ਮੁੰਬਈ: Rape by Police Man: ਕਰੀਬ ਤਿੰਨ ਸਾਲ ਪਹਿਲਾਂ ਆਪਣੇ ਪਤੀ ਖਿਲਾਫ ਸ਼ਿਕਾਇਤ ਕਰਨ ਮੁੰਬਈ ਪੁਲਿਸ ਸਟੇਸ਼ਨ ਆਈ ਮਹਿਲਾ ਦੇ ਨਾਲ ਪੁਲਿਸ ਕਰਮਚਾਰੀ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਹੈ। ਪੁਲਿਸ ਮੁਲਾਜ਼ਮ ਨੇ ਪਹਿਲਾਂ ਉਸ ਸਮੇਂ ਔਰਤ ਨਾਲ ਦੋਸਤੀ ਕੀਤੀ ਅਤੇ ਫਿਰ ਉਸ ਨੇ ਔਰਤ ਨੂੰ ਵਿਆਹ ਦਾ ਵਾਅਦਾ ਕੀਤਾ। ਇਸ ਤੋਂ ਬਾਅਦ ਤਿੰਨ ਸਾਲ ਤੱਕ ਪੁਲਿਸ ਮੁਲਾਜ਼ਮ ਮਹਿਲਾ ਨੂੰ ਮੁੰਬਈ ਦੇ ਵੱਖ-ਵੱਖ ਹੋਟਲਾਂ 'ਚ ਲੈ ਕੇ ਜਾਂਦਾ ਸੀ ਅਤੇ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਸੀ। ਮੁੰਬਈ (Mumbai Police) ਦੇ ਭੋਈਵਾੜਾ ਪੁਲਿਸ ਸਟੇਸ਼ਨ ਵਿੱਚ ਆਈਪੀਸੀ ਦੀ ਧਾਰਾ 367 ਦੇ ਤਹਿਤ ਮੁਲਜ਼ਮ ਪੁਲਿਸ ਕਰਮਚਾਰੀ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।
ਭੋਇਵਾੜਾ ਪੁਲਿਸ ਮੁਤਾਬਕ ਇਹ ਸਾਰਾ ਮਾਮਲਾ ਸਾਲ 2019 'ਚ ਸ਼ੁਰੂ ਹੋਇਆ, ਜਦੋਂ ਮਹਿਲਾ ਆਪਣੇ ਸਾਬਕਾ ਪਤੀ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਆਈ ਸੀ। ਉਸ ਸਮੇਂ ਮਹਿਲਾ ਅਤੇ ਪੁਲਿਸ ਮੁਲਾਜ਼ਮ ਇੱਕ ਦੂਜੇ ਨਾਲ ਜਾਣ-ਪਛਾਣ ਹੋ ਗਏ। ਹੌਲੀ-ਹੌਲੀ ਦੋਵਾਂ ਵਿਚਾਲੇ ਮੁਲਾਕਾਤ ਵਧਣ ਲੱਗੀ। ਇਸ ਦੌਰਾਨ ਮੁਲਜ਼ਮ ਪੁਲਿਸ ਮੁਲਾਜ਼ਮ ਨੇ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਬਲਾਤਕਾਰ ਕਰਨਾ ਸ਼ੁਰੂ ਕਰ ਦਿੱਤਾ। ਇਹ ਸਭ ਤਿੰਨ ਸਾਲ ਚੱਲਦਾ ਰਿਹਾ।
ਇਸ ਦੇ ਨਾਲ ਹੀ ਮੀਡੀਆ ਰਿਪੋਰਟਾਂ ਮੁਤਾਬਕ 22 ਸਾਲਾ ਬਲਾਤਕਾਰ ਦਾ ਮੁਲਜ਼ਮ ਮੁੰਬਈ ਦੇ ਕਾਂਦੀਵਲੀ ਰੇਲਵੇ ਸਟੇਸ਼ਨ 'ਤੇ ਦੋ ਕਾਂਸਟੇਬਲਾਂ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਦੋਸ਼ੀ ਨੂੰ ਬੋਰੀਵਲੀ ਲਾਕਅੱਪ 'ਚ ਲਿਜਾਇਆ ਗਿਆ। ਜਦੋਂ ਉਸ ਨੇ ਦੋ ਕਾਂਸਟੇਬਲਾਂ ਨੂੰ ਧੱਕਾ ਦੇ ਕੇ ਹੱਥਕੜੀ ਸਮੇਤ ਚੱਲਦੀ ਟਰੇਨ ਤੋਂ ਪਲੇਟਫਾਰਮ 'ਤੇ ਛਾਲ ਮਾਰ ਦਿੱਤੀ ਅਤੇ ਫ਼ਰਾਰ ਹੋ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime against women, Crime news, Mumbai, Police, Rape