ਨਾਜਾਇਜ਼ ਸਬੰਧਾਂ ਬਾਰੇ ਪਿਤਾ ਨੂੰ ਦੱਸਣ ਦੀ ਧਮਕੀ ਦੇਣ 'ਤੇ ਮਾਂ ਵੱਲੋਂ 9 ਸਾਲਾ ਪੁੱਤ ਦੀ ਹੱਤਿਆ

News18 Punjabi | News18 Punjab
Updated: February 24, 2020, 2:41 PM IST
share image
ਨਾਜਾਇਜ਼ ਸਬੰਧਾਂ ਬਾਰੇ ਪਿਤਾ ਨੂੰ ਦੱਸਣ ਦੀ ਧਮਕੀ ਦੇਣ 'ਤੇ ਮਾਂ ਵੱਲੋਂ 9 ਸਾਲਾ ਪੁੱਤ ਦੀ ਹੱਤਿਆ
ਨਾਜਾਇਜ਼ ਸਬੰਧਾਂ ਬਾਰੇ ਪਿਤਾ ਨੂੰ ਦੱਸਣ ਦੀ ਧਮਕੀ ਦੇਣ 'ਤੇ ਮਾਂ ਵੱਲੋਂ 9 ਸਾਲਾ ਪੁੱਤ ਦੀ ਹੱਤਿਆ

ਪਿਤਾ ਨੂੰ ਨਾਜਾਇਜ਼ ਸਬੰਧਾਂ ਬਾਰੇ ਦੱਸਣ ਦੀ ਧਮਕੀ ਦੇਣ ਤੋਂ ਬਾਅਦ ਇਕ ਮਾਂ ਨੇ ਆਪਣੇ 9 ਸਾਲ ਦੇ ਬੇਟੇ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਜਦੋਂ ਕਤਲ ਦੀ ਜਾਂਚ ਕਰ ਰਹੀ ਪੁਲਿਸ ਨੇ ਸ਼ੱਕ ਦੇ ਅਧਾਰ ਉਤੇ ਮਾਂ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ। ਪੁਲਿਸ ਨੇ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।

  • Share this:
  • Facebook share img
  • Twitter share img
  • Linkedin share img
ਪਿਤਾ ਨੂੰ ਨਾਜਾਇਜ਼ ਸਬੰਧਾਂ ਬਾਰੇ ਦੱਸਣ ਦੀ ਧਮਕੀ ਦੇਣ ਤੋਂ ਬਾਅਦ ਇਕ ਮਾਂ ਨੇ ਆਪਣੇ 9 ਸਾਲ ਦੇ ਬੇਟੇ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਜਦੋਂ ਕਤਲ ਦੀ ਜਾਂਚ ਕਰ ਰਹੀ ਪੁਲਿਸ ਨੇ ਸ਼ੱਕ ਦੇ ਅਧਾਰ ਉਤੇ ਮਾਂ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ। ਪੁਲਿਸ ਨੇ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।

ਜਾਣਕਾਰੀ ਅਨੁਸਾਰ, ਹੈਦਰਾਬਾਦ ਦੇ ਨਾਲਗੌਂਡਾ ਜ਼ਿਲ੍ਹੇ ਵਿੱਚ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਘਰ ਵਿੱਚ ਇੱਕ 9 ਸਾਲ ਦੇ ਬੱਚੇ ਦੀ ਹੱਤਿਆ ਕਰ ਦਿੱਤੀ ਗਈ ਹੈ। ਪੁਲਿਸ ਨੂੰ ਜਾਂਚ ਵਿਚ ਪਤਾ ਲੱਗਾ ਕਿ ਤੌਲੀਏ ਨਾਲ ਗਲਾ ਘੁੱਟ ਕੇ ਬੱਚੇ ਦੀ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਕਤਲ ਕੇਸ ਦੀ ਜਾਂਚ ਜਾਰੀ ਰੱਖੀ ਅਤੇ ਘਰ ਦੇ ਮੈਂਬਰਾਂ ਤੋਂ ਪੁੱਛਗਿੱਛ ਕੀਤੀ।

ਪੁਲਿਸ ਨੇ ਜਾਂਚ ਦੌਰਾਨ ਪਾਇਆ ਕਿ ਔਰਤ ਦਾ ਪਤੀ ਇਕ ਬੋਰਵੈਲ ਕੰਪਨੀ ਵਿਚ ਕੰਮ ਕਰਦਾ ਹੈ ਅਤੇ ਕੰਮ ਦੇ ਸਿਲਸਿਲੇ ਵਿਚ ਅਕਸਰ ਘਰ ਤੋਂ ਬਾਹਰ ਰਹਿੰਦਾ ਹੈ। ਪੁਲਿਸ ਮੁਤਾਬਕ ਪਤੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਦੀ ਪਤਨੀ ਦਾ ਕਿਸੇ ਨਾਲ ਨਾਜਾਇਜ਼ ਸਬੰਧ ਸੀ। ਜਦੋਂ ਪੁਲਿਸ ਨੇ ਔਰਤ ਤੋਂ ਇਸ ਸਬੰਧੀ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਦੇ ਬੇਟੇ ਨੂੰ ਇਸ ਬਾਰੇ ਪਤਾ ਲੱਗ ਗਿਆ ਸੀ ਅਤੇ ਉਹ ਪਿਤਾ ਨੂੰ ਇਸ ਬਾਰੇ ਦੱਸਣ ਦੀ ਧਮਕੀ ਦੇ ਰਿਹਾ ਸੀ। ਨਾਰਾਜ਼ ਔਰਤ ਨੇ ਤੌਲੀਏ ਦੀ ਮਦਦ ਨਾਲ ਆਪਣੇ ਬੇਟੇ ਦਾ ਕਤਲ ਕਰ ਦਿੱਤਾ। ਪੁਲਿਸ ਨੇ ਔਰਤ ਖਿਲਾਫ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
First published: February 24, 2020
ਹੋਰ ਪੜ੍ਹੋ
ਅਗਲੀ ਖ਼ਬਰ