ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁੰਬਈ ਦੀ ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ ਉਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਟਰੈਫਿਕ ਪੁਲਿਸ ਨੇ ਇਸ ਦੀ ਜਾਣਕਾਰੀ ਮੁੰਬਈ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਹੈ।
ਇਸ ਸਬੰਧੀ ਵਰਲੀ ਥਾਣੇ ਵਿਚ ਕੇਸ ਦਰਜ ਕੀਤਾ ਜਾ ਰਿਹਾ ਹੈ। ਜਿਸ ਫੋਨ ਨੰਬਰ ਤੋਂ ਧਮਕੀ ਮਿਲੀ ਸੀ, ਉਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਇਹ ਨੰਬਰ ਭਾਰਤ ਦਾ ਹੀ ਹੈ।
ਪੁਲਿਸ ਸੂਤਰਾਂ ਮੁਤਾਬਕ ਮੁੰਬਈ ਟਰੈਫਿਕ ਕੰਟਰੋਲ ਦੇ ਵਟਸਐਪ ਨੰਬਰ ਉਤੇ 7 ਆਡੀਓ ਕਲਿੱਪ ਆਏ ਹਨ। ਆਡੀਓ ਕਲਿੱਪ ਵਿੱਚ ਆਖਿਆ ਗਿਆ ਹੈ ਕਿ ਦੋ ਲੋਕ ਪੀਐਮ ਨਰਿੰਦਰ ਮੋਦੀ ਨੂੰ ਮਾਰਨ ਜਾ ਰਹੇ ਹਨ। ਉਨ੍ਹਾਂ ਨੇ ਇਸ ਲਈ ਸਾਜ਼ਿਸ਼ ਰਚੀ ਹੈ।
ਆਡੀਓ ਕਲਿੱਪ ਦੇ ਨਾਲ, ਕੁਝ ਦਸਤਾਵੇਜ਼ ਵੀ ਵਟਸਐਪ 'ਤੇ ਭੇਜੇ ਗਏ ਹਨ। ਟ੍ਰੈਫਿਕ ਪੁਲਿਸ ਨੇ ਇਹ ਸਾਰੀ ਜਾਣਕਾਰੀ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਅਤੇ ਸਟੇਟ ਇੰਟੈਲੀਜੈਂਸ ਨੂੰ ਟਰਾਂਸਫਰ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Modi, Modi government, PM Modi