ ਗਾਗਲਹੇੜੀ ਥਾਣਾ ਖੇਤਰ ਦੇ ਪਿੰਡ ਸ਼ਰਬਤਪੁਰ ਅਤੇ ਮਾਲੀ ਪਿੰਡ 'ਚ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਦੀ ਹਾਲਤ ਵਿਗੜਨ ਲੱਗੀ। ਸ਼ੁਰੂਆਤ ਵਿੱਚ 10 ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ, ਜਿੱਥੇ ਦੋ ਲੋਕਾਂ ਦੀ ਮੌਤ ਹੋ ਗਈ। ਉਸ ਦੇ ਬਾਅਦ ਇਹ ਅੰਕੜਾ ਵਧਦਾ ਹੀ ਗਿਆ।
First published: February 9, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...