ਦੁੱਧ ਵਿਕਰੇਤਾ ਕੰਪਨੀ ਮਦਰ ਡੇਅਰੀ ਨੇ ਦਿੱਲੀ-ਐੱਨਸੀਆਰ ਇਲਾਕੇ ਵਿੱਚ ਦੁੱਧ ਦੀਆਂ ਕੀਮਤਾਂ ਦੋ ਰੁਪਏ ਪ੍ਰਤੀ ਲਿਟਰ ਵਧਾਉਣ ਦਾ ਐਲਾਨ ਕੀਤਾ ਹੈ।
ਨਵੀਆਂ ਕੀਮਤਾਂ ਮੰਗਲਵਾਰ ਤੋਂ ਲਾਗੂ ਹੋ ਜਾਣਗੀਆਂ। ਮੌਜਦਾ ਵਰ੍ਹੇ ਇਹ ਪੰਜਵਾਂ ਮੌਕਾ ਹੈ ਜਦੋਂ ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਧਾਈਆਂ ਹਨ। ਜ਼ਿਕਰਯੋਗ ਹੈ ਕਿ ਮਦਰ ਡੇਅਰੀ ਵੱਲੋਂ ਦਿੱਲੀ ਤੇ ਆਸਪਾਸ ਦੇ ਇਲਾਕਿਆਂ ਵਿੱਚ ਰੋਜ਼ਾਨਾ 30 ਲੱਖ ਲਿਟਰ ਤੋਂ ਵਧ ਦੁੱਧ ਦੀ ਵਿਕਰੀ ਕੀਤੀ ਜਾਂਦੀ ਹੈ।
ਮਦਰ ਡੇਅਰੀ ਨੇ ਐਨਸੀਆਰ ਵਿੱਚ ਫੁੱਲ-ਕਰੀਮ, ਟੋਂਡ ਅਤੇ ਡਬਲ-ਟੋਂਡ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ 27 ਦਸੰਬਰ ਯਾਨੀ ਮੰਗਲਵਾਰ ਤੋਂ ਲਾਗੂ ਹੋਣਗੀਆਂ। ਹਾਲਾਂਕਿ ਗਾਂ ਦੇ ਦੁੱਧ ਅਤੇ ਟੋਕਨ ਮਿਲਕ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਕੰਪਨੀ ਨੇ ਕਿਹਾ ਹੈ ਕਿ ਕੱਚੇ ਦੁੱਧ ਦੀ ਕੀਮਤ 'ਚ 24 ਫੀਸਦੀ ਦਾ ਵਾਧਾ ਹੋਇਆ ਹੈ, ਜਿਸ ਕਾਰਨ ਇਹ ਕਦਮ ਚੁੱਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮਦਰ ਡੇਅਰੀ ਨੇ ਇਸ ਸਾਲ ਹੁਣ ਤੱਕ 5ਵੀਂ ਵਾਰ ਦੁੱਧ ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ।
ਮਦਰ ਡੇਅਰੀ ਦਿੱਲੀ ਅਤੇ ਆਸਪਾਸ ਦੇ ਖੇਤਰਾਂ ਵਿੱਚ ਰੋਜ਼ਾਨਾ 30 ਲੱਖ ਲੀਟਰ ਤੋਂ ਵੱਧ ਦੁੱਧ ਵੇਚਦੀ ਹੈ। ਮਦਰ ਡੇਅਰੀ ਨੇ ਕਿਹਾ ਕਿ ਫੁੱਲ ਕਰੀਮ ਦੁੱਧ ਦੀ ਕੀਮਤ ਹੁਣ 66 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦੋਂ ਕਿ ਟੋਂਡ ਦੁੱਧ ਦੀ ਨਵੀਂ ਕੀਮਤ 53 ਰੁਪਏ ਪ੍ਰਤੀ ਲੀਟਰ ਹੋਵੇਗੀ।
ਇਸ ਦੇ ਨਾਲ ਹੀ ਡਬਲ ਟੋਂਡ ਦੁੱਧ ਦੀ ਕੀਮਤ 47 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਹਾਲਾਂਕਿ ਕੰਪਨੀ ਨੇ ਗਾਂ ਦੇ ਦੁੱਧ ਦੀਆਂ ਥੈਲੀਆਂ ਅਤੇ ਟੋਕਨਾਂ ਤੋਂ ਖਰੀਦੇ ਦੁੱਧ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Milk, Milk Price Hike, Milkfed