ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਦਰਅਸਲ, ਮਦਰ ਡੇਅਰੀ (Mother Dairy) ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦਿੱਲੀ-ਐਨਸੀਆਰ ਵਿੱਚ ਫੁੱਲ ਕਰੀਮ ਦੁੱਧ ਦੀ ਕੀਮਤ ਵਿੱਚ 1 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਟੋਕਨ ਵਾਲੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ ਕੱਲ੍ਹ ਸੋਮਵਾਰ (21 ਨਵੰਬਰ) ਤੋਂ ਲਾਗੂ ਹੋਣਗੀਆਂ।
ਦਿੱਲੀ-ਐਨਸੀਆਰ ਵਿੱਚ ਦੁੱਧ ਸਪਲਾਈ ਕਰਨ ਵਾਲੀ ਸਭ ਤੋਂ ਵੱਡੀ ਕੰਪਨੀ ਮਦਰ ਡੇਅਰੀ ਨੇ ਕਿਹਾ ਕਿ ਲਾਗਤ ਵਧਣ ਕਾਰਨ ਇਸ ਵਿੱਚ ਵਾਧਾ ਹੋਇਆ ਹੈ। ਦਿੱਲੀ-ਐਨਸੀਆਰ ਵਿੱਚ ਰੋਜ਼ਾਨਾ 30 ਲੱਖ ਲੀਟਰ ਤੋਂ ਵੱਧ ਦੁੱਧ ਦੀ ਸਪਲਾਈ ਕਰਨ ਵਾਲੀ ਮਦਰ ਡੇਅਰੀ ਨੇ ਇਸ ਸਾਲ ਚੌਥੀ ਵਾਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।
ਕੰਪਨੀ ਦੇ ਬੁਲਾਰੇ ਨੇ ਦੱਸਿਆ ਕਿ ਮਦਰ ਡੇਅਰੀ ਨੇ ਫੁੱਲ ਕਰੀਮ ਦੁੱਧ ਦੀ ਕੀਮਤ 1 ਰੁਪਏ ਵਧਾ ਕੇ 64 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ। ਹਾਲਾਂਕਿ ਅੱਧੇ ਲੀਟਰ ਦੇ ਪੈਕ ਵਿੱਚ ਵੇਚੇ ਜਾਣ ਵਾਲੇ ਫੁੱਲ ਕਰੀਮ ਦੁੱਧ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਸੋਮਵਾਰ ਤੋਂ ਟੋਕਨ ਵਾਲੇ ਦੁੱਧ ਦੀ ਕੀਮਤ 50 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਜੋ ਹੁਣ ਇਹ 48 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਘਰੇਲੂ ਬਜਟ ਨੂੰ ਪ੍ਰਭਾਵਤ ਕਰੇਗਾ ਕਿਉਂਕਿ ਇਸ ਸਮੇਂ ਖੁਰਾਕੀ ਮਹਿੰਗਾਈ ਪਹਿਲਾਂ ਹੀ ਸਿਖਰ ਉਤੇ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Milk, Milk Price Hike, Milkfed, Mother dairy