ਸਕੂਲ ਖੋਲ੍ਹਣ ਲਈ ਅਜੇ ਬਹੁਤੇ ਸੂਬਿਆਂ ਨੇ ਨਹੀਂ ਭਰੀ ਹਾਮੀ

News18 Punjabi | News18 Punjab
Updated: October 12, 2020, 12:19 PM IST
share image
ਸਕੂਲ ਖੋਲ੍ਹਣ ਲਈ ਅਜੇ ਬਹੁਤੇ ਸੂਬਿਆਂ ਨੇ ਨਹੀਂ ਭਰੀ ਹਾਮੀ
ਸਕੂਲ ਖੋਲ੍ਹਣ ਲਈ ਬਹੁਤੇ ਸੂਬਿਆਂ ਨੇ ਨਹੀਂ ਭਰੀ ਹਾਮੀ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਕੇਂਦਰ ਸਰਕਾਰ ਵਲੋਂ ਸਕੂਲਾਂ ਨੂੰ ਮੁੜ ਖੋਲ੍ਹਣ ਦੀ ਆਗਿਆ ਦਿੱਤੇ ਜਾਣ ਮਗਰੋਂ ਦਿੱਲੀ, ਕਰਨਾਟਕ ਅਤੇ ਛੱਤੀਸਗੜ੍ਹ ਨੇ ਇਸ ਵਿਰੁਧ ਫ਼ੈਸਲਾ ਲਿਆ ਹੈ ਜਦਕਿ ਹਰਿਆਣਾ, ਮੇਘਾਲਿਆ ਵਰਗੇ ਸੂਬਿਆਂ ਨੇ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਹੈ ਅਤੇ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸਥਿਤੀ ਵਾਚੀ ਜਾ ਰਹੀ ਹੈ।

ਕੇਂਦਰ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਸਬੰਧੀ ਆਪਣੀ ਸਹਿਮਤੀ ਤਾਂ ਦੇ ਦਿੱਤੀ ਗਈ ਹੈ। ਜੇਕਰ ਸੂਬਿਆਂ ਵਲੋਂ ਸਕੂਲ ਖੋਲ੍ਹਣ ਸਬੰਧੀ ਫੈਸਲੇ ਦੀ ਗੱਲ ਕਰੀਏ ਤਾਂ ਦਿੱਲੀ ਸਰਕਾਰ ਨੇ 31 ਅਕਤੂਬਰ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ 19 ਅਕਤੂਬਰ ਤੋਂ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਹੈ। ਕਰਨਾਟਕਾ ਸਰਕਾਰ ਨੇ ਕਿਹਾ ਹੈ ਕਿ ਉਹ ਹਾਲਾਤ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਕੋਈ ਫੈਸਲਾ ਲਵੇਗੀ।

ਛੱਤੀਸਗੜ੍ਹ ਤੇ ਮਹਾਰਾਸ਼ਟਰ ਸਰਕਾਰ ਨੇ ਮਹਾਂਮਾਰੀ ਦੇ ਫੈਲਾਅ ਦਾ ਜਾਇਜ਼ਾ ਲੈਣ ਤੋਂ ਬਾਅਦ ਜਾਂ ਦੀਵਾਲੀ ਤੋਂ ਬਾਅਦ ਹੀ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਗੁਜਰਾਤ ਨੇ ਵੀ ਇਸ ਸਬੰਧੀ ਦੀਵਾਲੀ ਤੋਂ ਬਾਅਦ ਕੋਈ ਫੈਸਲਾ ਲਏ ਜਾਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪੁਡੂਚੇਰੀ 'ਚ 9 ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ 8 ਅਕਤੂਬਰ ਤੋਂ ਸਕੂਲ ਖੁੱਲ੍ਹ ਚੁੱਕੇ ਹਨ।
ਆਂਧਰਾ ਪ੍ਰਦੇਸ਼ ਸਰਕਾਰ ਨੇ 2 ਨਵੰਬਰ ਤੋਂ ਬਾਅਦ ਆਮ ਕਲਾਸਾਂ ਸ਼ੁਰੂ ਕਰਨ ਬਾਰੇ ਗੱਲ ਕਹੀ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਭਰ 'ਚ ਸਕੂਲਾਂ ਤੇ ਯੂਨੀਵਰਸਿਟੀਆਂ ਨੂੰ ਬੰਦ ਕਰ ਦਿੱਤਾ ਗਿਆ ਸੀ। 25 ਮਾਰਚ ਨੂੰ ਕੇਂਦਰ ਸਰਕਾਰ ਨੇ ਦੇਸ਼ ਵਿਆਪੀ ਤਾਲਾਬੰਦੀ ਦਾ ਐਲਾਨ ਕੀਤਾ। ਅਨਲੌਕ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਕੰਟੇਨਮੈਂਟ ਜ਼ੋਨ ਤੋਂ ਬਾਹਰ ਸਕੂਲ, ਕਾਲਜ ਤੇ ਹੋਰ ਸਿੱਖਿਆ ਸੰਸਥਾਵਾਂ 15 ਅਕਤੂਬਰ ਤੋਂ ਦੁਬਾਰਾ ਖੋਲ੍ਹੀਆਂ ਜਾ ਸਕਦੀਆਂ ਹਨ, ਹਾਲਾਂਕਿ ਇਸ ਸਬੰਧੀ ਆਖਰੀ ਫੈਸਲਾ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਤੇ ਛੱਡ ਦਿੱਤਾ ਗਿਆ ਹੈ।
Published by: Gurwinder Singh
First published: October 12, 2020, 12:19 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading