Home /News /national /

ਜ਼ਮਾਨਤ 'ਤੇ ਬਾਹਰ ਆਏ ਬਲਾਤਕਾਰ ਕੇਸ ਦੇ ਮੁਲਜ਼ਮ ਨੂੰ ਗੋਲੀਆਂ ਨਾਲ ਭੁੰਨਿਆ

ਜ਼ਮਾਨਤ 'ਤੇ ਬਾਹਰ ਆਏ ਬਲਾਤਕਾਰ ਕੇਸ ਦੇ ਮੁਲਜ਼ਮ ਨੂੰ ਗੋਲੀਆਂ ਨਾਲ ਭੁੰਨਿਆ

ਜ਼ਮਾਨਤ 'ਤੇ ਬਾਹਰ ਆਏ ਬਲਾਤਕਾਰ ਦੇ ਮੁਲਜ਼ਮ ਨੂੰ ਗੋਲੀਆਂ ਨਾਲ ਭੁੰਨਿਆ (ਮ੍ਰਿਤਕ ਦੀ ਫਾਈਲ ਫੋਟੋ)

ਜ਼ਮਾਨਤ 'ਤੇ ਬਾਹਰ ਆਏ ਬਲਾਤਕਾਰ ਦੇ ਮੁਲਜ਼ਮ ਨੂੰ ਗੋਲੀਆਂ ਨਾਲ ਭੁੰਨਿਆ (ਮ੍ਰਿਤਕ ਦੀ ਫਾਈਲ ਫੋਟੋ)

ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ਉਤੇ ਪਿੰਡ ਦੇ ਹੀ ਸੋਨੂੰ ਉਰਫ਼ ਆਕਾਸ਼ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੇ ਭਰਾ ਸਤਿੰਦਰ ਸੈਣੀ ਦਾ ਕਹਿਣਾ ਹੈ ਕਿ ਡੇਢ ਮਹੀਨਾ ਪਹਿਲਾਂ ਪਿੰਡ ਦੇ ਹੀ ਨੌਜਵਾਨ ਸੋਨੂੰ ਨੇ ਸੂਰਜ 'ਤੇ ਬਲਾਤਕਾਰ ਦਾ ਦੋਸ਼ ਲਗਾ ਕੇ ਜੇਲ੍ਹ ਭਿਜਵਾਇਆ ਸੀ। ਉਹ ਕਰੀਬ ਡੇਢ ਮਹੀਨਾ ਪਹਿਲਾਂ ਜੇਲ੍ਹ ਗਿਆ ਸੀ ਅਤੇ 20 ਅਕਤੂਬਰ ਨੂੰ ਹੀ ਜੇਲ੍ਹ ਤੋਂ ਬਾਹਰ ਆਇਆ ਸੀ।

ਹੋਰ ਪੜ੍ਹੋ ...
  • Share this:

ਉਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿਚ ਵੀਰਵਾਰ ਤੋਂ ਲਾਪਤਾ ਇਕ 23 ਸਾਲਾ ਨੌਜਵਾਨ ਸੂਰਜ ਦੀ ਲਾਸ਼ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਾਮਲਾ ਖਤੌਲੀ ਕੋਤਵਾਲੀ ਖੇਤਰ ਦੇ ਪਿੰਡ ਛਾਛਰਪੁਰ ਦਾ ਹੈ। ਇਕ ਦਿਨ ਪਹਿਲਾਂ ਘਰੋਂ ਲਾਪਤਾ ਹੋਏ 23 ਸਾਲਾ ਨੌਜਵਾਨ ਦੀ ਲਾਸ਼ ਪਿੰਡ ਵਿੱਚ ਹੀ ਗੰਨੇ ਦੇ ਖੇਤ ਵਿੱਚੋਂ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਉਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਨੌਜਵਾਨ ਸੂਰਜ ਨੂੰ ਕਰੀਬ ਡੇਢ ਮਹੀਨਾ ਪਹਿਲਾਂ ਪਿੰਡ ਦੇ ਹੀ ਸੋਨੂੰ ਉਰਫ ਅਕਾਸ਼ ਨਾਮੀ ਵਿਅਕਤੀ ਵੱਲੋਂ ਆਪਣੀ ਪਤਨੀ ਨਾਲ ਬਲਾਤਕਾਰ ਦੇ ਦੋਸ਼ ਹੇਠ ਕੇਸ ਦਰਜ ਕਰਵਾ ਕੇ ਜੇਲ੍ਹ ਭਿਜਵਾਇਆ ਸੀ। 20 ਅਕਤੂਬਰ ਨੂੰ ਸੂਰਜ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਮ੍ਰਿਤਕ ਨੌਜਵਾਨ ਸੂਰਜ ਦੇ ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਵੀਰਵਾਰ ਨੂੰ ਸੂਰਜ ਨੂੰ ਫੋਨ ਕਰਨ ਕਰਕੇ ਪਿੰਡ ਦੇ ਹੀ ਸੋਨੂੰ ਉਰਫ ਆਕਾਸ਼ ਨੇ ਆਪਣੇ ਘਰੋਂ ਬੁਲਾਇਆ ਸੀ।

ਇਸ ਤੋਂ ਬਾਅਦ ਸੂਰਜ ਮੁੜ ਘਰ ਨਹੀਂ ਪਰਤਿਆ, ਜਿਸ ਦੇ ਲਾਪਤਾ ਹੋਣ ਦੀ ਸ਼ਿਕਾਇਤ ਵੀ ਰਿਸ਼ਤੇਦਾਰਾਂ ਵੱਲੋਂ ਥਾਣੇ ਵਿਚ ਦਰਜ ਕਰਵਾਈ ਗਈ ਸੀ। ਫਿਲਹਾਲ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਸਤਿੰਦਰ ਦੀ ਸ਼ਿਕਾਇਤ ਦੇ ਆਧਾਰ 'ਤੇ ਸੋਨੂੰ ਉਰਫ਼ ਆਕਾਸ਼ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸੀਓ ਖਤੌਲੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਦੇ ਹੀ ਸਤੀਸ਼ ਪੁੱਤਰ ਮੋਹਨ ਸਿੰਘ ਦੇ ਗੰਨੇ ਦੇ ਖੇਤ ਵਿੱਚੋਂ ਸੂਰਜ ਦੀ ਲਾਸ਼ ਬਰਾਮਦ ਹੋਈ ਹੈ। ਨੌਜਵਾਨ ਦੀ ਛਾਤੀ ’ਤੇ ਗੋਲੀ ਲੱਗਣ ਦੇ ਨਿਸ਼ਾਨ ਸਨ।

ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ਉਤੇ ਪਿੰਡ ਦੇ ਹੀ ਸੋਨੂੰ ਉਰਫ਼ ਆਕਾਸ਼ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੇ ਭਰਾ ਸਤਿੰਦਰ ਸੈਣੀ ਦਾ ਕਹਿਣਾ ਹੈ ਕਿ ਡੇਢ ਮਹੀਨਾ ਪਹਿਲਾਂ ਪਿੰਡ ਦੇ ਹੀ ਨੌਜਵਾਨ ਸੋਨੂੰ ਨੇ ਸੂਰਜ 'ਤੇ ਬਲਾਤਕਾਰ ਦਾ ਦੋਸ਼ ਲਗਾ ਕੇ ਜੇਲ੍ਹ ਭਿਜਵਾਇਆ ਸੀ। ਉਹ ਕਰੀਬ ਡੇਢ ਮਹੀਨਾ ਪਹਿਲਾਂ ਜੇਲ੍ਹ ਗਿਆ ਸੀ ਅਤੇ 20 ਅਕਤੂਬਰ ਨੂੰ ਹੀ ਜੇਲ੍ਹ ਤੋਂ ਬਾਹਰ ਆਇਆ ਸੀ।

Published by:Gurwinder Singh
First published:

Tags: Crime news, Marital rape, Rape, Rape case, Rape survivor, Rape victim